
ਕੇਂਦਰ ਸਰਕਾਰ ਦੇ ਵੱਲੋਂ ਮੰਡੀ ਐਕਟ ਵਿਚ ਸੋਧ ਕੀਤੇ ਜਾਣ ਤੋਂ ਬਆਦ ਕਿਸਾਨ ਵਿਰੋਧ ਪ੍ਰਦਸ਼ਨ ਲਈ ਸੜਕਾਂ ਤੇ ਆ ਗਏ ਹਨ।
ਚੰਡੀਗੜ੍ਹ : ਕੇਂਦਰ ਸਰਕਾਰ ਦੇ ਵੱਲੋਂ ਮੰਡੀ ਐਕਟ ਵਿਚ ਸੋਧ ਕੀਤੇ ਜਾਣ ਤੋਂ ਬਆਦ ਕਿਸਾਨ ਵਿਰੋਧ ਪ੍ਰਦਸ਼ਨ ਲਈ ਸੜਕਾਂ ਤੇ ਆ ਗਏ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਵੀ ਇਸ ਦੀ ਅਲੋਚਨਾ ਕੀਤੀ ਜਾ ਰਹੀ ਹੈ, ਪਰ ਸ੍ਰੋਮਣੀ ਅਕਾਲੀ ਦਲ ਹਾਲੇ ਤੱਕ ਚੁੱਪ ਧਾਰੀ ਬੈਠਾ ਹੈ ਇਸ ਮਾਮਲੇ ਨੂੰ ਲੈ ਕੇ ਉਸ ਵੱਲੋਂ ਕੋਈ ਵੀ ਪ੍ਰਤੀਕ੍ਰਿਆ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਅਕਲੀ-ਦਲ ਕੇਂਦਰ ਵਿਚ ਮੋਦੀ ਸਰਕਾਰ ਦਾ ਭਾਈਵਾਲ ਹੈ
Sukhbir Badal
ਅਤੇ ਇਧਰ ਪੰਜਾਬ ਵਿਚ ਅਕਾਲੀ ਦਲ ਦਾ ਜ਼ਿਆਦਾਤਰ ਵੋਟਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੈ। ਇਸ ਕਰਕੇ ਹੁਣ ਇਹ ਪਾਰਟੀ ਅੱਧ ਵਿਚਾਲੇ ਫਸੀ ਹੋਈ ਹੈ। ਉਧਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਮੁੱਦੇ ਤੇ ਕਰੜੇ ਹੱਥੀ ਲੈਂਦਿਆਂ ਸੁਖਬੀਰ ਬਾਦਲ ਕੋਲੋਂ ਮੰਗ ਕੀਤੀ ਗਈ ਹੈ ਕਿ ਉਹ ਬੀਜੇਪੀ ਸਰਕਾਰ ਨਾਲੋਂ ਆਪਣਾ ਨਾਤਾ ਤੋੜ ਲੈਣ ਅਤੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੂੰ ਵੀ ਮੰਤਰੀ ਪਦ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
photo
ਵਿਰੋਧੀ ਪਾਰਟੀਆਂ ਅਕਾਲੀ ਦਲ ਤੇ ਤੰਜ਼ ਕਸਦਿਆਂ ਕਹਿ ਰਹੀਆਂ ਹਨ ਕਿ ਅਕਾਲੀ ਦਲ ਦੋਗਲੀ ਨਿਤੀ ਅਪਣਾ ਰਿਹਾ ਹੈ, ਕਿਉਂਕਿ ਪੰਜਾਬ ਵਿਚ ਤਾਂ ਉਹ ਕਿਸਾਨਾਂ ਦੇ ਪੱਖ ਵਿਚ ਹੋਣ ਦਾ ਦਾਅਵਾ ਕਰਦਾ ਹੈ, ਪਰ ਕੇਂਦਰ ਵਿਚ ਮੋਦੀ ਸਰਕਾਰ ਦੀ ਹਮਾਇਤ ਕਰਦਾ ਹੈ। ਦੱਸ ਦੱਈਏ ਕਿ ਕੇਂਦਰ ਸਰਕਾਰ ਦੇ ਵੱਲੋਂ ਮੰਡੀ ਐਟਕ ਵਿਚ ਸੋਧ ਕੀਤੇ ਜਾਣ ਤੋਂ ਬਾਅਦ ਕਿਸਾਨ ਅਤੇ ਮਜ਼ਦੂਰ ਇਸ ਦੇ ਵਿਰੋਧ ਵਿਚ ਡਟ ਗਏ ਹਨ।
Sukhbir Badal
ਇਸ ਲਈ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ ਨੇ ਪੰਜਾਬ ਦੇ 9 ਜ਼ਿਲਿਆਂ ਵਿਚ ਮੁੱਖ ਸੜਕਾਂ ਨੂੰ ਜਾਮ ਕਰ ਮੋਦੀ ਸਰਕਾਰ ਦੇ ਪੁਤਲੇ ਫੂਕੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 8 ਜੂਨ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
photo