ਅਬੋਹਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਬਾਥਰੂਮ 'ਚੋਂ ਮਿਲੀ ਲਾਸ਼

By : GAGANDEEP

Published : Jun 5, 2023, 6:11 pm IST
Updated : Jun 5, 2023, 6:11 pm IST
SHARE ARTICLE
photo
photo

ਮ੍ਰਿਤਕ ਬਜ਼ੁਰਗ ਮਾਂ ਦਾ ਇੱਕੋ-ਇਕ ਸੀ ਸਹਾਰਾ

 

ਅਬੋਹਰ: ਅਬੋਹਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਾਥਰੂਮ ਵਿਚ ਪਿਆ ਦੇਖਿਆ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕਰੀਬ 38 ਸਾਲਾ ਰਾਜੀਵ ਨਰੂਲਾ ਪੁੱਤਰ ਸਵ. ਕ੍ਰਿਸ਼ਨ ਲਾਲ ਕੁਆਰਾ ਸੀ ਅਤੇ ਕਬਾੜ ਵੇਚਣ ਦਾ ਕੰਮ ਕਰਦਾ ਸੀ। ਉਹ ਲੰਬੇ ਸਮੇਂ ਤੋਂ ਨਸ਼ਾ ਕਰ ਰਿਹਾ ਸੀ। ਅੱਜ ਸਵੇਰੇ ਪ੍ਰਵਾਰਕ ਮੈਂਬਰਾਂ ਨੇ ਉਸ ਨੂੰ ਬਾਥਰੂਮ ਵਿਚ ਡਿੱਗਿਆ ਪਿਆ ਦੇਖਿਆ। ਉਸਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। ਚਾਚਾ ਗੋਪੀਰਾਮ ਤੇ ਹੋਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਰਾਜੀਵ ਨਰੂਲਾ ਆਪਣੀ ਮਾਂ ਦਾ ਇਕੋ-ਇਕ ਸਹਾਰਾ ਸੀ। ਜਦਕਿ ਉਸਦੀ ਇਕ ਭੈਣ ਦਾ ਵਿਆਹ ਹੋ ਚੁੱਕਾ ਹੈ। ਗੋਪੀਰਾਮ ਨੇ ਦਸਿਆ ਕਿ ਉਸ ਦਾ ਭਤੀਜਾ ਆਰਥਿਕ ਤੌਰ 'ਤੇ ਖੁਸ਼ਹਾਲ ਨਹੀਂ ਸੀ। ਉਹ ਕਬਾੜ ਵੇਚ ਕੇ ਗੁਜ਼ਾਰਾ ਕਰਦਾ ਸੀ। ਉਹ ਜੋ ਵੀ ਕਮਾਉਂਦਾ ਸੀ, ਉਸ ਨੂੰ ਨਸ਼ਿਆਂ ਆਦਿ 'ਤੇ ਖਰਚ ਕਰਦਾ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਅੱਜ ਉਸ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement