ਕਾਂਗਰਸੀਆਂ ਨੇ ਰੇਤ, ਬਜਰੀ, ਸ਼ਰਾਬ,ਕੇਬਲ ਆਦਿ ਦੇ ਨਾਲ-ਨਾਲ ਵੈਕਸੀਨ 'ਤੇ ਨੌਕਰੀ ਮਾਫੀਆ ਵੀ ਸਥਾਪਤ ਕੀਤਾ
Published : Jun 5, 2021, 6:36 pm IST
Updated : Jun 5, 2021, 6:36 pm IST
SHARE ARTICLE
captain amarinder singh
captain amarinder singh

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ

ਚੰਡੀਗੜ੍ਹ-ਕੈਪਟਨ ਅਮਰਿੰਦਰ ਸਿੰਘ ਵੱਲੋਂ ਭ੍ਰਿਸ਼ਟਾਚਾਰੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਉਨ੍ਹਾਂ ਦੀਆਂ ਸੂਚੀਆਂ ਦਿੱਲੀ ਦਰਬਾਰ 'ਚ ਰਾਹੁਲ ਗਾਂਧੀ ਨੂੰ ਸੌਂਪਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ, ਜਿਹੜੇ ਮਾਫੀਆ ਰਾਜ ਚਲਾ ਰਹੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਖਲਿਾਫ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਕਾਂਗਰਸ ਹਾਈਕਮਾਂਡ ਕੋਲ ਸ਼ਿਕਾਇਤਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹਾ ਕਮਜ਼ੋਰ ਮੁੱਖ ਮੰਤਰੀ ਪੰਜਾਬ ਲਈ ਵਿਨਾਸ਼ਕਾਰੀ ਸਿੱਧ ਹੋ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਕਮਜ਼ੋਰ ਆਗੂ ਦੀ ਲੋੜ ਨਹੀਂ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ 'ਚ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ ਨਾ ਕਿ ਰਾਹੁਲ ਗਾਂਧੀ ਨੂੰ।

captain amarinder singhcaptain amarinder singhਇਹ ਵੀ ਪੜ੍ਹੋ-ਭਾਰਤ ਸਮੇਤ ਕਈ ਦੇਸ਼ਾਂ 'ਚ ਠੱਪ ਹੋਇਆ ਗੂਗਲ ਮੀਟ, ਯੂਜ਼ਰਸ ਨੂੰ ਆਈ ਪ੍ਰੇਸ਼ਾਨੀ

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਹਰ ਥਾਂ ਸਹੁੰ ਖਾ ਕੇ ਕਹਿੰਦਾ ਸਨ ਕਿ ਉਹ ਮੁੱਖ ਮੰਤਰੀ ਬਣ ਕੇ ਪੰਜਾਬ 'ਚੋਂ ਹਰ ਤਰ੍ਹਾਂ ਦਾ ਮਾਫੀਆ ਰਾਜ ਖਤਮ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ 'ਚ ਕੈਪਟਨ ਨੇ ਮਾਫੀਆ ਰਾਜ ਤਾਂ ਕੀ ਖਤਮ ਕਰਨਾ ਸੀ, ਸਗੋਂ ਕਾਂਗਰਸੀਆਂ ਨੇ ਅਕਾਲੀਆਂ ਵੱਲੋਂ ਸਥਾਪਿਤ ਕੀਤੇ ਮਾਫੀਆ ਰਾਜ ਇਸ 'ਚ ਹਿੱਸਾ ਪਾ ਲਿਆ ਹੈ।

ਅੱਜ ਰੇਤ, ਬਜਰੀ, ਸ਼ਰਾਬ, ਟਰਾਂਸਪੋਰਟ, ਕੇਬਲ ਮਾਫੀਆ ਆਦਿ ਦੇ ਨਾਲ-ਨਾਲ ਵੈਕਸੀਨ ਅਤੇ ਨੌਕਰੀ ਮਾਫੀਆ ਵੀ ਕੈਪਟਨ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਥਾਪਤ ਕਰ ਲਿਆ ਅਤੇ ਇਸ ਮਾਫੀਆ ਰਾਜ ਰਾਹੀਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਜਾ ਰਿਹਾ ਹੈ।

Bhagwant mannBhagwant mann

ਇਹ ਵੀ ਪੜ੍ਹੋ-ਵੈਕਸੀਨ ਘੁਟਾਲਾ : CBI ਜਾਂਚ ਦੀ ਮੰਗ ਕਰਦਿਆਂ ਸਿਹਤ ਮੰਤਰੀ ਦੇ ਘਰ ਅੱਗੇ ਧਰਨਾ ਦੇਣਗੇ ਸੁਖਬੀਰ ਬਾਦਲ

ਭਗਵੰਤ ਮਾਨ ਨੇ ਚੁੱਟਕੀ ਲੈਂਦਿਆਂ ਕਿਹਾ ਕਿ ਜਿਹੜਾ ਕੈਪਟਨ ਅਮਰਿੰਦਰ ਸਿੰਘ ਸਟੇਜਾਂ 'ਤੇ ਖੜ੍ਹ ਕੇ ਮਾਫੀਆ ਰਾਜ ਖਤਮ ਕਰਨ ਦੇ ਦਮਗਜੇ ਮਾਰਦਾ ਸੀ ਅਤੇ ਉਹ ਮੁੱਖ ਮੰਤਰੀ ਬਣ ਕੇ ਚਾਰ ਸਾਲਾਂ ਤੋਂ ਮਾਫੀਆ ਰਾਜ ਸਥਾਪਤ ਕਰਨ ਵਾਲੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਫਾਇਲਾਂ ਹੀ ਤਿਆਰ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਮਾਫੀਆ ਦੇ ਸਰਪ੍ਰਸਤਾ ਖਿਲਾਫ ਕਾਰਵਾਈ ਕਰਨ ਦੀ ਥਾਂ ਕਾਂਗਰਸ ਦੀ ਹਾਈਕਮਾਂਡ ਨੂੰ ਸ਼ਿਕਾਇਤਾਂ ਕਰ ਰਿਹਾ ਹੈ, ਜੋ ਕੇਵਲ ਕਮਜ਼ੋਰ ਬੰਦਾ ਹੀ ਕਰ ਸਕਦਾ ਪੰਜਾਬ ਦਾ ਮੁੱਖ ਮੰਤਰੀ ਨਹੀਂ।

ਮਾਨ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਦੋਸ਼ੀ ਮੰਤਰੀਆਂ, ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ?ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਆਪਣੀ ਨਲਾਇਕੀ ਅਤੇ ਚੋਣ ਵਾਅਦਿਆਂ ਤੋਂ ਮੁਕਰਨ ਕਾਰਨ ਪੰਜਾਬ ਦੇ ਲੋਕਾਂ ਤੋਂ ਦੂਰ ਹੋ ਗਿਆ ਹੈ ਅਤੇ ਹੁਣ ਉਹ ਆਪਣੀ ਸਾਖ ਤੇ ਕੁਰਸੀ ਬਚਾਉਣ ਲਈ ਵਿਧਾਇਕਾਂ ਤੇ ਮੰਤਰੀਆਂ ਦੇ ਨਾਂ ਦੀਆਂ ਫਾਇਲਾਂ ਕਾਂਗਰਸ ਹਾਈਕਮਾਂਡ ਅੱਗੇ ਪੇਸ ਕਰਕੇ ਸਮਝੌਤਾ ਕਰ ਰਿਹਾ ਹੈ।Captain amarinder singhCaptain amarinder singh ਇਹ ਵੀ ਪੜ੍ਹੋ-ਰਾਜਸਥਾਨ 'ਚ ਵਿਧਾਇਕਾਂ ਲਈ ਬਣ ਰਹੇ ਫਲੈਟਾਂ ਨੂੰ ਲੇ ਕਾਂਗਰਸ ਨੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਕੈਪਟਨ ਨੇ ਮਾਫੀਆ ਨਾਲ ਸੰਬੰਧਤ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਲੁਕਾ ਕੇ ਪੰਜਾਬ ਵਾਸੀਆਂ ਨੂੰ ਧੋਖਾ ਦਿੱਤਾ ਹੈ, ਸੱਚ ਤਾਂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਮਾਫੀਆ ਰਾਜ ਦਾ ਸਰਪ੍ਰਸਤ ਬਣਿਆ ਹੋਇਆ ਹੈ। ਮਾਨ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਨੂੰ ਦਿੱਤੀ ਵਿਧਾਇਕਾਂ ਤੇ ਮੰਤਰੀਆਂ ਦੀ ਸੂਚੀ ਜਨਤਕ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਮਾਫੀਆ ਰਾਜ ਨਾਲ ਸੰਬੰਧਤ ਕਾਂਗਰਸੀਆਂ ਦਾ ਪਤਾ ਚੱਲ ਸਕੇ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement