
7 ਜੂਨ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਫਰੀਦਕੋਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਜ਼ਮਾਨਤ ਦੀ ਅਰਜ਼ੀ ਅੱਜ ਅਦਾਲਤ ਨੇ ਖਾਰਜ ਕਰ ਦਿਤੀ ਹੈ। ਇਸ ਸਮੇਂ ਕਿੱਕੀ ਢਿੱਲੋਂ ਨਿਆਇਕ ਹਿਰਾਸਤ ਕਾਰਨ ਨਾਭਾ ਜੇਲ੍ਹ ਵਿੱਚ ਬੰਦ ਹੈ। ਉਹਨਾਂ ਦੇ ਕੇਸ ਦੀ ਅਗਲੀ ਸੁਣਵਾਈ 7 ਜੂਨ ਨੂੰ ਹੋਣੀ ਹੈ।
ਇਹ ਵੀ ਪੜ੍ਹੋ: ਅਬੋਹਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਬਾਥਰੂਮ 'ਚੋਂ ਮਿਲੀ ਲਾਸ਼
ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ 16 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਅਬੋਹਰ 'ਚ ਵਾਪਰੇ ਸੜਕ ਹਾਦਸੇ 'ਚ ਜੀਜਾ ਤੇ ਸਾਲੇਹਾਰ ਦੀ ਹੋਈ ਮੌਤ
ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਕਿੱਕੀ ਢਿੱਲੋਂ ਦਾ ਪਹਿਲਾਂ ਪੰਜ ਦਿਨ ਅਤੇ ਫਿਰ ਦੋ ਦਿਨ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਗਈ। ਜਦੋਂਕਿ ਕਿੱਕੀ ਢਿੱਲੋਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਵਿਜੀਲੈਂਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਅਤੇ ਉਸ ਤੋਂ ਉਸ ਦੀ ਜਾਇਦਾਦ ਸਬੰਧੀ ਜਾਣਕਾਰੀ ਲਈ ਗਈ ਸੀ।
ਇਸ ਤੋਂ ਇਲਾਵਾ ਵਿਜੀਲੈਂਸ ਵਲੋਂ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ਦੀ ਵੀ ਜਾਂਚ ਕੀਤੀ ਗਈ। ਇਸ ਤੋਂ ਬਾਅਦ 24 ਮਈ ਨੂੰ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਜਿਸ ਕਾਰਨ ਉਹ ਨਾਭਾ ਜੇਲ੍ਹ ਵਿੱਚ ਬੰਦ ਹੈ।