1984 ਦਾ ਘੱਲੂਘਾਰਾ ਸਿੱਖਾਂ ਦੇ ਕੌਮੀ ਦਰਦ ਦਾ ਪ੍ਰਤੀਕ ਹੈ : ਭਾਈ ਵੱਸਣ ਸਿੰਘ
Published : Jun 5, 2020, 7:39 am IST
Updated : Jun 5, 2020, 7:39 am IST
SHARE ARTICLE
Sikh
Sikh

 ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਅਪਣੇ ਸਾਥੀ ਸਿੰਘਾਂ ਸਮੇਤ ਪਾਵਨ ਗੁਰਧਾਮਾਂ ਦੀ ਰਾਖੀ .........

ਨੌਸ਼ਹਿਰਾ ਮੱਝਾ ਸਿੰਘ:  ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਅਪਣੇ ਸਾਥੀ ਸਿੰਘਾਂ ਸਮੇਤ ਪਾਵਨ ਗੁਰਧਾਮਾਂ ਦੀ ਰਾਖੀ ਕਰਦਿਆਂ ਸ਼ਹੀਦੀ ਦੇ ਦਿਤੀ ਇਸ ਲਈ ਘੱਲੂਘਾਰੇ ਦਿਵਸ ਨੂੰ ਸਮੁੱਚੀ ਸਿੱਖ ਕੌਮ ਕੌਮੀ ਦਰਦ ਵਜੋਂ ਮਨਾਉਂਦੀ ਹੈ ਅਤੇ ਜੂਨ 1984 ਦਾ ਘੱਲੂਘਾਰਾ ਸਿੱਖਾਂ ਦੇ ਕੌਮੀ ਦਰਦ ਦਾ ਪ੍ਰਤੀਕ ਹੈ।

Sikh community and scribe wrote apology in nangal apologizedSikh community 

ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਖਾੜਕੂ ਤੇ ਯੂਨਾਈਟਡ ਅਕਾਲੀ ਦਲ ਦੀ ਕੌਮੀ ਸੀਨੀਅਰ ਉਪ ਪ੍ਰਧਾਨ ਭਾਈ ਵੱਸਣ ਸਿੰਘ ਜ਼ਫਰਵਾਲ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ।

Sikh StudentsSikh Students

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀਆਂ ਫ਼ੌਜਾਂ ਅਪਣੇ ਦੇਸ਼ ਦੇ ਬਾਸ਼ਿੰਦਿਆਂ ਦੇ ਪਾਵਨ ਧਰਮ ਅਸਥਾਨਾਂ 'ਤੇ ਫ਼ੌਜੀ ਹਮਲੇ ਨਹੀਂ ਕਰਵਾਉਂਦੀਆਂ ਸਗੋਂ ਉਨ੍ਹਾਂ ਦੀ ਪਾਵਨ ਪਵਿੱਤਰਤਾ ਲਈ ਰਾਖੀ ਕਰਦੀਆਂ ਹਨ।

SikhSikh

ਪਰ ਹਿੰਦੁਸਤਾਨ ਦੀ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਕੇ ਭਾਰਤ ਦੀ ਆਜ਼ਾਦੀ ਵਿਚ ਵੱਡਾ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਹਨ।

Sri Harmandir SahibSri Harmandir Sahib

ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਬਾਦਲ ਪਰਵਾਰ ਵਲੋਂ ਇਸ ਕੌਮੀ ਦਰਦ ਨੂੰ ਇਕ ਰਸਮੀ ਪ੍ਰੋਗਰਾਮ ਬਣਾ ਕੇ ਰੱਖ ਦਿੱਤਾ ਹੈ ਅਤੇ ਇਸ ਦਿਹਾੜੇ ਮੌਕੇ ਅੰਮ੍ਰਿਤ ਵੇਲੇ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸੰਗਤਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਸਾਰਾ ਪ੍ਰੋਗਰਾਮ ਖ਼ਤਮ ਕਰ ਦਿਤਾ ਜਾਂਦਾ ਹੈ।

ਭਾਈ ਜਫਰਵਾਲ ਨੇ ਸਮੁੱਚੇ ਜਗਤ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘੱਲੂਘਾਰਾ ਦਿਵਸ ਇਸ ਵਾਰ 6 ਜੂਨ ਨੂੰ ਸੋਸ਼ਲ ਡਿਸਟੈਂਸ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਦਵਾਰਿਆਂ ਵਿਚ ਸ਼ਹੀਦਾਂ ਨੂੰ ਯਾਦ ਕਰ ਕੇ ਮਨਾਇਆ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement