ਪੰਜਾਬ ਦੇ ਪਿੰਡਾਂ 'ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ : ਜਿੰਪਾ

By : KOMALJEET

Published : Jun 5, 2023, 7:55 pm IST
Updated : Jun 5, 2023, 7:55 pm IST
SHARE ARTICLE
Punjab news
Punjab news

2950 ਪਿੰਡਾਂ ਵਿਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ

4374 ਪਿੰਡਾਂ ਵਿਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ

ਮੰਤਰੀ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਸਹੁੰ ਚੁੱਕੀ

ਚੰਡੀਗੜ੍ਹ : ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤਕ ਪੰਜਾਬ ਸਰਕਾਰ ਵਲੋਂ ਰਾਜ ਦੇ ਪਿੰਡਾਂ ਵਿਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ।

ਅੱਜ ਇੱਥੇ ਪੰਜਾਬ ਭਵਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੂਬੇ ਦੇ ਪਿੰਡਾਂ ਵਿਚ ਵੱਖ-ਵੱਖ ਪਹਿਲਕਦਮੀਆਂ ਕਰਕੇ ਠੋਸ ਅਤੇ ਤਰਲ ਪ੍ਰਦੂਸ਼ਕਾਂ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦਸਿਆ ਕਿ ਸੂਬੇ ਦੇ 2950 ਪਿੰਡਾਂ ਵਿਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਹੁਣ ਤਕ 13496.33 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ 4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ 3116.89 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਵਾਤਾਵਰਨ ਦੀ ਸੁਰੱਖਿਆ ਲਈ ਕੂੜਾ ਪ੍ਰਬੰਧਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੰਤਰੀ ਜਿੰਪਾ ਨੇ ਕਿਹਾ ਕਿ ਅੱਜ ਕੱਲ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਵਿਚ ਗੈਰ-ਬਾਇਓਡੀਗਰੇਡੇਬਲ ਅਤੇ ਅਜੈਵਿਕ ਤੱਤ ਸ਼ਾਮਲ ਹਨ ਅਤੇ ਜੇਕਰ ਇਸ ਕੂੜੇ ਨੂੰ ਜਮੀਨ ਵਿਚ ਦਬਿਆ ਜਾਂਦਾ ਹੈ ਤਾਂ ਇਸ ਦੇ ਨਸ਼ਟ ਹੋਣ ਵਿਚ ਕਾਫ਼ੀ ਸਮਾਂ ਲੱਗੇਗਾ| ਉਨ੍ਹਾਂ ਕਿਹਾ ਕੂੜਾ ਪ੍ਰਬੰਧਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਕੂੜੇ ਵਿਚ ਮੌਜੂਦ ਇਨ੍ਹਾਂ ਤੱਤਾਂ ਦੇ ਜ਼ਹਿਰੀਲੇ ਪ੍ਰਭਾਵਾਂ ਤੋਂ ਵਾਤਾਵਰਣ ਨੂੰ ਬਚਾਉਂਦਾ ਹੈ ਅਤੇ ਅਜਿਹਾ ਨਾ ਕਰਨ ਤੇ ਪਾਣੀ, ਮਿੱਟੀ ਅਤੇ ਹਵਾ ਦੂਸ਼ਿਤ ਹੋ ਜਾਂਦੇ ਹਨ।

ਇਹ ਵੀ ਪੜ੍ਹੋ:  ਦੇਸ਼ ਦੀਆਂ ਧੀਆਂ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਨੇ ਫੂਕਿਆ ਬ੍ਰਿਜ ਭੂਸ਼ਣ ਦਾ ਪੁਤਲਾ

ਇਸ ਉਪਰੰਤ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਦੀ ਅਗਵਾਈ ਕਰਦਿਆਂ ਵਾਤਾਵਰਣ ਦੀ ਰੱਖਿਆ ਲਈ ਆਪਣੀਆਂ ਰੋਜਾਨਾਂ ਦੀਆਂ ਆਦਤਾਂ ਵਿਚ ਹਰ ਸੰਭਵ ਤਬਦੀਲੀ ਲਿਆਉਣ ਦੇ ਨਾਲ-ਨਾਲ ਹੋਰਨਾਂ ਨੂੰ ਵਾਤਾਵਰਣ ਪੱਖੀ ਅਭਿਆਸਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਵਿਸ਼ਵ ਅਤੇ ਮਨੁੱਖਤਾ ਦੇ ਸਾਹਮਣੇ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਮੁੱਖ ਚੁਨੌਤੀਆਂ ਹਨ ਅਤੇ ਇਸ ਨਾਲ ਹਰ ਇਕ ਦੇ ਯੋਗਦਾਨ ਨਾਲ ਹੀ ਨਿਪਟਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਬਹੁਤੇ ਲੋਕ ਵਾਤਾਵਰਨ ਪ੍ਰਦੂਸ਼ਣ ਦੇ ਕਾਰਨਾਂ ਤੋਂ ਭਲੀ-ਭਾਂਤ ਜਾਣੂ ਹਨ, ਇਸ ਲਈ ਹਰ ਇਕ ਨੂੰ ਰੋਜ਼ਾਨਾ ਦੇ ਕੰਮਾਂ ਅਤੇ ਆਦਤਾਂ ਵਿਚ ਬਦਲਾਅ ਲਿਆ ਕੇ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਬੱਚਤ, ਪਾਣੀ ਦੇ ਲੀਕੇਜ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ, ਕੂੜਾ ਕਰਕਟ ਪ੍ਰਬੰਧਨ, ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਲਈ ਇੱਕ ਮਿਸਾਲ ਕਾਇਮ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸਕੱਤਰ  ਡੀ.ਕੇ. ਤਿਵਾਰੀ ਅਤੇ ਵਿਸ਼ੇਸ਼ ਸਕੱਤਰ ਜਨਾਬ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

ਪਿਓ ਦੇ ਰੈਂਕ ਬਰਾਬਰ ਪਾਈ ਬੈਠੀ ਨਾਲ ਅੱਜ ਵਰਦੀ! 22 ਸਾਲਾ ਕੁੜੀ ਬਣੀ Punjab Police 'ਚ Officer

03 Oct 2023 11:14 AM

ਸੱਸ-ਨੂੰਹ ਨੂੰ ਲੁਟੇਰਿਆਂ ਨੇ ਸ਼ਰੇਆਮ ਲੁੱਟਿਆ, ਸਕੂਟੀ ਨੂੰ ਮਾਰਿਆ ਧੱਕਾ, ਫਿਰ ਪਰਸ ਖੋਹ ਕੇ ਹੋਏ ਰਫੂ ਚੱਕਰ

03 Oct 2023 11:13 AM

ਆਹ ਪਿੰਡ 'ਚ ਲੱਗਦੀ ਸੀ ਚਿੱਟੇ ਦੀ ਮੰਡੀ! ਰੋਜ਼ 5-5 ਲੱਖ ਦਾ ਵਿਕਦਾ ਸੀ ਨਸ਼ਾ!

02 Oct 2023 12:17 PM

ਕਿਸਾਨਾਂ ਨੇ ਫੜੇ ਬਾਸਮਤੀ ਦੇ 5 ਟਰੱਕ, Haryana ਤੋਂ Punjab ਆਏ ਸੀ ਵੇਚਣ

02 Oct 2023 11:10 AM

Auto ਵਾਲੇ ਨੇ ਕੁਚਲੇ ਸੀ 2 Cycle ਚਾਲਕ, Viral ਹੋਈ CCTV ਬਾਰੇ ਨਵੇਂ ਖੁਲਾਸੇ

02 Oct 2023 11:09 AM