ਪੰਥਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਦਿਤਾ ਅਲਟੀਮੇਟਮ
Published : Jun 5, 2020, 6:31 am IST
Updated : Jun 5, 2020, 6:31 am IST
SHARE ARTICLE
captain amrinder singh
captain amrinder singh

ਬਰਗਾੜੀ ਤੇ ਬਹਿਬਲ ਕਲਾਂ ਮੁੱਦਾ ਮੁੜ ਭਖੇਗਾ

ਚੰਡੀਗੜ੍ਹ : ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ 6 ਮਹੀਨੇ ਲੰਬਾ ਬਰਗਾੜੀ ਮੋਰਚਾ ਚਲਾਉਣ ਵਾਲੀਆਂ ਪੰਥਕ ਜਥੇਬੰਦੀਆਂ ਨੇ ਮੁੜ ਅੰਗੜਾਈ ਭਰੀ ਹੈ। ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਇਥੇ ਪੰਜਾਬ ਭਵਨ ਵਿਚ ਮੀਟਿੰਗ ਕਰ ਕੇ ਬਰਗਾੜੀ ਮੋਰਚੇ ਦੀਆਂ ਮੰਗਾਂ ਯਾਦ ਕਰਵਾਈਆਂ ਹਨ।

Bhebal Kalan Goli KandBhebal Kalan Goli Kand

ਸਰਕਾਰ ਦੇ ਭਰੋਸੇ ਦੇ ਬਾਵਜੂਦ ਡੇਢ ਸਾਲ ਦਾ ਸਮਾਂ ਬੀਤਣ ਬਾਅਦ ਵੀ ਬੇਅਦਬੀ ਅਤੇ ਗੋਲੀਕਾਂਡ ਦੇ ਮੁੱਖ ਦੋਸ਼ੀਆਂ ਵਿਰੁਧ ਕਾਰਵਾਈ ਨਾ ਹੋਣ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਛੇਤੀ ਕਾਰਵਾਈ ਨਾ ਹੋਣ ’ਤੇ ਮੁੜ ਮੋਰਚਾ ਲਾਉਣ ਦਾ ਵੀ ਸਰਕਾਰ ਨੂੰ ਅਲਟੀਮੇਟਮ ਦਿਤਾ ਗਿਆ ਹੈ। ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ਵਿਚ ਸ਼ਾਮਲ ਪੰਥਕ ਪਾਰਟੀਆਂ ਦੇ ਨੇਤਾਵਾਂ ਵਿਚ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਿਮਰਨਜੀਤ ਸਿੰਘ ਮਾਨ ਦੇ ਨਿਜੀ ਸਹਾਇਕ ਗੁਰਜੰਟ ਸਿੰਘ ਕੱਟੂ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਦਲ ਖ਼ਾਲਸਾ ਦੇ ਜਨਰਲ ਸਕੱਤਰ ਜਸਵੀਰ ਸਿੰਘ ਖਡੂਰ, ਸੁਤੰਤਰ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਅਤੇ ਚੰਡੀਗੜ੍ਹ ਤੋਂ ਯੂਨਾਈਟਿਡ ਅਕਾਲੀ ਦਲ ਨੇਤਾ ਜਥੇਦਾਰ ਗੁਰਨਾਮ ਸਿੰਘ ਸਿੱਧੂ ਸ਼ਾਮਲ ਸਨ।

File photoFile photo

ਸੁਰੇਸ਼ ਕੁਮਾਰ ਨੂੰ ਸੌਂਪੇ ਗਏ ਸਾਂਝੇ ਮੰਗ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ 6 ਮਹੀਨੇ ਦੇ ਸਮੇਂ ਤਕ ਲੰਬਾ ਬਰਗਾੜੀ ਮੋਰਚਾ ਚਲਿਆ ਸੀ। 9 ਦਸੰਬਰ 2018 ਨੂੰ ਪੰਜਾਬ ਸਰਕਾਰ ਦੇ ਦੋ ਵਜ਼ੀਰਾਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ 3 ਹੋਰ ਵਿਧਾਇਕਾਂ ਨੇ ਦਖ਼ਲ ਦੇ ਕੇ ਮੋਰਚਾ ਖ਼ਤਮ ਕਰਵਾਇਆ ਸੀ ਅਤੇ ਦੋਸ਼ੀਆਂ ਵਿਰੁਧ ਸਰਕਾਰ ਵਲੋਂ ਕਾਰਵਾਈ ਦਾ ਭਰੋਸਾ ਦਿਤਾ ਗਿਆ ਸੀ ਪਰ ਅੱਜ ਤਕ ਮੁੱਖ ਦੋਸ਼ੀਆਂ ਦਾ ਕੁੱਝ ਨਹੀਂ ਵਿਗੜਿਆ।

File photoFile photo

ਕਿਹਾ ਗਿਆ ਕਿ ਦੋਸ਼ੀਆਂ ਵਿਰੁਧ ਕਾਰਵਾਈ ਨਾ ਹੋਣ ’ਤੇ ਸਿੱਖ ਪੰਥ ਵਿਚ ਰੋਸ ਪੈਦਾ ਹੋ ਰਿਹਾ ਹੈ। ਮੰਗ ਕੀਤੀ ਗਈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਨਾਮਜ਼ਦ ਦੋਸ਼ੀਆਂ ਵਿਰੁਧ ਤੁਰਤ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੂੰ ਸਪੱਸ਼ਟ ਅਲਟੀਮੇਟਮ ਦਿੰਦਿਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਦਾ ਰਵੱਈਆ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਢਿਲ-ਮੱਠ ਵਾਲਾ ਰਿਹਾ ਤਾਂ ਲਾਕਡਾਊਨ ਖ਼ਤਮ ਹੋਣ ਬਾਅਦ ਬਰਗਾੜੀ ਮੋਰਚੇ ਵਿਚ ਸ਼ਾਮਲ ਸਮੂਹ ਜਥੇਬੰਦੀਆਂ ਨੂੰ ਇਕਜੁੱਟ ਕਰ ਕੇ ਮੁੜ ਸੰਘਰਸ਼ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement