
ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਦੇ ਧਰਨੇ ਦੀ ਅਗਵਾਈ ਕਰਨਗੇ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਬਹੁ ਕਰੋੜੀ ਵੈਕਸੀਨ ਘੁਟਾਲੇ ਦੀ ਸੀ.ਬੀ.ਆਈ. ਜਾਂਚ ਅਤੇ ਬਰਖ਼ਾਸਤ ਕਰਨ ਦੀ ਮੰਗ ਨੁੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਧਰਨਾ ਦੇਣਗੇ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਦੇ ਧਰਨੇ ਦੀ ਅਗਵਾਈ ਕਰਨਗੇ ਅਤੇ ਇਸ ਧਰਨੇ 'ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਸੀਨੀਅਰ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ।
Health minister balbir singh sidhuਇਹ ਵੀ ਪੜ੍ਹੋ-ਰਾਜਸਥਾਨ 'ਚ ਵਿਧਾਇਕਾਂ ਲਈ ਬਣ ਰਹੇ ਫਲੈਟਾਂ ਨੂੰ ਲੇ ਕਾਂਗਰਸ ਨੇ ਚੁੱਕੇ ਸਵਾਲ
ਇਸ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਮੰਨਿਆ ਹੈ ਕਿ ਇਸ ਨੇ ਕੇਂਦਰ ਤੋਂ ਪ੍ਰਾਪਤ ਹੋਈਆਂ 1 ਲੱਖ ਵੈਕਸੀਨ ਡੋਜ਼ਾਂ 'ਚੋਂ 80 ਹਜ਼ਾਰ ਭਾਰੀ ਮੁਨਾਫਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀਆਂ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਡੋਜ਼ ’ਤੇ ਹੋਰ ਪ੍ਰੀਮੀਅਮ ਲੈਣ ਦੀ ਆਗਿਆ ਦਿੱਤੀ ਹੈ ਅਤੇ ਇਸ ਨੇ ਇਸ ਭ੍ਰਿਸ਼ਟ 'ਤੇ ਅਣਮਨੁੱਖੀ ਕਾਰਵਾਈ ਲਈ ਜ਼ਿੰਮੇਵਾਰ ਕਿਸੇ ਦੇ ਵੀ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ-IPL ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਜਾਣੋਂ ਹੁਣ ਕਿਥੇ ਖੇਡੇ ਜਾ ਸਕਦੇ ਹਨ ਇਹ ਮੈਚ
ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਜਦੋਂ ਕਿ ਇਹ ਵੈਕਸੀਨ ਜੋ ਲੋਕਾਂ ਨੁੰ ਮੁਫਤ ਲੱਗਣੀ ਚਾਹੀਦੀ ਸੀ, ਉਹ ਪ੍ਰਾਈਵੇਟ ਹਸਪਤਾਲਾਂ 'ਚ 150 ਤੋਂ 2000 ਰੁਪਏ ਪ੍ਰਤੀ ਡੋਜ਼ ਲੋਕਾਂ ਨੂੰ ਵੇਚੀ ਗਈ। ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਭ੍ਰਿਸ਼ਟਾਚਾਰ ਦੇ ਹੋਰਾਂ ਵਾਂਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਭ੍ਰਿਸ਼ਟ ਮੰਤਰੀ ਦਾ ਬਚਾਅ ਕਰ ਰਹੇ ਹਨ।
Sukhbir badalਇਹ ਵੀ ਪੜ੍ਹੋ-'ਮੇਹੁਲ ਚੋਕਸੀ ਨੂੰ ਡੋਮੀਨਿਕਾ ਲੈਣ ਗਈ ਭਾਰਤੀ ਟੀਮ ਪਰਤੀ ਖਾਲ੍ਹੀ ਹੱਥ
ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਸ 'ਚ ਨਿਆਂ ਹਾਸਲ ਕਰਨ ਦੀ ਮੰਗ ਕਰਦਿਆਂ ਲੋਕਾਂ ਨਾਲ ਰਲ ਕੇ ਮੰਤਰੀ ਦੀ ਰਿਹਾਇਸ਼ ਮੂਹਰੇ ਦੋ ਘੰਟੇ ਦਾ ਧਰਨਾ ਦੇਵੇਗਾ।
ਅਕਾਲੀ ਦਲ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਿਹਤ ਮੰਤਰੀ ਸਾਰੇ ਮਾਮਲੇ ਬਾਰੇ ਅਣਜਾਣਤਾ ਪ੍ਰਗਟ ਕਰ ਰਹੇ ਹਨ ਅਤੇ 400 ਰੁਪਏ ਪ੍ਰਤੀ ਡੋਜ਼ ਪ੍ਰਾਪਤ ਹੋਈ ਵੈਕਸੀਨ 1060 ਰੁਪਏ ਪ੍ਰਤੀ ਡੋਜ਼ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਅਤੇ ਪ੍ਰਾਈਵੇਟ ਹਸਪਤਾਲਾਂ ਨੁੰ ਹੋਰ ਮੁਨਾਫਾ ਕਮਾ ਕੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਰਹੇ ਹਨ।
ਇਹ ਵੀ ਪੜ੍ਹੋ-'ਅੱਲ੍ਹਾ ਮੁਆਫ਼ ਕਰ ਦੇਵੇ ਤਾਂ ਖ਼ਤਮ ਹੋ ਜਾਵੇਗਾ ਕੋਰੋਨਾ'
ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਕ ਡੋਜ਼ ਲਈ 6 ਤੋਂ 9 ਹਜ਼ਾਰ ਰੁਪਏ ਤੱਕ ਖਰਚ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਤੇ ਜੇਕਰ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਘੁਟਾਲਾ ਬੇਨਕਾਬ ਨਾ ਕੀਤਾ ਹੁੰਦਾ ਤਾਂ ਸ਼ਾਇਦ ਇਸ ਨਾਲੋਂ ਦੁੱਗਣੇ ਪੈਸੇ ਦੇਣੇ ਪੈਂਦੇ।ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ।
Captain amarinder singhਇਹ ਵੀ ਪੜ੍ਹੋ-'PM ਕੇਅਰਸ ਫੰਡ ਤੋਂ ਖਰੀਦੇ ਗਏ ਇਸ ਕੰਪਨੀ ਦੇ ਵੈਂਟੀਲੇਟਰਾਂ 'ਚ ਆਈ ਦਿੱਕਤ
ਪਾਰਟੀ ਨੇ ਕਿਹਾ ਕਿ ਇਸ ਘੁਟਾਲੇ ਨੇ ਸਮਾਜ ਦੇ ਗਰੀਬ ਅਤੇ ਕਮਜ਼ੋਰ ਲੋਕਾਂ ਲਈ ਜ਼ਿੰਦਗੀ ਖ਼ਤਰੇ 'ਚ ਪਾ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਮਨੁੱਖਤਾ ਖਿਲਾਫ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੁੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਕਿਹਾ ਕਿ ਕਾਂਗਰਸ ਸਰਕਾਰ ਇਹ ਮਾਮਲਾ ਸੀ.ਬੀ. ਆਈ. ਜਾਂਚ ਵਾਸਤੇ ਨਹੀਂ ਭੇਜ ਰਹੀ ਅਤੇ 2022 'ਚ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇਗੀ।