CM ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ
Published : Jun 5, 2022, 5:58 pm IST
Updated : Jun 5, 2022, 6:00 pm IST
SHARE ARTICLE
Bhagwant Mann
Bhagwant Mann

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

 

ਅੰਮ੍ਰਿਤਸਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੇਰੀ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”

       Bhagwant Mann

Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਲੰਮੇ ਸਮੇਂ ਤੋਂ ਦੁਨਿਆਵੀ ਅਤੇ ਅਧਿਆਤਮਕ ਸ਼ਕਤੀਆਂ ਦਾ ਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਇਸ ਪਾਵਨ ਅਸਥਾਨ ਤੋਂ ਸ਼ਕਤੀ ਹਾਸਲ ਕਰਦਾ ਹੈ। ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿਚ ਮੁਲਕ ਦੀ ਅਗਵਾਈ ਕਰੇ।

       Bhagwant Mann Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਜਿਸ ਕਰਕੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਉਹ ਅਕਾਲ ਪੁਰਖ ਦੀਆਂ ਮਿਹਰਾਂ ਹਾਸਲ ਕਰਨ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ਉਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।

       Bhagwant Mann Bhagwant Mann

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement