CM ਵੱਲੋਂ ਸ਼ਰਾਬ ਦੇ ਨਜਾਇਜ਼ ਕਾਰੋਬਾਰ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਐਲਾਨ
Published : Jun 5, 2020, 7:18 pm IST
Updated : Jun 5, 2020, 7:18 pm IST
SHARE ARTICLE
Amarinder Singh
Amarinder Singh

CM ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਘੁਟਾਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ।

ਚੰਡੀਗੜ੍ਹ, 5 ਜੂਨ : ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੌਕਡਾਊਨ ਦੇ ਸਮੇਂ ਦੌਰਾਨ ਸ਼ਰਾਬ ਦੀ ਨਜਾਇਜ਼ ਵਿਕਰੀ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਗਠਨ ਦਾ ਐਲਾਨ ਕੀਤਾ ਹੈ। ਇੱਕ ਵੀਡੀਓ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕਰਨਗੇ ਅਤੇ ਟੀਮ ਵੱਲੋਂ ਇਸ ਸਾਰੇ ਰੈਕੇਟ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

Punjab Captain Amrinder Singh Curfew corona VirusPunjab Captain Amrinder Singh 

ਇੱਕ ਸਵਾਲ ਦੇ ਜਵਾਬ ਵਿੱਚ ਸਹਿਮਤੀ ਪ੍ਰਗਟਾਉਂਦਿਆਂ ਕਿ ਇੰਨੀ ਵੱਡੀ ਪੱਧਰ 'ਤੇ ਸ਼ਰਾਬ ਦੀ ਨਾਜਾਇਜ਼ ਵਿਕਰੀ ਅਤੇ ਹੋਰ ਸੂਬਿਆਂ ਤੋਂ ਤਸਕਰੀ ਕੁਝ ਅੰਦਰਲੇ ਵਿਅਕਤੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਮੇਤ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

Alcohol-4Alcohol

ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਸਮੇਤ ਇਸ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਕਥਿਤ ਬੀਜ ਘੁਟਾਲੇ ਵਿੱਚ ਸਰਕਾਰੀ ਕਰਮਚਾਰੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਟਿੱਪਣੀ ਕਰਨ ਲਈ ਕਹੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਇਕ ਜੁਆਇੰਟ ਡਾਇਰੈਕਟਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦੁਆਰਾ ਵਿਸਥਾਰ ਵਿੱਚ ਪੜਤਾਲ ਕੀਤੀ ਜਾ ਰਹੀ ਹੈ।

Captain s appeal to the people of punjabPhoto 

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜ਼ਮਾਇਸ਼ ਦੇ ਅਧਾਰ 'ਤੇ ਲਗਭਗ 3000 ਕੁਇੰਟਲ ਪੀ.ਆਰ. 128 ਅਤੇ 129 ਕਿਸਮਾਂ ਦੇ ਝੋਨੇ ਦਾ ਬੀਜ ਤਿਆਰ ਕੀਤਾ ਸੀ ਜਦੋਂ ਕਿ ਕੁਝ ਅਖੌਤੀ ਡੀਲਰਾਂ ਵੱਲੋਂ ਓਪਨ ਮਾਰਕੀਟ ਵਿੱਚ ਕਿਸਾਨਾਂ ਨੂੰ 30000 ਕੁਇੰਟਲ ਬੀਜ ਵੇਚਿਆ ਗਿਆ ਸੀ। ਇਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਮਾਸੂਮ ਕਿਸਾਨਾਂ ਨੂੰ ਲੁੱਟਣ ਲਈ ਇਨ੍ਹਾਂ ਨਵੀਆਂ ਕਿਸਮਾਂ ਵਿੱਚ ਨਕਲੀ ਬੀਜ ਵੀ ਮਿਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਘੁਟਾਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ।

Alcohol-3Alcohol

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement