
ਕਿਹਾ, ਹਰਿਆਣਾ ਨੇ ਅਪਣੀ ਮਰਜ਼ੀ ਨਾਲ ਛੱਡੀ ਸੀ ਯੂਨੀਵਰਸਿਟੀ ਦੀ ਹਿੱਸੇਦਾਰੀ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿਚ ਅਹਿਮ ਮੀਟਿੰਗ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਹਿੱਸੇਦਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਇਕ ਘੰਟੇ ਤਕ ਚੱਲੀ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੇ ਕਿਸੇ ਕਾਲਜ ਨੂੰ ਮਾਨਤਾ ਦੇਣ ਸਬੰਧੀ ਸਾਡੀ ਕੋਰੀ ਨਾਂਹ ਹੈ। ਹੁਣ ਇਸ ਮੁੱਦੇ 'ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
ਇਹ ਵੀ ਪੜ੍ਹੋ: ਅਪਣੀਆਂ ਅਸਫ਼ਲਤਾਵਾਂ ਲਈ ਪ੍ਰਧਾਨ ਮੰਤਰੀ ਹਮੇਸ਼ਾ ਅਤੀਤ ’ਚ ਕਿਸੇ ਨਾ ਕਿਸੇ ਨੂੰ ਦੋਸ਼ੀ ਠਹਿਰਾਉਂਦੇ ਰਹਿੰਦੇ ਹਨ: ਰਾਹੁਲ ਗਾਂਧੀ
ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1970 'ਚ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਬੰਸੀਲਾਲ ਨੇ ਅਪਣੀ ਮਰਜ਼ੀ ਨਾਲ ਯੂਨੀਵਰਸਿਟੀ ਦਾ ਹਿੱਸਾ ਵਾਪਸ ਲੈ ਲਿਆ ਸੀ ਅਤੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿਤਾ ਸੀ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਅਪਣੀ ਮਰਜ਼ੀ ਨਾਲ ਅਪਣਾ ਹਿੱਸਾ ਛੱਡ ਦਿਤਾ ਸੀ। ਇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਖੇਡ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ: ਬੀ.ਐਸ.ਐਫ. ਜਵਾਨ ਨੇ ਅਪਣੀ ਹੀ ਰਾਈਫਲ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਉਨ੍ਹਾਂ ਨੇ 26 ਅਗਸਤ 2008 ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਲਿਖੀ ਚਿੱਠੀ ਦਿਖਾਈ। ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਸਬੰਧੀ ਕੋਈ ਇਤਰਾਜ਼ ਨਹੀਂ। ਮੁੱਖ ਮੰਤਰੀ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਨਾ ਬਣਾਉਣ ਲਈ ਪੱਤਰ ਲਿਖਿਆ।
ਇਹ ਵੀ ਪੜ੍ਹੋ: ਹੇਮਕੁੰਟ ਸਾਹਿਬ ਨੇੜੇ ਡਿੱਗੀ ਬਰਫ਼ ਦੀ ਚਟਾਨ : ਦਬੇ ਸ਼ਰਧਾਲੂ, ਔਰਤ ਦੀ ਮਿਲੀ ਲਾਸ਼, ਬਚਾਅ ਕਾਰਜ ਜਾਰੀ
ਫਿਰ 30 ਜੂਨ 2022 ਨੂੰ ਪੰਜਾਬ ਅਸੈਂਬਲੀ ਵਿਚ ਇਕ ਮਤਾ ਪਾਸ ਕਰਕੇ ਕਿਹਾ ਕਿ ਕੇਂਦਰ ਪੰਜਾਬ ਯੂਨੀਵਰਸਿਟੀ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦਸਿਆ ਕਿ ਅਗਸਤ 2022 ਵਿਚ ਕਾਂਗਰਸ ਦੀ ਮਹਿਲਾ ਵਿਧਾਇਕ ਨੇ ਹਰਿਆਣਾ ਵਿਧਾਨ ਸਭਾ ਵਿਚ ਇਕ ਮਤਾ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੁਆਰਾ ਮਾਨਤਾ ਦਿਤੀ ਜਾਣੀ ਚਾਹੀਦੀ ਹੈ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਦੇ ਸਕੂਲਾਂ ਵਿਚ 80 ਵਿਦਿਆਰਥਣਾਂ ਨੂੰ ਦਿਤਾ ਗਿਆ ਜ਼ਹਿਰ: ਰਿਪੋਰਟ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਮਾਨਤਾ ਨਹੀਂ ਦੇਵਾਂਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਫੰਡਾਂ ਦੀ ਕੋਈ ਸਮੱਸਿਆ ਨਹੀਂ ਹੈ, ਅਸੀਂ ਫੰਡ ਦਿੰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸੈਨੇਟ ਵਿਚ ਹਰਿਆਣਾ ਦਾ ਕੋਈ ਨੁਮਾਇੰਦਾ ਨਹੀਂ ਹੈ, ਹਰਿਆਣਾ ਯੂਨੀਵਰਸਿਟੀ ਵਿਚ ਦਖ਼ਲ ਦੇਣਾ ਚਾਹੁੰਦਾ ਹੈ। ਉਧਰ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨੌਜੁਆਨ ਬਿਹਤਰ ਸਿੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਹਰਿਆਣਾ ਦੇ ਨੌਜੁਆਨਾਂ ਅਤੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਿਕਲਪ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਮਾਨਤਾ ਨਾਲ ਹਰਿਆਣਾ ਦੇ ਵਿਦਿਆਰਥੀ ਵੀ ਯੂਨੀਵਰਸਿਟੀ ਵਿਚ ਪੜ੍ਹ ਸਕਣਗੇ।