ਪ੍ਰਤਾਪ ਸਿੰਘ ਬਾਜਵਾ ਦੀ CM ਮਾਨ ਨੂੰ ਚਿੱਠੀ - 'ਸਿੱਧੂ ਮੂਸੇਵਾਲਾ ਮਾਮਲੇ ਦੀ ਕਰਵਾਈ ਜਾਵੇ CBI ਜਾਂ NIA ਤੋਂ ਜਾਂਚ'
Published : Jun 5, 2022, 7:56 pm IST
Updated : Jun 5, 2022, 7:56 pm IST
SHARE ARTICLE
Partap Singh Bajwa's letter to CM Mann
Partap Singh Bajwa's letter to CM Mann

ਕਿਹਾ- ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਜਾਂਚ ਤਾਂ ਜੋ ਮਾਪਿਆਂ ਨੂੰ ਜਲਦ ਮਿਲ ਸਕੇ ਇਨਸਾਫ਼

ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨੀਂ ਹੋਈ ਮੌਤ ਕਾਰਨ ਨਾ ਸਿਰਫ ਪਰਿਵਾਰ ਸਗੋਂ ਉਨ੍ਹਾਂ ਦੇ ਚਾਹੁਣ ਵਾਲੇ ਵੀ ਡਾਹਢੇ ਦੁਖੀ ਹੋਏ ਹਨ। ਪਰਿਵਾਰ ਵਲੋਂ ਪੁੱਤ ਦੇ ਕਤਲ ਦਾ ਇਨਸਾਫ ਦਿਵਾਉਣ ਲਈ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਇਸ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀਆਂ ਦੇ ਦਖਲ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਅੱਜ ਪੰਜਾਬ ਵਿਧਾਨ ਸਭ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਸੌਂਪਣ ਬਾਰੇ ਕਿਹਾ ਗਿਆ ਹੈ। ਬਾਜਵਾ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਉਸ ਦੇ ਕਤਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਮਾਣਯੋਗ ਜੱਜ ਤੋਂ ਕਰਵਾਉਣ ਦੇ ਨਾਲ-ਨਾਲ ਮਾਮਲੇ ਨੂੰ ਸੀਬੀਆਈ ਜਾਂ ਐਨਆਈਏ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਹ ਮੇਰੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਮੌਜੂਦਾ ਜੱਜ ਦੁਆਰਾ ਜਾਂਚ ਦੀ ਬੇਨਤੀ ਨੂੰ ਮਾਨਯੋਗ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਤੁਹਾਨੂੰ ਕਈ ਕਾਰਨਾਂ ਕਰਕੇ ਕੇਸ ਨੂੰ ਕੇਂਦਰੀ ਜਾਂਚ ਬਿਊਰੋ ਜਾਂ ਰਾਸ਼ਟਰੀ ਜਾਂਚ ਏਜੰਸੀ ਕੋਲ ਤਬਦੀਲ ਕਰਨ ਦੀ ਬੇਨਤੀ ਕਰਦਾ ਹਾਂ।

Partap Singh Bajwa's letter to CM MannPartap Singh Bajwa's letter to CM Mann

ਬਾਜਵਾ ਨੇ CM ਮਾਨ ਨੂੰ ਭੇਜੀ ਚਿੱਠੀ ਵਿਚ ਲਿਖਿਆ ਕਿ ਸਭ ਤੋਂ ਪਹਿਲਾਂ, ਤੁਸੀਂ ਏਡੀਜੀਪੀ ਰੈਂਕ ਦੇ ਇੱਕ ਅਧਿਕਾਰੀ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਸੀ ਅਤੇ ਇਸਨੂੰ ਇੱਕ ਕੁਸ਼ਲ ਫੋਰਸ ਵਜੋਂ ਪ੍ਰਚਾਰਿਆ ਵੀ ਸੀ, ਜੋ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰੇਗੀ। ਹਾਲਾਂਕਿ, ਐਂਟੀ ਗੈਂਗਸਟਰ ਟਾਸਕ ਫੋਰਸ ਬਹੁਤ ਵੱਡੀ ਅਸਫਲਤਾ ਸਾਬਤ ਹੋਈ ਹੈ ਕਿਉਂਕਿ ਇਹ ਨਾ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਅੰਦਾਜ਼ਾ ਲਗਾ ਸਕੀ ਅਤੇ ਨਾ ਹੀ ਰੋਕ ਸਕੀ। 

Partap Singh Bajwa's letter to CM MannPartap Singh Bajwa's letter to CM Mann

ਦੂਜਾ, ਇਸ ਸਪੈਸ਼ਲ ਫੋਰਸ ਨੂੰ ਇਹ ਵੀ ਪਤਾ ਨਹੀਂ ਲੱਗਾ ਕਿ ਗੈਂਗਸਟਰਾਂ ਕੋਲ ਏ.ਕੇ.-47 ਅਤੇ ਏ.ਐਨ.-94 ਵਰਗੇ ਹਥਿਆਰਾਂ ਦੀ ਪਹੁੰਚ ਹੈ। ਇਸ ਲਈ ਤੁਹਾਡੀ ਸਰਕਾਰ ਵੱਲੋਂ ਬਣਾਈ ਗਈ ਅਜਿਹੀ ਸਪੈਸ਼ਲ ਫੋਰਸ ਤੋਂ ਕੋਈ ਕਾਰਵਾਈ ਦੀ ਉਮੀਦ ਕਰਨਾ ਵੀ ਬੇਮਾਨਾ ਹੋਵੇਗਾ ਕਿਉਂਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਏ ਜਾਣ 'ਤੇ ਵੀ ਕੋਈ ਇਤਰਾਜ਼ ਨਹੀਂ ਕੀਤਾ ਅਤੇ ਨਾ ਹੀ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁੱਲ੍ਹੇਆਮ ਇਸ ਅਪਰਾਧ ਦੀ ਜ਼ਿੰਮੇਵਾਰੀ ਲੈ  ਰਹੇ ਹਨ।  

sidhu moose walasidhu moose wala

ਤੀਜਾ, ਸਿੱਧੂ ਮੂਸੇਵਾਲਾ ਦਾ ਕਤਲ ਕੌਮੀ ਘਾਟਾ ਹੈ। ਇੱਕ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਲੋੜ ਹੈ ਕਿਉਂਕਿ ਇਹ ਪੰਜਾਬ ਦੀਆਂ ਸਰਹੱਦਾਂ ਦੇ ਨਾਲ-ਨਾਲ ਦੂਜੇ ਰਾਜਾਂ ਦੇ ਅੰਦਰ ਦੋਸ਼ੀਆਂ ਦੀ ਜਾਂਚ ਦੀ ਅਗਵਾਈ ਕਰੇਗੀ ਅਤੇ ਸੰਭਵ ਤੌਰ 'ਤੇ ਬਾਹਰੀ ਖਤਰਿਆਂ ਦੀ ਜਾਂਚ ਵੀ ਕਰੇਗੀ। ਉਨ੍ਹਾਂ ਅੱਗੇ ਲਿਖਦਿਆਂ ਚੌਥਾ ਕਾਰਨ ਦੱਸਦਿਆਂ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਅਜਿਹੇ ਗੈਂਗਸਟਰਾਂ ਨੇ ਅਜਿਹੇ ਆਧੁਨਿਕ ਹਥਿਆਰਾਂ ਤੱਕ ਕਿਵੇਂ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ, ਜਿਸ ਲਈ ਤੁਹਾਡੇ ਦੁਆਰਾ ਬਣਾਈ ਗਈ ਫੋਰਸ ਨਿਸ਼ਚਤ ਤੌਰ 'ਤੇ ਨਾਕਾਮ ਸਾਬਤ ਹੋਈ ਹੈ। 

CM Mann to visit late singer Sidhu Moosewala's house tomorrowPartap Singh Bajwa's letter to CM Mann

ਪੰਜਵਾਂ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਿਆਂ ਯਕੀਨੀ ਬਣਾਉਣ ਲਈ, ਮੇਰਾ ਮੰਨਣਾ ਹੈ ਕਿ ਇਹ ਬਹੁਤ ਜ਼ਰੂਰੀ ਹੈ ਕਿ ਅਜਿਹੀ ਬਹੁ-ਅਧਿਕਾਰੀ ਜਾਂਚ ਦਾ ਕੰਟਰੋਲ ਆਧੁਨਿਕ ਜਾਂਚ ਤਰੀਕਿਆਂ ਨਾਲ ਲੈਸ ਜਾਂਚ ਏਜੰਸੀਆਂ ਨੂੰ ਦਿੱਤਾ ਜਾਵੇ। ਛੇਵੇਂ, ਸੀਨੀਅਰ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਉਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ਅਤੇ ਪੰਜਾਬ ਦੇ ਲੋਕ ਸੁਰੱਖਿਅਤ ਰਹਿਣ। ਇਸ ਲਈ ਇਸ ਕਤਲ ਦੀ ਜਾਂਚ ਕਰਨ ਦੀ ਬਜਾਏ ਅਜਿਹੇ ਕੌਮੀ ਨੁਕਸਾਨ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਜਾਂਚ ਸ਼ੁਰੂ ਕਰਨ ਦੀ ਲੋੜ ਹੈ।

Partap Singh BajwaPartap Singh Bajwa

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਜਾਂ ਰਾਸ਼ਟਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਜਾਵੇ ਤਾਂ ਜੋ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾ ਸਕੇ ਅਤੇ ਪੰਜਾਬ ਦੇ ਲੋਕ ਸੁਰੱਖਿਅਤ ਰਹਿ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement