PSPCL ਨੇ ਮੋਹਾਲੀ ਸਰਕਲ 'ਚ ਬਿਜਲੀ ਚੋਰੀ ਵਿਰੁੱਧ ਕੱਸਿਆ ਸ਼ਿਕੰਜਾ, ਲਗਾਇਆ ਲੱਖਾਂ ਦਾ ਜੁਰਮਾਨਾ  
Published : Jun 5, 2022, 6:50 pm IST
Updated : Jun 5, 2022, 6:50 pm IST
SHARE ARTICLE
Harbhajan Singh ETO
Harbhajan Singh ETO

92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਗਾਇਆ 59.11 ਲੱਖ ਰੁਪਏ ਦਾ ਜੁਰਮਾਨਾ

ਬਿਜਲੀ ਮੰਤਰੀ ਵੱਲੋਂ ਖਪਤਕਾਰਾਂ ਨੂੰ ਬਿਜਲੀ ਦੀ ਚੋਰੀ ਸਬੰਧੀ ਸ਼ਿਕਾਇਤ ਦਰਜ ਕਰਾਉਣ ਦੀ ਅਪੀਲ
ਚੰਡੀਗੜ੍ਹ :
ਬਿਜਲੀ ਦੀ ਚੋਰੀ ਦੀਆਂ ਸ਼ਿਕਾਇਤਾਂ ਵਿਰੁੱਧ ਸਖਤੀ ਨਾਲ ਨਜਿੱਠਦਿਆਂ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਵੱਲੋਂ ਮੋਹਾਲੀ ਸਰਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ ਦੋਸ਼ ਹੇਠ 92 ਖਪਤਕਾਰਾਂ ਨੂੰ 59.11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਨੇ ਜੀਰਕਪੁਰ ਅਤੇ ਬਨੂੜ ਸਬ-ਡਵੀਜ਼ਨਾਂ ਅਧੀਨ ਪੈਂਦੇ ਕੰਡਾਲਾ, ਨਰਾਇਣਗੜ, ਢਕੌਲੀ, ਥੂਹਾ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਉਨਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਚੋਰੀ ਦੇ 16 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਸਮੁੱਚੀ ਕਵਾਇਦ ਦੌਰਾਨ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ 4 ਕੇਸ ਵੀ ਸਾਹਮਣੇ ਆਏ ਅਤੇ ਉਲੰਘਣਾ ਕਰਨ ਵਾਲੇ ਅਜਿਹੇ ਖਪਤਕਾਰਾਂ ਨੂੰ 16.67 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 

electricityelectricity

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜ਼ਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ਅਤੇ ਨਾਲ ਹੀ 21.44 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਉਨਾਂ ਕਿਹਾ, “ਕੁਝ ਬਿਜਲੀ ਦੇ ਮੀਟਰ ਸ਼ੱਕੀ ਪਾਏ ਗਏ ਹਨ ਅਤੇ ਇਨਾਂ ਟੀਮਾਂ ਨੇ ਉਨਾਂ ਨੂੰ ਮੌਕੇ ‘ਤੇ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਅਤੇ ਜਰੂਰੀ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

electricity electricity

ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਾਲੜੂ ਡਵੀਜ਼ਨ ਅਧੀਨ ਪੈਂਦੇ ਪਿੰਡ ਸਰਸੀਣੀ, ਤੋਗਾਪੁਰ, ਲਾਲੜੂ, ਲਾਲੜੂ ਮੰਡੀ ਅਤੇ ਧੰਗੇੜਾ ਵਿਖੇ ਚੈਕਿੰਗ ਦੌਰਾਨ ਬਿਜਲੀ ਚੋਰੀ ਦੇ 19 ਮਾਮਲੇ ਅਤੇ ਅਣਅਧਿਕਾਰਤ ਬਿਜਲੀ ਦੀ ਵਰਤੋਂ ਦੇ 24 ਮਾਮਲੇ ਦਰਜ ਕੀਤੇ ਗਏ ਅਤੇ ਪੀ.ਐਸ.ਪੀ.ਸੀ.ਐਲ. ਨੇ ਇਨ੍ਹਾਂ ਖਪਤਕਾਰਾਂ ਨੂੰ 21 ਲੱਖ ਰੁਪਏ ਦਾ ਜੁਰਮਾਨਾ ਕੀਤਾ  ਹੈ।

Harbhajan Singh ETOHarbhajan Singh ETO

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਚੋਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਪੀ.ਐਸ.ਪੀ.ਸੀ.ਐਲ. ਨੂੰ ਦਾਗੀ ਖਪਤਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਪੱਸ਼ਟ ਹਦਾਇਤਾਂ ਹਨ। ਉਨਾਂ ਦੱਸਿਆ ਕਿ ਇਨਫੋਰਸਮੈਂਟ ਅਤੇ ਡਿਸਟ੍ਰੀਬਿਊਸ਼ਨ ਵਿੰਗ ਦੀਆਂ ਟੀਮਾਂ ਪੀ.ਐਸ.ਪੀ.ਸੀ.ਐਲ ਦੇ ਸਾਰੇ ਜ਼ੋਨਾਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਸਖਤ ਕਾਰਵਾਈ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾ ਰਹੇ  ਹਨ।

electricityelectricity

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਅੱਗੇ ਆਉਣ। ਖਪਤਕਾਰ ਵਟਸਐਪ ਨੰਬਰ 96461-75770 ‘ਤੇ ਅਸਲ ਜਾਣਕਾਰੀ ਦੇ ਕੇ ਚੋਰੀ ਦੇ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾ ਸਕਦੇ ਹਨ। ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement