ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਿਚ ਵਾਜਬ ਵਾਧਾ ਕੀਤਾ ਗਿਆ : ਸੋਨੀ
Published : Jun 5, 2020, 9:20 am IST
Updated : Jun 5, 2020, 9:20 am IST
SHARE ARTICLE
Om Parkash Soni
Om Parkash Soni

ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਹੈ

ਚੰਡੀਗੜ੍ਹ, 4 ਜੂਨ (ਸਪੋਕਸਮੈਨ ਸਮਾਚਾਰ ਸੇਵਾ) :  ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਸ੍ਰੀ ਸੋਨੀ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 2010 ਅਤੇ 2015 ਵਿਚ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਸੋਧ ਕੀਤੀ ਸੀ ਜੋ ਕਿ ਹੁਣ ਕੀਤੇ ਵਾਧੇ ਤੋਂ ਬਹੁਤ ਜ਼ਿਆਦਾ ਸੀ। ਫੀਸ ਵਾਧੇ ਸਬੰਧੀ ਵਿਰੋਧੀ ਧਿਰਾਂ ਵਲੋਂ ਸਿਰਫ਼ ਰਾਜਨੀਤਕ ਲਾਹਾ ਲੈਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਅਪਣੇ ਕਾਰਜਕਾਲ ਦੌਰਾਨ 2010 ਵਿਚ ਫ਼ੀਸਾਂ ਵਿਚ 98 ਫ਼ੀ ਸਦੀ ਵਾਧਾ ਕੀਤਾ ਸੀ ਅਤੇ 2015 ਵਿਚ 225 ਫ਼ੀ ਸਦੀ ਵਾਧਾ ਕੀਤਾ ਸੀ ਜਦਕਿ ਮੋਜੂਦਾ ਸਰਕਾਰ ਨੇ ਸਿਰਫ 77 ਫ਼ੀ ਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ੀਸ ਵਿਚ ਕੀਤਾ ਗਿਆ ਵਾਧਾ ਅਤਿ ਲੋੜੀਂਦਾ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਡਾਕਟਰ ਕੇ.ਕੇ. ਤਲਵਾਰ ਦੀ ਅਗਵਾਈ ਵਾਲੀ ਡਾਕਟਰੀ ਸਿਖਿਆ ਸਬੰਧੀ ਗਠਤ ਸਲਾਹਕਾਰ ਕਮੇਟੀ ਵਲੋਂ ਪੂਰੀ ਘੋਖ ਤੋਂ ਬਾਅਦ ਇਹ ਫ਼ੀਸ ਵਾਧੇ ਸਬੰਧੀ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਸੀ

File photoFile photo

ਇਸ ਤੋਂ ਇਲਾਵਾ ਸਰਕਾਰ ਦੇ ਵੀ ਧਿਆਨ ਵਿਚ ਆਇਆ ਸੀ ਕਿ ਵਧੀ ਹੋਈ ਮਹਿੰਗਾਈ ਕਾਰਨ ਸਰਕਾਰੀ ਮੈਡੀਕਲ ਕਾਲਜ ਤੇ ਵਿੱਤੀ ਬੋਝ ਦਿਨੋ-ਦਿਨ ਵੱਧ ਰਿਹਾ ਸੀ। ਉਨ੍ਹਾਂ ਕਿਹਾ ਕਿ ਇਕ ਡਾਕਟਰ ਬਣਾਉਣ ’ਤੇ ਸੂਬਾ ਸਰਕਾਰ ਦਾ ਘੱਟੋ-ਘੱਟ 13-14 ਲੱਖ ਰੁਪਏ  ਸਲਾਨਾ ਖਰਚ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਿਜੀ ਕਾਲਜਾਂ ਵਿਚ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫ਼ੀਸ ਸਰਕਾਰੀ ਮੈਡੀਕਲ ਕਾਲਜ ਦੇ ਮੁਕਾਬਲੇ ਕਈ ਗੁਣਾਂ ਜ਼ਿਆਦਾ ਹੈ ਅਤੇ ਸਰਕਾਰ ਨੇ ਇਨ੍ਹਾਂ ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਫ਼ੀਸਾਂ ਵਿਚ ਇਕਸਾਰਤਾ ਲਿਆਉਣ ਲਈ ਕਈ ਉਪਰਾਲੇ ਕੀਤੇ ਹਨ।

ਸ੍ਰੀ ਸੋਨੀ ਨੇ ਦਸਿਆ ਕਿ ਸਰਕਾਰੀ ਮੈਡੀਕਲ ਕਾਲਜ ਵਿਚ ਵਧੀਆ ਫੀਸਾਂ ਦੇ ਕੇ ਵਿਦਿਆਰਥੀ 1.50 ਲੱਖ ਰੁਪਏ  ਸਲਾਨਾ ਫੀਸ ਦੇ ਕੇ ਕੁਲ 7.80  ਲੱਖ ਰੁਪਏ ਵਿਚ ਸਾਢੇ ਚਾਰ ਸਾਲ ਦਾ ਕੋਰਸ ਮੁਕੰਮਲ ਕਰ ਲੈਣਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਤੋਂ ਪਹਿਲਾਂ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਪੰਜ ਸਾਲ ਦੀ ਲਈ ਜਾਂਦੀ ਸੀ ਜਿਸ ਨੂੰ ਸਾਡੀ ਸਰਕਾਰ ਨੇ ਠੀਕ ਕਰਦੇ ਹੋਏ ਮੈਡੀਕਲ ਕਾਲਜ ਨੂੰ ਪਾਬੰਦ ਕੀਤਾ ਕਿ ਉਹ ਸਿਰਫ ਸਾਢੇ ਚਾਰ ਸਾਲ ਦੀ ਹੀ ਫੀਸ ਲੈਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement