
ਪਰਿਵਾਰਿਕ ਮੈਂਬਰਾਂ ਨੇ ਨਾਜ਼ੁਕ ਹਾਲਤ ਵਿਚ ਹਸਪਤਾਲ 'ਚ ਕਰਵਾਇਆ ਦਾਖਲ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
Firing case
ਗੁਆਂਢੀਆਂ ਨੇ ਦੱਸਿਆ ਕਿ ਜਸਵੰਤ ਸਿੰਘ ਏਐੱਸਆਈ ਹੈ ਅਤੇ ਪੀਸੀਆਰ ਡਿਊਟੀ ਕਰ ਰਿਹਾ ਹੈ। ਕਰੀਬ ਇਕ ਮਹੀਨਾ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਮਾਨਸਿਕ ਤਣਾਅ 'ਚ ਰਹਿਣ ਲੱਗਾ।
Firing
ਐਤਵਾਰ ਸਵੇਰੇ ਉਸ ਨੇ ਆਪਣੇ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਗਏ। ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।