ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਮਾਮਲਾ : ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਕੀਤਾ ਗ੍ਰਿਫ਼ਤਾਰ
Published : Jun 5, 2022, 2:54 pm IST
Updated : Jun 5, 2022, 6:36 pm IST
SHARE ARTICLE
Kabaddi player Sandeep Nangal Ambiyan case
Kabaddi player Sandeep Nangal Ambiyan case

2 ਸ਼ੂਟਰਾਂ ਸਮੇਤ 5 ਹੋਰ ਕੀਤੇ ਗ੍ਰਿਫ਼ਤਾਰ, ਵਾਰਦਾਤ 'ਚ ਵਰਤੇ ਗਏ ਹਥਿਆਰ ਤੇ 3 ਵਾਹਨ ਵੀ ਬਰਾਮਦ

ਮਾਮਲੇ 'ਚ ਪਹਿਲਾਂ ਵੀ 4 ਮੁਲਜ਼ਮਾਂ ਨੂੰ ਕੀਤਾ ਸੀ ਗ੍ਰਿਫ਼ਤਾਰ
ਚੰਡੀਗੜ੍ਹ :
ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਸ ਵਾਰਦਾਤ ਵਿਚ ਵਰਤੇ ਗਏ ਹਥਿਆਰ ਅਤੇ 3 ਵਾਹਨ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਿਸ ਨੇ ਇਸ ਤੋਂ ਪਹਿਲਾਂ ਵੀ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Sandeep Nangal Ambia Sandeep Nangal Ambia

ਜਾਣਕਾਰੀ ਅਨੁਸਾਰ ਪੁਲਿਸ ਨੇ ਦੋ ਸ਼ੂਟਰਾਂ ਸਮੇਤ 5 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਪੂਰੇ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ), ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਮਾਮਲੇ 'ਚ 5 ਹੋਰ ਵਿਅਕਤੀਆਂ ਸਮੇਤ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Vikas MaleyVikas Maley

ਇਨ੍ਹਾਂ ਦੀ ਗ੍ਰਿਫਤਾਰੀ ਨਾਲ ਹੁਣ ਕੁੱਲ ਗਿਣਤੀ 9 ਹੋ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਿੰਦਰ ਸਿੰਘ ਉਰਫ ਫ਼ੌਜੀ ਵਾਸੀ ਬੁਲੰਦਸਰ, ਵਿਕਾਸ ਮਾਹਲੇ ਵਾਸੀ ਗੁੜਗਾਉਂ (ਹਰਿਆਣਾ), ਸਚਿਨ ਧੂਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਪੀਲੀਭੀਤ (ਯੂ.ਪੀ.) ਵਜੋਂ ਹੋਈ ਹੈ।

Harinder FaujiHarinder Fauji

ਪੁਲਿਸ ਵਲੋਂ ਇਨ੍ਹਾਂ ਪਾਸੋਂ 7 ਪਿਸਤੌਲ ਸਮੇਤ 5 ਵਿਦੇਸ਼ੀ 30 ਬੋਰ ਪਿਸਤੌਲ,  ਦੋ 315 ਬੋਰ ਕੰਟਰੀਮੇਡ ਪਿਸਤੌਲ ਤੇ 3 ਵਾਹਨ ਵੀ ਬਰਾਮਦ ਕੀਤੇ ਗਏ। ਜ਼ਿਕਰਯੋਗ ਹੈ ਕਿ 14 ਮਾਰਚ 2022 ਨੂੰ ਸ਼ਾਮ 6 ਵਜੇ ਦੇ ਕਰੀਬ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫ਼ੌਜੀ, ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ ਅਤੇ ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਾਹਨ, ਹਥਿਆਰ, ਸੇਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ  ਸਹਾਇਤਾ ਅਤੇ ਜੁਰਮ ਨੂੰ ਅੰਜਾਮ ਦੇਣ ਲਈ  ਰੇਕੀ ਕਰਨ  ਲਈ ਸਹਾਇਤਾ  ਦਿੱਤੀ ਸੀ।

ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫ਼ੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਸੀ। ਜਾਂਚ ਦੌਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ।
ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਾਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ  ਬਚਕੇ ਨਿਕਲਣ ਲਈ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

Kabaddi player Sandeep Nangal Ambiyan caseKabaddi player Sandeep Nangal Ambiyan case

ਉਨ੍ਹਾਂ ਕਿਹਾ ਕਿ ਪਿਛਲੇ 3 ਹਫ਼ਤਿਆਂ ਵਿਚ ਪੁਲਿਸ ਨੇ ਇਸ ਗਿਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਛਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਦੋਸ਼ੀ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ  ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ। 

 ਇਸ ਦੌਰਾਨ 9 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜ਼ਿਸ਼ਕਰਤਾਵਾਂ  ਨੂੰ ਗ੍ਰਿਫ਼ਤਾਰ ਕਰਕੇ ਇਸ ਕੇਸ ਦੀ ਗੁੱਥੀ ਸੁਲਝਾਈ ਸੀ। ਇਨਾਂ ਦੋਸ਼ੀਆਂ ਦੀ ਪਛਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ, ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਦੇ ਅਮਿਤ ਡਾਗਰ, ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਵਜੋਂ ਹੋਈ ਹੈ। ਇਹ ਚਾਰੇ ਮੁਲਜਮ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਇਹਨਾਂ ਵਿਚੋਂ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ  ਦੇ ਕੇਸਾਂ ਤਹਿਤ ਵੱਖ ਵੱਖ ਜੇਲਾਂ ਬੰਦਾ ਸਨ ਅਤੇ ਇਨਾਂ ਨੂੰ  ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। 

Kabaddi player Sandeep Nangal Ambiyan caseKabaddi player Sandeep Nangal Ambiyan case

ਸ਼ੂਟਰਾਂ ਦੀ ਪ੍ਰੌਫਾਇਲ: 
1.  ਦਿੱਲੀ, ਹਰਿਆਣਾ ਅਤੇ ਪੱਛਮੀ ਯੂ.ਪੀ. ਵਿਚ ਸਰਗਰਮ ਕੌਸ਼ਲ ਡਾਗਰ ਗੈਂਗ ਦਾ ਮੁੱਖ ਕੁਆਰਡੀਨੇਟਰ ਹਰਵਿੰਦਰ ਸਿੰਘ ਉਰਫ ਫ਼ੌਜੀ 18 ਸਾਲ ਦੀ ਹਥਿਆਰਬੰਦ ਸੇਵਾ ਨਿਭਾਉਣ ਤੋਂ ਬਾਅਦ ਇਸ ਸਾਲ ਫਰਵਰੀ ਵਿਚ 6 ਜਾਟ ਬਟਾਲੀਆਨ ਤੋਂ ਸੇਵਾ ਮੁਕਤ ਹੋਇਆ ਸੀ, ਉਹ ਹਿਸਟਰੀ ਸ਼ੀਟਰ ਹੈ ਅਤੇ ਪੱਛਮੀ ਯੂ.ਪੀ. ਅਤੇ ਹਰਿਆਣਾ ਦੇ ਵੱਖ -ਵੱਖ ਜਿਲਿਆ ਵਿਚ ਕਤਲ, ਹਥਿਆਰਬੰਦ ਡਕੈਤੀ ਅਤੇ ਜਬਰੀ ਵਸੂਲੀ ਨਾਲ ਸਬੰਧਤ ਘੱਟੋ- ਘੱਟ 21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਸ ਵਿਰੁੱਧ ਦਰਜ਼ ਕਈ ਕੇਸਾ ਵਿਚ ਉਹ ਭਗੋੜਾ ਸੀ।

2.  ਵਿਕਾਸ ਮਾਹਲੇ, ਜਿਸਦੇ ਖਿਲਾਫ ਹਰਿਆਣਾ ਵਿਚ ਕਤਲ ਅਤੇ ਜਬਰੀ ਵਸੂਲੀ ਨਾਲ ਸਬੰਧਤ 9 ਅਪਰਾਧਿਕ ਮਾਮਲੇ ਦਰਜ਼ ਹਨ, ਨੇ ਜਾਂਚ ਦੋਰਾਨ ਪੰਜਾਬ ਵਿਚ ਕਤਲ ਦੇ ਦੋ ਮਾਮਲਿਆਂ ਵਿਚ ਆਪਣੀ ਭੂਮਿਕਾ ਕਬੂਲੀ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਨਹੀ ਪਤਾ ਸੀ। ਜੂਨ 2021 ਵਿਚ ਸੁਖਮੀਤ ਸਿੰਘ ਡਿਪਟੀ ਇੱਕ ਟਰਾਂਸਪੋਟਰ ਨੂੰ ਜਲੰਧਰ ਸ਼ਹਿਰ ਵਿਚ ਅਣਪਛਾਤੇ ਵਿਅਕਤੀਆ ਨੇ ਗੋਲੀ ਮਾਰ ਦਿੱਤੀ ਸੀ। ਹੁਣ ਪਤਾ ਲੱਗਾ ਹੈ ਕਿ ਵਿਕਾਸ ਮਾਹਲੇ ਨੇ ਹੋਰਾਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਜਨਵਰੀ 2022 ਵਿਚ ਮਨਪ੍ਰੀਤ ਛੱਲਾ ਅਤੇ ਮਨਪ੍ਰੀਤ ਵਿੱਕੀ ਨਾਮ ਦੇ ਦੋ ਵਿਅਕਤੀਆਂ , ਜੋ ਕਿ ਇੱਕ ਮਾਰੇ ਗਏ ਗੈਂਗਸਟਰ ਕੁਲਵੀਰ ਨਰੂਆਣਾ ਦੇ ਦੋਵੇਂ ਸਾਥੀ ਸਨ, ਨੂੰ ਅਣਪਛਾਤੇ ਵਿਅਕਤੀਆ ਨੇ ਬਠਿੰਡਾ ਵਿਚ ਗੋਲੀ ਮਾਰ ਦਿੱਤੀ ਸੀ। ਵਿਕਾਸ ਦੀ ਪੁੱਛ ਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਕਤਲ ਵੀ ਉਸਨੇ ਸੰਗਰੂਰ ਦੇ ਇੱਕ ਹੋਰ ਗੈਂਗਸਟਰ ਫਤਿਹ ਨਗਰੀ ਦੀ ਗ੍ਰਿਫ਼ਤਾਰੀ ਦਾ ਬਦਲਾ ਲੈਣ ਲਈ ਕੀਤੇ ਸਨ। ਮਨਪ੍ਰੀਤ ਛੱਲਾ ਨੇ ਕਥਿਤ ਤੌਰ ਤੇ ਪੁਲਿਸ ਨੂੰ ਕੁਲਵੀਰ ਨਰੂਆਣਾ ਕਤਲ ਕਾਂਡ ਵਿਚ ਫਤਿਹ ਨਗਰੀ ਦੀ ਭੁਮਿਕਾ ਬਾਰੇ ਸੂਚਿਤ ਕੀਤਾ ਸੀ।

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement