ਲੌਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ HC ਦੇ ਫੈਸਲੇ ਖਿਲਾਫ ਅਪੀਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘ
Published : Jun 5, 2020, 6:11 pm IST
Updated : Jun 5, 2020, 6:11 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲੌਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਅਪੀਲ ਕਰੇਗੀ।

Punjab GovtPunjab Govt

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ 'ਤੇ ਟਿੱਪਣੀ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡਿਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ।

StudentsStudents

ਉਨ੍ਹਾਂ ਕਿਹਾ, ''ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ਉਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।'' ਲੌਕਡਾਊਨ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫੈਸਲਾ ਲਿਆ ਸੀ।

captain amrinder singhcaptain amrinder singh

ਉਨ੍ਹਾਂ ਕਿਹਾ, ''ਸਕੂਲ ਬੰਦ ਹੋਣ 'ਤੇ ਮਾਪਿਆਂ ਕੋਲੋਂ ਫੀਸ ਵਸੂਲਣੀ ਗਲਤ ਹੈ।'' ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਖਿਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement