ਵੈਕਸੀਨ ਘੁਟਾਲਾ: ਬਲਬੀਰ ਸਿੱਧੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਕੈਪਟਨ- ਹਰਪਾਲ ਚੀਮਾ
Published : Jun 5, 2021, 3:46 pm IST
Updated : Jun 5, 2021, 3:47 pm IST
SHARE ARTICLE
Harpal Singh Cheema and CM Punjab
Harpal Singh Cheema and CM Punjab

ਕਾਂਗਰਸ ਹਾਈਕਮਾਂਡ ਦੀ ਵੈਕਸੀਨ ਮਾਮਲੇ 'ਤੇ ਚੁੱਪੀ ਨੇ ਸਿੱਧ ਕੀਤਾ ਕਿ ਘੁਟਾਲੇ ਦਾ ਪੈਸਾ ਰਾਹੁਲ ਗਾਂਧੀ ਤੱਕ ਪਹੁੰਚਿਆਂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ( Harpal Singh Cheema)  ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ( Balbir Singh Sidhu)  ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ। ਹਰਪਾਲ ਸਿੰਘ( Harpal Singh Cheema ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਿਹਤ ਮੰਤਰੀਬਲਬੀਰ ਸਿੰਘ ਸਿੱਧੂ( Balbir Singh Sidhu)  ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ ਅਤੇ ਮੰਤਰੀ ਸਮੇਤ ਵੈਕਸੀਨ ਘੋਟਾਲੇ ਨਾਲ ਸੰਬੰਧਤ ਵਿਅਕਤੀਆਂ ਖਲਿਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।

Harpal Singh Cheema Harpal Singh Cheema

ਉਨ੍ਹਾਂ ਕਿਹਾ ਕਿ ਇਹ ਦਵਾਈ ਕੋਈ ਆਮ ਦਵਾਈ ਨਹੀਂ ਬਲਕਿ ਕੋਰੋਨਾ ਤੋਂ ਬਚਾਉਣ ਲਈ ਜਾਨ-ਬਚਾਊ ਦਵਾਈ ਹੈ ਅਤੇ ਇਸ ਬਾਰੇ ਹੋਰ ਗੰਭੀਰਤਾ ਨਾਲ ਕਾਰਜ ਕੀਤਾ ਜਾਣਾ ਚਾਹੀਦਾ ਸੀ। ਹਰਪਾਲ ਸਿੰਘ( Harpal Singh Cheema) ਨੇ ਕਿਹਾ ਕਿ ਸਰਕਾਰ ਨੇ ਬੇਸ਼ਰਮੀ ਨਾਲ ਲੋਕਾਂ ਨੂੰ ਮੁਫਤ ਵਿੱਚ ਲਗਾਏ ਜਾਣ ਵਾਲੇ ਟੀਕੇ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਚੋਖਾ ਮੁਨਾਫਾ ਕਮਾਇਆ ਹੈ।

Harpal Singh CheemaHarpal Singh Cheema

ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜੋ ਲੋਕ ਸਰਕਾਰਾਂ ਕੋਲੋਂ ਸਹਾਇਤਾ ਦੀ ਆਸ ਰੱਖ ਰਹੀਆਂ ਹਨ ਸਰਕਾਰ ਉਨ੍ਹਾਂ ਦੇ ਪੈਸੇ ਉੱਤੇ ਹੀ ਡਾਕਾ ਮਾਰਨ ਉਤੇ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਫ੍ਰੀ ਇਲੈਕਸ਼ਨ ਲਗਾਉਣਾ ਉਨ੍ਹਾਂ ਦਾ ਹੱਕ ਬਣਦਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਕਾਰਜ ਕਰਨਾ ਚਾਹੀਦਾ ਹੈ। ਆਪ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਵੈਕਸੀਨ ਘੁਟਾਲੇ ਕਾਰਨ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਦਾ ਸਕਿਾਰ ਹੋਏ ਪੰਜਾਬ ਦੇ ਲੋਕਾਂ ਨੂੰ ਪੈਸੇ ਤੁਰੰਤ ਵਾਪਸ ਕਰਵਾਏ।

CM PunjabCM Punjab

ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ( Harpal Singh Cheema) ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ ਹੁੰਦਾ ਹੈ ਕਿ ਮੁਸੀਬਤ ਸਮੇਂ ਆਪਣੇ ਸੂਬੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਕਰੇ, ਪਰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ( Captain Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ( Corona Virus)  ਦੀ ਮੁਸੀਬਤ ਨੂੰ ਵੀ ਪੰਜਾਬ ਵਾਸੀਆਂ ਨੂੰ ਲੁੱਟ ਕੇ ਪੈਸੇ ਇੱਕਠੇ ਕਰਨ ਵਜੋਂ ਵਰਤਿਆਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੇ ਕੋਟੇ ਦੀਆਂ ਕਰੀਬ 1 ਲੱਖ 40 ਹਜਾਰ ਖੁਰਾਕਾਂ 400 ਰੁਪਏ ਦੀ ਕੀਮਤ 'ਤੇ ਖਰੀਦੀਆਂ ਸਨ, ਪਰ ਕੈਪਟਨ ਸਰਕਾਰ ਨੇ ਇਹ ਖੁਰਾਕਾਂ 1060 ਰੁਪਏ ਦੀ ਕੀਮਤ 'ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਦੀ ਕਮਾਈ ਕੀਤੀ ਹੈ।

Harpal Singh CheemaHarpal Singh Cheema

 

ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀਆਂ ਖੂਬਸੂਰਤ ਫੋਟੋਆਂ

 

 

ਚੀਮਾ ਨੇ ਦੋਸ ਲਾਇਆ ਕਿ ਪੰਜਾਬ ਵਾਸੀਆਂ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਇੱਕਠੀ ਕੀਤੀ ਰਕਮ ਕੈਪਟਨ ਸਰਕਾਰ ਵੱਲੋਂ ਕਾਂਗਰਸੀ ਦੇ ਸਾਬਕਾ ਰਾਸਟਰੀ ਪ੍ਰਧਾਨ ਰਾਹੁਲ ਗਾਂਧੀ( Rahul Gandhi)  ਤੱਕ ਪਹੁੰਚਾਈ ਗਈ ਹੈ, ਇਸੇ ਲਈ ਕਾਂਗਰਸ ਹਾਈਕਮਾਂਡ ਨੇ ਵੈਕਸੀਨ ਮਾਮਲੇ 'ਤੇ ਚੁੱਪਧਾਰੀ ਰੱਖੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਨਾਂਅ 'ਤੇ ਸਸਤੀ ਕੀਮਤ 'ਤੇ ਖਰੀਦੀ ਵੈਕਸੀਨ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਬਾ ਵਾਸੀਆਂ ਦੀ ਆਰਥਿਕ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੈ

 

ਜੰਮੂ ਕਸ਼ਮੀਰ : 800 ਫੁੱਟ ਡੂੰਘੀ ਖੱਡ ਵਿਚ ਡਿੱਗੀ CRPF ਜਵਾਨਾਂ ਦੀ ਕਾਰ, 5 ਦੀ ਮੌਤ

 

 

ਜਿਨ੍ਹਾਂ ਵੋਟਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ( Captain Amarinder Singh)  ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੈਕਸੀਨ ਦੇ ਟੀਕੇ ਲਾਏ ਜਾਣੇ ਜਰੂਰੀ ਸੀ, ਪਰ ਕਾਂਗਰਸ ਸਰਕਾਰ ਨੇ ਸੂਬੇ ਦੇ ਸਰਕਾਰੀ ਟੀਕਾ ਕੇਂਦਰਾਂ ਨੂੰ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਨਾਲ ਮਰਨ ਲਈ ਲਾਵਾਰਸ ਛੱਡ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement