
ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ
ਪਟਿਆਲਾ - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇੱਥੇ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਅਦਾਲਤ ਨੇ ਆਰਮਜ਼ ਐਕਟ ਮਾਮਲੇ 'ਚ ਦਿੱਲੀ ਪੁਲਿਸ ਦੀ 5 ਦਿਨ ਦੀ ਪੁਲਿਸ ਰਿਮਾਂਡ ਵਾਲੀ ਮੰਗ 'ਤੇ ਸਹਿਮਤੀ ਜਤਾਈ ਹੈ ਤੇ ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿਚ ਬਿਸ਼ਨੋਈ ਖ਼ਿਲਾਫ਼ ਮੂਸੇਵਾਲਾ ਕਤਲ ਕੇਸ ਦੀ ਜਾਂਚ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ।
Lawrence Bishnoi
ਦਿੱਲੀ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਦੇ ਸ਼ੱਕ 'ਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ। ਦਿੱਲੀ ਪੁਲਿਸ ਨੇ ਬਿਸ਼ਨੋਈ ਤੋਂ ਹੋਰ ਪੁੱਛ-ਗਿੱਛ ਲਈ ਆਰਮਜ਼ ਐਕਟ ਦੇ ਤਹਿਤ ਦੂਜੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਬੁਲਾਇਆ ਹੈ। ਦਾਅਵਾ ਕੀਤਾ ਗਿਆ ਸੀ ਕਿ ਗਰੋਹ ਦੇ ਹੋਰ ਮੈਂਬਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਗਈ ਸੀ, ਪਰ ਉਹ ਨਹੀਂ ਮਿਲੇ ਸਨ। ਇਸ ਬਾਰੇ ਹੋਰ ਰਾਜਾਂ ਵਿਚ ਰੇਡ ਦੀ ਲੋੜ ਦੱਸੀ ਗਈ ਹੈ।