ਰਾਜ ਭਾਸ਼ਾ ਸਲਾਹਕਾਰ ਬੋਰਡ ’ਚ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਨਿਮਰਤ ਕੌਰ ਨੂੰ ਥਾਂ ਮਿਲੀ
Published : Jun 5, 2020, 7:30 am IST
Updated : Jun 5, 2020, 7:33 am IST
SHARE ARTICLE
Nimrat kaur
Nimrat kaur

ਮੁੱਖ ਮੰਤਰੀ ਦੀ ਪ੍ਰਵਾਨਗੀ ਬਾਅਦ ਬੋਰਡ ਦਾ ਗਠਨ

ਚੰਡੀਗੜ੍ਹ - ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਰਤਨ ਅਤੇ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਕਰਨ ਵਾਲੇ ਪੰਜਾਬ ਰਾਜ ਭਾਸ਼ਾ ਸਲਾਹਕਾਰ ਬੋਰਡ ਦਾ ਗਠਨ ਕੀਤਾ ਹੈ। ਇਸ ਬੋਰਡ ਦੀ ਜ਼ਿਕਰਯੋਗ ਗੱਲ ਹੈ ਕਿ ‘ਰੋਜ਼ਾਨਾ ਸਪੋਕਸਮੈਨ’ ਨੂੰ ਵੀ ਇਸ ਵਿਚ ਥਾਂ ਮਿਲੀ ਹੈ। ਨਿਮਰਤ ਕੌਰ ਜੋ ਕਿ ਰੋਜ਼ਾਨਾ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਹਨ, ਨੂੰ ਅਖ਼ਬਾਰ ਅਤੇ ਟੈਲੀਵਿਜ਼ਨ ਨਾਲ ਸਬੰਧਤ ਮੀਡੀਆ ਸ਼ੇ੍ਰਣੀ ਵਿਚ ਗ਼ੈਰ ਸਰਕਾਰੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਸ਼ੇ੍ਰਣੀ ਵਿਚ ਦੋ ਹਰ ਮੈਂਬਰ ਪੰਜਾਬੀ ਟ੍ਰਿਬਿਊਨ ਦੇ ਐਡੀਟਰ ਸਵਰਾਜਬੀਰ ਸਿੰਘ ਅਤੇ ਅਜੀਤ ਦੇ ਸੀਨੀਅਰ ਪੱਤਰਕਾਰ ਹਰਕੰਵਲਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

Tript Bajwa Tript Bajwa

ਗਠਿਤ ਕੀਤੇ ਗਏ ਬੋਰਡ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਉੱਚ ਸਿਖਿਆ ਅਤੇ ਭਾਸ਼ਾ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਸ ਬੋਰਡ ਦੇ ਚੇਅਰਪਰਸਨ ਹੋਣਗੇ। ਮੁੱਖ ਮੰਤਰੀ ਦੀ ਪ੍ਰਵਾਨਗੀ ਬਾਅਦ ਗਠਿਤ ਇਸ ਬੋਰਡ ਵਿਚ ਸਬੰਧਤ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਜਿਹੜੀਆਂ ਹੋਰ ਸ਼ਖ਼ਸੀਅਤਾਂ ਨੂੰ ਵੱਖ ਵੱਖ ਸ਼ੇ੍ਰਣੀਆਂ ਵਿਚ ਗ਼ੈਰ ਸਰਕਾਰੀ  ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿਚ ਸ਼ਾਇਰ ਡਾ. ਸੁਰਜੀਤ ਪਾਤਰ, ਨਾਟਕਕਾਰ ਡਾ. ਆਤਮਜੀਤ ਸਿੰਘ, ਕਹਾਣੀਕਾਰ ਵਰਿਆਮ ਸੰਧੂ, ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ, ਡਾ. ਨਾਹਰ ਸਿੰਘ, ਡਾ. ਜਸਵਿੰਦਰ ਸਿੰਘ, ਨਾਵਲਕਾਰ ਮਨਮੋਹਨ ਬਾਵਾ ਅਤੇ ਡਾ. ਜਸਬੀਰ ਸਿੰਘ ਸਾਬਰ ਦੇ ਨਾਂ ਜ਼ਿਕਰਯੋਗ ਹਨ।

Pammi BaiPammi Bai

ਗਾਇਕ ਪੰਮੀ ਬਾਈ, ਬਲਕਾਰ ਸਿੱਧੂ ਅਤੇ ਹਰਦੀਪ ਸਿੰਘ ਪਟਿਆਲਾ ਨੂੰ ਵੀ ਬੋਰਡ ਵਿਚ ਲਿਆ ਗਿਆ ਹੈ। ਕਰਨਲ ਜਸਮੇਰ ਸਿੰਘ ਬਾਲਾ, ਡਾ. ਮੇਘਾ ਸਿੰਘ, ਡਾ. ਦੀਪਕ ਮਨਮੋਹਨ ਅਤੇ ਡਾ. ਮੇਵਾ ਸਿੰਘ ਨੂੰ ਵੀ ਗ਼ੈਰ ਸਰਕਾਰੀ ਮੈਂਬਰਾਂ ਵਿਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਲੇਖਕ ਅਤੇ ਸਾਹਿਤ ਸਭਾਵਾਂ ਦੇ ਪ੍ਰਤੀਨਿਧ ਵੀ ਮੈਂਬਰਾਂ ਵਿਚ ਸ਼ਾਮਲ ਕੀਤੇ ਗੲੈ ਹਨ। ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੋਰਡ ਦਾ ਗਠਨ ਪੰਜਾਬੀ ਭਾਸ਼ਾ ਲਈ ਸ਼ੁਭ ਸ਼ਗਨ ਹੈ ਅਤੇ ਇਸ ਨਾਲ ਭਾਸ਼ਾ ਵਿਭਾਗ ਦੇ ਕੰਮ ਕਾਰ ’ਚ ਤੇਜ਼ੀ ਆਵੇਗੀ। ਪੁਰਸਕਾਰਾਂ ਦੀ ਚੋਣ ਤੋਂ ਇਲਾਵਾ ਭਾਸ਼ਾ ਨਾਲ ਜੁੜੇ ਮਾਮਲਿਆਂ ਬਾਰੇ ਵੀ ਅਹਿਮ ਪ੍ਰਗੋਰਾਮ ਇਹ ਸਲਾਹਕਾਰ ਬੋਰਡ ਬਣਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement