ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ ਬਠਿੰਡਾ ਕਾਊਂਟਰ ਦੇ 2 ਐਡਵਾਂਸ ਬੁੱਕਰ ਨੌਕਰੀ ਤੋਂ ਫ਼ਾਰਗ
Published : Jun 5, 2022, 6:44 pm IST
Updated : Jun 5, 2022, 7:32 pm IST
SHARE ARTICLE
 Laljit Singh Bhullar
Laljit Singh Bhullar

ਸਮੂਹ ਐਡਵਾਂਸ ਬੁੱਕਰਾਂ ਵੱਲੋਂ PRTC ਦੇ ਵੱਖjs ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਦਾ ਮਿਲਾਨ ਹਰ ਮਹੀਨੇ10 ਤਰੀਕ ਨੂੰ ਮੁੱਖ ਦਫ਼ਤਰ ਵਿਖੇ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਬਠਿੰਡਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇੱਥੇ ਦੱਸਿਆ ਕਿ ਟਿਕਟ ਮਸ਼ੀਨਾਂ ਰਾਹੀਂ ਧੋਖਾਧੜੀ ਕਰਕੇ ਪੀ.ਆਰ.ਟੀ.ਸੀ. ਨੂੰ ਖੋਰਾ ਲਾ ਰਹੇ ਬਠਿੰਡਾ ਕਾਊਂਟਰ ਦੇ ਦੋ ਐਡਵਾਂਸ ਬੁੱਕਰਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਦੌਰਾਨ ਇਕੱਲੇ ਮਈ ਮਹੀਨੇ ਦੇ ਪਹਿਲੇ ਪੰਜ ਦਿਨਾਂ ਦੀ ਪੜਤਾਲ ਵਿੱਚ ਦੋਵੇਂ ਮੁਲਾਜ਼ਮ 3 ਲੱਖ 32 ਹਜ਼ਾਰ 281 ਰੁਪਏ ਦਾ ਚੂਨਾ ਲਾਉਣ ਦੇ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਪੀ.ਆਰ.ਟੀ.ਸੀ. ਦੀਆਂ ਟਿਕਟ ਮਸ਼ੀਨਾਂ ਦੀ ਦੁਰਵਰਤੋਂ ਕਰਨ, ਮਸ਼ੀਨਾਂ ਦੇ ਰਿਕਾਰਡ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਧਨ ਦੀ ਚੋਰੀ ਕਰਨ ਦੇ ਦੋਸ਼ ਤਹਿਤ ਭਾਰਤੀ ਦੰਡ ਵਿਧਾਨ ਦੀ ਧਾਰਾ 420 ਅਤੇ 409 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

         PRTC PRTC

ਮੰਤਰੀ ਨੇ ਦੱਸਿਆ ਕਿ ਐਡਵਾਂਸ ਬੁੱਕਰ ਰਾਮ ਸਿੰਘ ਵਾਸੀ ਪਿੰਡ ਭੈਣੀ (ਜ਼ਿਲ੍ਹਾ ਬਠਿੰਡਾ) ਅਤੇ ਸੁਖਪਾਲ ਸਿੰਘ ਵਾਸੀ ਪਿੰਡ ਪਥਰਾਲਾ (ਜ਼ਿਲ੍ਹਾ ਬਠਿੰਡਾ) ਪੀ.ਆਰ.ਟੀ.ਸੀ. ਵਿੱਚ ਕਮਿਸ਼ਨ ਆਧਾਰ 'ਤੇ ਬੱਸਾਂ ਦੀ ਬੁਕਿੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੰਜ ਦਿਨਾਂ ਦੇ ਚੈਕ ਕੀਤੇ ਗਏ ਰਿਕਾਰਡ ਅਨੁਸਾਰ ਕੁੱਲ 3,32,281 ਰੁਪਏ ਦੀਆਂ ਟਿਕਟਾਂ ਦੋਵਾਂ ਬੁੱਕਰਾਂ ਵੱਲੋਂ ਸਵਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਪਰ ਟਿਕਟਾਂ ਦਾ ਬਣਦਾ ਕੈਸ਼ ਬਠਿੰਡਾ ਡਿਪੂ ਵਿੱਚ ਜਮ੍ਹਾਂ ਨਹੀਂ ਕਰਵਾਇਆ ਗਿਆ।

         Bathinda Bathinda

ਮੰਤਰੀ ਨੇ ਦੱਸਿਆ ਕਿ ਦੋਵਾਂ ਐਡਵਾਂਸ ਬੁੱਕਰਾਂ ਵੱਲੋਂ ਬਠਿੰਡਾ ਡਿਪੂ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਹੋਰਨਾਂ ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਵੀ ਕੀਤੀ ਹੋ ਸਕਦੀ ਹੈ। ਇਸ ਲਈ ਪੀ.ਆਰ.ਟੀ.ਸੀ. ਦੇ ਬਠਿੰਡਾ ਡਿਪੂ ਤੋਂ 1 ਅਪ੍ਰੈਲ, 2021 ਤੋਂ ਲੈ ਕੇ 20 ਮਈ, 2022 ਤੱਕ ਹੋਈ ਐਡਵਾਂਸ ਟਿਕਟ ਬੁਕਿੰਗ ਦੀ ਘੋਖ ਕਰਨ ਲਈ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਜੋ ਇਹ ਵੀ ਪਤਾ ਲਗਾਉਣਗੀਆਂ ਕਿ ਇਸ ਗ਼ੈਰ-ਕਾਨੂੰਨੀ ਧੰਦੇ ਵਿੱਚ ਕਿਹੜੇ-ਕਿਹੜੇ ਮੁਲਾਜ਼ਮ ਸ਼ਾਮਲ ਹਨ। ਇਸ ਦੇ ਨਾਲ-ਨਾਲ ਸਮੂਹ ਡਿਪੂਆਂ ਤੋਂ ਵੀ 1 ਅਪ੍ਰੈਲ, 2021 ਤੋਂ 20 ਮਈ, 2022 ਤੱਕ ਦੋਸ਼ੀ ਮੁਲਾਜ਼ਮਾਂ ਦੀਆਂ ਟਿਕਟ ਮਸ਼ੀਨਾਂ ਰਾਹੀਂ ਜਾਰੀ ਕੀਤੀਆਂ ਗਈਆਂ ਟਿਕਟਾਂ ਦਾ ਰਿਕਾਰਡ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

         Laljit Singh BhullarLaljit Singh Bhullar

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਆਦੇਸ਼ਾਂ 'ਤੇ ਪੀ.ਆਰ.ਟੀ.ਸੀ. ਦੇ ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਸੰਗਰੂਰ, ਬਰਨਾਲਾ, ਬੁਢਲਾਡਾ, ਲੁਧਿਆਣਾ ਅਤੇ ਕਪੂਰਥਲਾ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਲਿਖਿਆ ਗਿਆ ਹੈ ਕਿ ਉਹ ਐਡਵਾਂਸ ਬੁਕਿੰਗ ਏਜੰਟਾਂ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਮਿਲਾਨ ਕਰਨਾ ਯਕੀਨੀ ਬਣਾਉਣ। ਇਸੇ ਤਰ੍ਹਾਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਦਫ਼ਤਰ ਪੱਧਰ 'ਤੇ ਆਪਰੇਸ਼ਨ ਸਾਖਾ ਵਿਖੇ ਵੀ ਐਡਵਾਂਸ ਬੁੱਕਰਾਂ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਦੀ ਕੀਤੀ ਗਈ ਬੁਕਿੰਗ ਦਾ ਮਿਲਾਨ ਹਰ ਮਹੀਨੇ ਦੀ 10 ਤਰੀਕ ਨੂੰ ਕਰਨਾ ਯਕੀਨੀ ਬਣਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement