2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ 'ਚ ਲੜਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ
Published : Jun 5, 2020, 6:44 pm IST
Updated : Jun 5, 2020, 6:44 pm IST
SHARE ARTICLE
Captain Amarinder Singh
Captain Amarinder Singh

ਲੀਡਰਸ਼ਿਪ ਦੀ ਅਗਵਾਈ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ

  • ਪ੍ਰਸ਼ਾਤ ਕਿਸ਼ੋਰ ਦੀ ਸਿੱਧੂ ਜਾਂ ਆਪ ਨਾਲ ਗੱਲਬਾਤ ਦੀਆਂ ਰਿਪੋਰਟਾਂ ਨੂੰ ਨਕਾਰਿਆ
  • ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਸੰਭਾਲਣ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਖੁੱਲ੍ਹਾ ਸੱਦਾ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣ ਲੜਨ ਲਈ ਆਪਣੇ ਇਰਾਦੇ ਮੁੜ ਜ਼ਾਹਰ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪਾਰਟੀ ਦੀ ਅਗਵਾਈ ਕਰਨ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ ਹੋਵੇਗਾ।

Captain Amarinder SinghCaptain Amarinder Singh

ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸ਼ੁਰੂਆਤ ਵਿੱਚ ਸਾਲ 2017 ਦੀਆਂ ਚੋਣਾਂ ਨੂੰ ਆਪਣੀ ਆਖਰੀ ਚੋਣ ਦੱਸਿਆ ਸੀ ਪਰ ਇਸ ਤੋਂ ਬਾਅਦ ਆਪਣੇ ਪਾਰਟੀ ਸਾਥੀਆਂ ਦੇ ਪ੍ਰੇਰਨ 'ਤੇ ਸਾਲ 2022 ਦੀਆਂ ਚੋਣਾਂ ਲੜਨ ਦੇ ਫੈਸਲੇ ਦਾ ਐਲਾਨ ਕੀਤਾ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ।

Captain Amarinder SinghCaptain Amarinder Singh

ਸਾਲ 2022 ਵਿੱਚ ਕਾਂਗਰਸ ਦੀ ਚੋਣ ਮੁਹਿੰਮ ਘੜਨ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਸ਼ਾਮਲ ਕਰਨ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸ਼ੋਰ ਨੇ ਉਨ੍ਹਾਂ ਦੀ ਅਪੀਲ ਪ੍ਰਤੀ ਸਾਕਾਰਤਮਕ ਹੁੰਗਾਰਾ ਭਰਿਆ। ਸੂਬੇ ਵਿੱਚ ਕਾਂਗਰਸ ਦੀ ਮੁਹਿੰਮ ਨਾ ਸੰਭਾਲਣ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਇਨਕਾਰ ਕਰਨ ਸਬੰਧੀ ਮੀਡੀਆ ਰਿਪੋਰਟਾਂ ਦਰਮਿਆਨ ਇਸ ਬਾਰੇ ਕਿਆਸਅਰਾਈਆਂ 'ਤੇ ਰੋਕ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ,''ਕਿਸ਼ੋਰ ਨੇ ਕਿਹਾ ਕਿ ਪੰਜਾਬ ਆ ਕੇ ਮਦਦ ਕਰਨ ਵਿੱਚ ਉਸ ਨੂੰ ਬਹੁਤ ਖੁਸ਼ੀ ਹੋਵੇਗੀ।''

CongressCongress

ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਅਖਬਾਰਾਂ ਵਿੱਚ ਉਹ ਜੋ ਕੁਝ ਪੜ੍ਹਦੇ ਹਨ, ਉਨ੍ਹਾਂ ਨੂੰ ਅਕਸਰ ਹੈਰਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਂਤ ਕਿਸ਼ੋਰ ਦੇ ਮੁਹਿੰਮ ਘੜਨ ਦੇ ਮਾਮਲੇ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰਿਆ ਸੀ ਜਿਨ੍ਹਾਂ ਨੇ ਫੈਸਲਾ ਉਨ੍ਹਾਂ 'ਤੇ ਛੱਡ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਵਿਸ਼ਵਾਸ ਵਿੱਚ ਲਿਆ ਅਤੇ 80 ਵਿਧਾਇਕਾਂ ਵਿੱਚੋਂ 55 ਵਿਧਾਇਕਾਂ ਨੇ ਮੁਹਿੰਮ ਸੰਭਾਲਣ ਲਈ ਕਿਸ਼ੋਰ ਨੂੰ ਲਿਆਉਣ ਦੇ ਹੱਕ ਵਿੱਚ ਹਾਮੀ ਭਰੀ।

Sonia gandhi meeting of chief ministers of congressCongress

ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਸਹਿਯੋਗ ਕਰਨ ਲਈ ਆਪਣੀ ਰਜ਼ਾਮੰਦੀ ਜ਼ਾਹਰ ਕਰਦਿਆਂ ਕਿਸ਼ੋਰ ਨੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੱਧੂ ਜਾਂ ਆਮ ਆਦਮੀ ਪਾਰਟੀ (ਆਪ) ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਚੱਲ ਰਹੀ ਹੈ।

Prashant KishorPrashant Kishor

ਪ੍ਰਸ਼ਾਂਤ ਕਿਸ਼ੋਰ ਨੂੰ ਪਰਿਵਾਰਕ ਮੈਂਬਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਕਿਆਸਰਾਈਆਂ ਅਤੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਕਿਸ਼ੋਰ ਨੇ ਸਿੱਧੂ ਜਾਂ ਆਪ ਨਾਲ ਕਿਸੇ ਤਰ੍ਹਾਂ ਦੀ ਸਾਂਝ ਨੂੰ ਰੱਦ ਕੀਤਾ। ਕਾਂਗਰਸ ਲੀਡਰਸ਼ਿਪ ਨਾਲ ਸਿੱਧੂ ਦੇ ਮੇਲ-ਮਿਲਾਪ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ਦਾ ਹਿੱਸਾ ਹੈ ਅਤੇ ਉਹ ਇਸੇ ਸਮਰਥਾ ਮੁਤਾਬਕ ਪਾਰਟੀ ਹਾਈ ਕਮਾਂਡ ਦੇ ਸੰਪਰਕ ਵਿੱਚ ਹੈ।

Captain Amrinder with Navjot SidhuCaptain Amrinder and Navjot Sidhu

ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਜਾਂ ਕਾਂਗਰਸ ਦੇ ਕਿਸੇ ਹੋਰ ਮੈਂਬਰ ਨੂੰ ਕਿਸੇ ਵੀ ਮੁੱਦੇ ਨਾਲ ਕੋਈ ਸਰੋਕਾਰ ਹੈ ਤਾਂ ਉਹ ਆ ਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ। ਬੇਅਦਬੀ ਦੇ ਮਾਮਲੇ 'ਤੇ ਸਿੱਧੂ ਦੀਆਂ ਨੁਕਤਾਚੀਨੀ ਵਾਲੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਦੀ ਜਾਂਚ ਜਾਰੀ ਹੈ ਪਰ ਅਸੀਂ ਨਿਰਧਾਰਤ ਕਾਨੂੰਨੀ ਪ੍ਰਕ੍ਰਿਆ ਦਾ ਪਾਲਣ ਕੀਤੇ ਬਿਨਾਂ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਸੁੱਟ ਸਕਦੇ। ਉਨ੍ਹਾਂ ਕਿਹਾ ਕਿ ਬਰਗਾੜੀ ਕੇਸ ਵਿੱਚ ਬਹੁਤ ਸਾਰੇ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ ਪਰ ਸੂਬਾ ਸਰਕਾਰ ਅਦਾਲਤਾਂ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇ ਸਕਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement