
ਭਾਰਤ ਸਰਕਾਰ ਵਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲਣ ਦੇ ਐਲਾਨ ਕਰਨ ਤੇ ਯੂਨਾਇਟੇਡ ਸਿਖਸ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਵਿਰਾਸਤੀ ਮਾਰਗ ਜੱਲ੍ਹਿਆਂਵਾਲਾ ਬਾਗ...
ਅੰਮ੍ਰਿਤਸਰ: ਭਾਰਤ ਸਰਕਾਰ ਵਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲਣ ਦੇ ਐਲਾਨ ਕਰਨ ਤੇ ਯੂਨਾਇਟੇਡ ਸਿਖਸ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਵਿਰਾਸਤੀ ਮਾਰਗ ਜੱਲ੍ਹਿਆਂਵਾਲਾ ਬਾਗ ਅਤੇ ਹੋਰ ਧਾਰਮਿਕ ਸਥਾਨਾਂ ਤੇ ਸਨੇਟਾਇਜ ਕੀਤਾ ਗਿਆ।
United Sikhs
ਯੂਨਾਇਟੇਡ ਸਿਖਸ ਦੇ ਅੰਮ੍ਰਿਤਸਰ ਹੈਡ ਹਰਮੀਤ ਸਿੰਘ ਸਲੂਜਾ ਨੇ ਦੱਸਿਆ ਕਿ ਯੂਨਾਇਟੇਡ ਸਿਖਸ ਵਲੋਂ ਕਰੋਨਾ ਮਹਾਮਾਰੀ ਦੇ ਚਲਦਿਆਂ ਦੁਨੀਆ ਭਰ ਵਿਚ ਗੁਰੂ ਸਾਹਿਬ ਦੇ ਸਿਧਾਂਤ ਤੇ ਪਹਿਰਾ ਦਿੰਦੇ ਹੋਏ ਲੋੜਵੰਦਾਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ
United Sikhs
ਜਿਸ ਤਹਿਤ ਅਮਰੀਕਾ, ਕਨੈਡਾ, ਆਸਟਰੇਲੀਆ ਤੋਂ ਇਲਾਵਾ ਭਾਰਤ ਦੇ ਵੱਖ ਵੱਖ ਸ਼ਹਿਰਾਂ ਵਿੱਚ ਲੋੜਵੰਦਾਂ ਦੀ ਮਦਦ ਲਈ ਯੂਨਿਟ ਚਲਾਏ ਜਾ ਰਹੇ ਹਨ ਇਸ ਮਹਾਮਾਰੀ ਤੋਂ ਬਚਣ ਲਈ ਬਹੁਤ ਸਾਰੇ ਇਹਤਿਆਤ ਕਰਨੇ ਜਰੂਰੀ ਹਨ
United Sikhs
ਜਿਸ ਤਹਿਤ ਯੂਨਾਇਟੇਡ ਸਿਖਸ ਵਲੋਂ ਵੱਖ ਵੱਖ ਧਾਰਮਿਕ ਅਸਥਾਨਾਂ ਨੂੰ ਕੀਟਾਣੂ ਮੁਕਤ ਕਰਨ ਲਈ ਸਨੇਟਾਇਜ ਕਰਨ ਦੀ ਸੇਵਾ ਵੀ ਲਗਾਤਾਰ ਜਾਰੀ ਹੈ। ਅੱਜ ਉਸੇ ਲੜੀਟਾਊਨ ਹਾਲ ਤੋਂ ਸ਼ੁਰੂ ਕਰਕੇ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਪਲਾਜ਼ਾ ਜਲ੍ਹਿਆਂਵਾਲਾ ਬਾਗ ਅਤੇ ਹੋਰ ਧਾਰਮਿਕ ਸਥਾਨਾਂ ਤੱਕ ਸਾਰਾ ਵਿਰਾਸਤੀ ਮਾਰਗ ਸਨੇਟਾਇਜ ਕੀਤਾ ਗਿਆ ਹੈ
United Sikh
ਤਾਂ ਜੋ ਇਸ ਮਾਰਗ ਨੂੰ ਵਾਇਰਸ ਮੁਕਤ ਕੀਤਾ ਜਾ ਸਕੇ ਕਿਉਕਿ ਇਸੇ ਰਸਤਿਓਂ ਵੱਡੀ ਗਿਣਤੀ ਵਿਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਂਦੇ ਹਨ। ਇਸ ਮੌਕੇ ਸ਼੍ਰੋਮਣੀ ਗਤਕਾ ਅਖਾੜਾ ਤੋਂ ਉਸਤਾਦ ਕਮਲਪ੍ਰੀਤ ਸਿੰਘ, ਰਵਿੰਦਰ ਸਿੰਘ, ਇੰਦਰਪਾਲ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਹਾਜ਼ਰ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।