ਵਾਤਾਵਰਣ ਦਿਵਸ ਮੌਕੇ ਪ੍ਰਮੁੱਖ ਸਕੱਤਰ ਨੇ ਦਿੱਤਾ ਕੁਦਰਤੀ ਸਾਧਨਾਂ ਨੂੰ ਬਚਾਉਣ ਦਾ ਹੋਕਾ
Published : Jun 5, 2020, 4:30 pm IST
Updated : Jun 5, 2020, 7:17 pm IST
SHARE ARTICLE
Photo
Photo

ਵਾਤਾਵਰਣ ਦਿਵਸ ਮੌਕੇ ਪ੍ਰਮੁੱਖ ਸਕੱਤਰ ਵਿਗਿਆਨ, ਤਕਨਾਲੌਜੀ ਤੇ ਵਾਤਾਵਰਣ ਨੇ ਦਿੱਤਾ ਕੁਦਰਤੀ ਸਧਾਨਾਂ ਨੂੰ ਬਚਾਉਣ ਦਾ ਹੋਕਾ

ਕਪੂਰਥਲਾ, 5 ਜੂਨ : ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ,  ਸਾਲ ਵਿਚ ਇਕ ਤੋਂ ਵੱਧ ਫ਼ਸਲਾਂ ਲੈਣ ਦੀ ਲਾਲਸਾ ਸਮੇਤ ਮਨੁੱਖੀ ਗਤੀਵਿਧੀਆਂ ਦੇ ਕਾਰਨ ਜਲਵਾਯੂ ਇੰਨੀ ਤੇਜੀ ਨਾਲ ਬਦਲ ਰਿਹਾ ਕਿ ਇਸ ਨੇ ਕੁਦਰਤ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਜੇਕਰ ਅਸੀਂ ਇਸ ਹੀ ਰਾਹ *ਤੇ ਚਲਦੇ ਰਹੇ ਅਤੇ ਜੈਵਿਕ-ਵਿਭਿੰਨਤਾ ਦਾ ਖਤਾਮਾ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਸਾਡਾ ਜਿਉਣਾ ਮੁਸ਼ਕਲ ਹੋ ਜਾਵੇਗਾ। ਸਾਡੇ ਖਾਣ ਲਈ ਕੁਝ ਨਹੀਂ ਰਹੇਗਾ ਅਤੇ ਨਾ ਹੀ ਸਾਡੇ ਰਹਿਣ ਲਈ  ਸਵੱਛ ਵਾਤਾਵਰਣ ਰਹੇਗਾ। ਕੋਵਿਡ -19 ਮਹਾਂਮਾਰੀ ਦਾ ਸੰਕਟ  ਸਾਡੇ  ਸਾਰਿਆਂ ਸਾਹਮਣੇ ਇਕ ਜਿਉਦੀ ਜਾਗਦੀ ਮਿਸਾਲ ਹੈ ਕਿ ਜਦੋਂ ਅਸੀਂ ਜੈਵਿਕ-ਵਿਭਿੰਨਤਾ ਦਾ ਨਾਸ਼ ਕਰਾਂਗੇ ਤਾਂ ਸਾਡੀ ਜ਼ਿੰਦਗੀ ਖਤਰੇ ਵਿਚ ਪੈ ਜਾਵੇਗੀ। ਕੁਦਰਤ ਨੇ ਸਾਨੂੰ ਇਹ ਸੰਦੇਸ਼ ਦਿੱਤਾ ਹੈ ਜੈਵਿਕ-ਵਿਭਿੰਨਤਾਂ ਨੂੰ ਬਚਾਉਣ ਲਈ ਹੁਣ ਸਾਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਜੇਕਰ ਅਸੀਂ ਹੁਣ ਦੇਰ ਕੀਤੀ ਤਾਂ ਇਸ ਦੇ ਬਹੁਤ ਭਿਆਨਕ ਸਿੱਟੇ ਭੁਗਤਣੇ ਪੈਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੌਜੀ ਤੇ ਵਾਤਾਵਰਣ ਪੰਜਾਬ,ਸ੍ਰੀ ਅਲੋਕ ਸ਼ੇਖਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਵੈੱਬਨਾਰ ਮੌਕੇ ਕੀਤਾ।

photophoto

ਇਸ ਵੈੱਬਨਾਰ ਦੀ ਮੇਜ਼ਬਾਨੀ ਕਰਦਿਆਂ ਡਾ. ਨੀਲਿਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ ਕਿਹਾ ਕਿ ਮਨੱਖ ਧਰਤੀ ਧਰਤੀ ਸਮਰੱਥਾਂ ਤੋਂ ਪਰੇ ਹੋਕੇ ਕੁਦਰਤੀ ਸਰੋਤਾਂ ਦੀ ਵਰਤੋਂ ਕਰ ਰਿਹਾ, ਜਿਹੜੀ ਕਿ ਸਾਡੇ ਸਰਿਆਂ ਦੇ ਵਾਤਾਵਰਣ ਦੀ ਸਰੁੱਖਿਆਂ ਲਈ ਖਤਰੇ ਦੀ ਘੰਟੀ ਹੈ। ਵਿਸ਼ਵ ਵਾਤਾਵਰਣ ਦਿਵਸ  ਸਾਨੂੰ ਇਸ ਵਾਲੇ ਜਾਗਰੂਕ ਹੋਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵੈੱਬਨਾਰ ਨੂੰ ਸੰਬੋਧਨ  ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਇਸ ਵਾਰ ਵਿਸ਼ਵ  ਵਾਤਾਵਰਣ ਦਿਵਸ  ਦਾ ਥੀਮ ਜੈਵਿਕ ਵਿਭਿੰਨਤਾ ਅਤੇ ਕੁਦਰਤ ਲਈ ਸਮਾਂ ਹੈ। ਉਨ੍ਹਾਂ ਕਿਹਾ ਜਦੋਂ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ, ਇਸ ਵਕਤ ਕੁਦਰਤ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਕੁਦਰਤ ਹੀ ਹੈ ਜੋ ਸਾਨੂੰ ਖਾਣ ਲਈ ਭੋਜਨ, ਸਾਹ ਲੈਣ ਲਈ ਹਵਾ ਅਤੇ ਪੀਣ ਲਈ ਪਾਣ ਅਤੇ ਜਿਉਣ ਲਈ ਸਵੱਛ ਵਾਤਾਵਰਣ  ਮਹੁੱਈਆਂ ਕਰਵਾਉਦੀ ਹੈ। ਨਦੀਆਂ ਦੇ ਪਾਣੀਆਂ ਦੀ ਗੁਣਵੰਤਾਂ ਵਿਚ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ  ਇਕੱਲੀ ਸਨਅਤ ਹੀ ਪਾਣੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਸਗੋਂ ਘਰੇਲੂ ਕੂੜਾਕਰਕਟ (ਵੇਸਟਜ਼) ਪਾਣੀ ਦੇ ਪ੍ਰਦੂਸ਼ਣ ਲਈ ਸਭ ਤੋਂ ਵੱਧ ਜ਼ਿੰਮੇਵਾਰ ਹੈ।

photophoto

ਉਨ੍ਹਾਂ ਕਿਹਾ ਲਾਕਡਾਊਨ ਦੇ ਸਮੇਂ ਦੇਖਿਆ ਗਿਆ ਹੈ ਜਦੋਂ ਸਾਰੀਆਂ ਫ਼ੈਕਟਰੀਆਂ ਬੰਦ ਸਨ ਤੱਦ ਵੀ  ਦਰਿਆਵਾਂ ਦਾ ਪਾਣੀ ਗੰਦਲਾ ਹੀ ਰਿਹਾ ਹੈ, ਕਿਉ ਕਿ ਪਾਣੀ ਦੇ ਸਰੋਤ ਹੀ ਗੰਦਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਲਾਕਡਾਊਨ ਦੌਰਾਨ ਸਨਅੱਤ ਦੇ ਬੰਦ ਹੋਣ ਦਾ ਸਾਕਰਾਤਮਕ ਪ੍ਰਭਾਵ ਪਾਣੀ ’ਤੇ ਇਹਨਾਂ ਜ਼ਿਆਦਾ ਨਹੀਂ ਦੇਖਿਆ ਗਿਆ ਜਿਨ੍ਹਾਂ ਫ਼ੈਕਟਰੀਆਂ ਅਤੇ ਟਰਾਂਸਪੋਰਟ ਬੰਦ ਹੋਣ ਦਾ ਪ੍ਰਭਾਵ ਹਵਾ ਦੇ ਪ੍ਰਦੂਸ਼ਣ ’ਤੇ ਪਿਆ ਹੈ। ਭਾਵ ਇਸ ਨਾਲ ਹਵਾ ਦੀ ਗੁਣਵੰਤਤਾਂ ਵਿਚ ਸੁਧਾਰ ਵੇਖਿਆ ਗਿਆ ਹੈ।  ਉਨ੍ਹਾਂ  ਵੈਬਨਾਰ ਵਿਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਕਣਕ ਅਤੇ ਝੋਨੇ ਦੀ ਵਾਢੀ ਤੋਂ ਖੇਤਾਂ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਘਰ-ਘਰ ਪੰਹਚਾਉਣ ਕਿਉ ਇਸ ਨਾਲ ਜਿੱਥੇ  ਮਿੱਟੀ ਦੀ ਉਤਪਾਦਕਤਾ ਘੱਟਦੀ ਹੈ ਉੱਥੇ ਹੀ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਇਸ ਮੌਕੇ  ਭਾਰਤ ਸਰਕਾਰ ਦੇ  ਕੌਮੀ ਜੈਵਿਕ ਵਿਭਿੰਨਤਾ ਅਥਾਰਟੀ  ਦੇ ਸਕੱਤਰ ਸ੍ਰੀ ਜੇ ਜਸਟਿਨ ਮੋਹਨ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਹਰੇਕ ਦੇਸ਼ ਵਿਚ ਜੈਵਿਕ ਵਿਭਿੰਨਤਾ ਦੇ ਸਰੋਤਾਂ ਦਾ ਪ੍ਰਭੂਸਤਾ ਅਧਿਕਾਰ ਹੈ। ਇਸ ਮੌਕੇ ਉਹਨਾਂ ਜੈਵਿਕ ਵਿਭਿੰਨਤਾ ਐਕਟ ਦਾ ਹਵਾਲਾਂ ਦਿੰਦਿਆਂ ਕਿਹਾ ਕਿ  ਜਨ-ਸਧਾਰਣ, ਸਨਅੱਤ ਅਤੇ ਵਪਾਰੀਆਂ ਵਿਚ ਜੈਵਿਕ ਵਿਭਿੰਨਤਾ ਦੇ ਰੱਖ-ਰਖਾਵ ਪ੍ਰਤੀ ਜਾਗਰੂਕਤਾ ਕਮੀ ਇਕ ਬਹੁਤ ਵੱਡੀ ਚੁਣੌਤੀ ਹੈ।

Environmental harm Environmental harm

ਉਨ੍ਹਾਂ ਕਿਹਾ ਕਿ ਦੇਸ਼ ਦੇ ਸਥਾਈ ਵਿਕਾਸ ਲਈ  ਜੈਵਿਕਵਿਭਿੰਨਤਾ ਦੇ ਲਾਭਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਜੈਵਿਕਵਿਭਿੰਨਤਾਂ ਦੇ ਢਾਚੇ ਨੂੰ ਮਜ਼ਬੂਤ ਅਤੇ ਸਸ਼ਕਤੀਕਰਨਾ ਸਰਕਾਰ ਲਈ ਬਹੁਤ ਜ਼ਰੂਰੀ ਹੈ।  ਇਸ ਪਾਸੇ ਵੱਲ ਜ਼ਰੂੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ. ਇਸ ਮੌਕੇ ਨਿਊਯਾਰਕ ਦੇ ਅਰਥ ਇੰਸਟੀਚਿਊਟ ਨਾਲ ਸਬੰਧ ਐਸ.ਡੀ ਜੀ ਅਕੈਡਮੀ ਦੀ ਡਾਇਰੈਕਟਰ ਡਾ. ਚੰਦਰਿਕਾ ਬਾਹਦੁਰ ਨੇ ਸਥਾਈ ਵਿਕਾਸ ਦੇ 17 ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਜੈਵਿਕਵਿਭਿੰਨਤਾਂ ਨੂੰ ਸਥਾਈ ਵਿਕਾਸ ਦੇ ਟੀਚਿਆਂ ਵਿਚ ਬੜੀ ਪ੍ਰਮੁੱਖਤਾ ਨਾਲ ਲਿਆ ਗਿਆ ਹੈ, ਇਹਨਾਂ ਟੀਚਿਆਂ ਦੀ ਪ੍ਰਾਪਤੀ  ਲਈ ਇਕਜੁੱਟ ਹੋਕੇ ਯਤਨ ਹੋਣੇ ਚਾਹੀਦੇ ਹਨ ਅਤੇ ਵਿਸ਼ਵ ਪੱਧਰ ’ਤੇ ਅਜਿਹੇ ਤਜਰਬੇ ਸਾਂਝੇ ਹੋਣੇ ਚਾਹੀਦੇ ਹਨ।  ਇਸ ਮੌਕੇ ਬੱਚਿਆਂ ਦੇ ਭਾਸ਼ਣ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਹਨਾਂ ਨੂੰ ਸਾਇੰਸ ਸਿਟੀ ਖੁੱਲ੍ਹਣ ’ਤੇ ਇਨਾਮ ਦਿੱਤੇ ਜਾਣਗੇ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement