ਸਮੂਹ ਸ਼ਹਿਰੀ ਸਥਾਨਕ ਇਕਾਈਆਂ 'ਚ ਲਾਏ ਜਾਣਗੇ 2.25 ਲੱਖ ਪੌਦੇ, ਆਨਲਾਈਨ ਰੱਖਿਆ ਜਾਵੇਗਾ ਰਿਕਾਰਡ: ਬਲਕਾਰ ਸਿੰਘ

By : KOMALJEET

Published : Jun 5, 2023, 8:04 pm IST
Updated : Jun 5, 2023, 8:04 pm IST
SHARE ARTICLE
2.25 LAKH SAPLINGS TO BE PLANTED IN ALL URBAN LOCAL BODIES, RECORD OF COUNT AND PROGRESS WILL BE KEPT ONLINE: BALKAR SINGH
2.25 LAKH SAPLINGS TO BE PLANTED IN ALL URBAN LOCAL BODIES, RECORD OF COUNT AND PROGRESS WILL BE KEPT ONLINE: BALKAR SINGH

ਸਥਾਨਕ ਸਰਕਾਰਾਂ ਮੰਤਰੀ ਨੇ ਪੌਦੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ, "ਹਰਾ-ਪੰਜਾਬ ਅਤੇ ਰੰਗਲਾ ਪੰਜਾਬ" ਮੋਬਾਈਲ ਐਪ ਦੀ ਕੀਤੀ ਜਾਰੀ

ਮੰਤਰੀ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੂਬੇ ਦੇ ਨਾਗਰਿਕਾਂ ਨੂੰ ਜਾਗਰੂਕ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵਰ੍ਹੇ ਸੂਬਾ ਭਰ ਵਿਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿੱਥੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਪੌਦੇ ਲਗਾ ਕੇ ਕੀਤੀ, ਉਥੇ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਅਤੇ ਸ਼ਹਿਰੀ ਹਰਿਆਲੀ ਅਤੇ ਪੌਦੇ ਲਗਾਉਣ ਦੇ  ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਹਰਿਆਲੀ ਨੂੰ ਵਧਾਉਣ ਲਈ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਸਥਾਨਕ ਸਰਕਾਰਾਂ ਵਿੱਭਾਗ ਵਲੋਂ ਸ਼ਹਿਰ ਵਿਚ ਹਰਿਆਲੀ ਅਤੇ ਰੁੱਖ ਲਗਾਉਣ ਦੀ ਤਿਆਰ ਕੀਤੀ ਰਣਨੀਤੀ ਸੂਬਾ ਵਾਸੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ:  ਪੰਜਾਬ ਦੇ ਪਿੰਡਾਂ 'ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ : ਜਿੰਪਾ

ਉਨ੍ਹਾਂ ਦਸਿਆ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਰਾਹੀਂ ਸੂਬਾ ਭਰ ਵਿਚ ਲਾਏ ਪੌਦਿਆਂ ਦੀ ਗਿਣਤੀ ਅਤੇ ਪ੍ਰਗਤੀ ਦਾ ਆਨਲਾਈਨ ਰਿਕਾਰਡ ਰੱਖਿਆ ਜਾਵੇਗਾ।

ਸ਼ਹਿਰਾਂ ਨੂੰ ਵਧੇਰੇ ਟਿਕਾਊ, ਜਲਵਾਯੂ ਅਨੁਕੂਲ ਸ਼ਹਿਰੀਕਰਨ ਅਤੇ ਵਿਕਾਸ ਪੱਖੀ ਪਹੁੰਚ ਲਈ ਅਪਣੀ ਵਚਨਬੱਧਤਾ ਦੁਹਰਾਉਂਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਲਾਏ ਗਏ ਪੌਦਿਆਂ ਦੀ ਅਸਲ ਸਥਿਤੀ ਅਤੇ ਪ੍ਰਗਤੀ ਦੀ ਨਿਗਰਾਨੀ ਦੀ ਸਹੂਲਤ ਦੇਵੇਗੀ ਅਤੇ ਨਾਗਰਿਕਾਂ ਨੂੰ ਇਸ ਪਹਿਲਕਦਮੀ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।

ਉਨ੍ਹਾਂ ਦਸਿਆ ਕਿ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਤਾਲਮੇਲ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਵਿਭਾਗ ਨੇ ਸ਼ਹਿਰੀ ਸਥਾਨਕ ਇਕਾਈਆਂ ਲਈ ਹਰਿਆਲੀ ਕਾਰਜ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਤਿਆਰ ਕਰ ਲਏ ਹਨ। ਇਸ ਮੌਕੇ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਉ ਈਸ਼ਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement