ਭੈਣ ਨੂੰ ਮਿਲਣ ਗਏ ਭਰਾ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Jun 5, 2023, 3:23 pm IST
Updated : Jun 5, 2023, 3:23 pm IST
SHARE ARTICLE
photo
photo

ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ

 

ਅਬੋਹਰ: ਅਬੋਹਰ ਦੇ ਪਿੰਡ ਘੱਲੂ ਨੇੜੇ ਅੱਜ ਸਵੇਰੇ ਅਣਪਛਾਤੇ ਕਾਰਨਾਂ ਕਾਰਨ ਇਕ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਜੀਆਰਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੜ੍ਹੋ ਪੂਰੀ ਖਬਰ: ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਭਰਾਵਾਂ 'ਤੇ ਕੀਤਾ ਜਾਨਲੇਵਾ ਹਮਲਾ  

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਬਸਤੀ ਚੰਗੀ ਲੰਗੇਆਣਾ ਦਾ ਰਹਿਣ ਵਾਲਾ 34 ਸਾਲਾ ਨਿਸ਼ਾਨ ਸਿੰਘ ਪੁੱਤਰ ਤੋਤਾ ਸਿੰਘ ਬੀਤੇ ਦਿਨੀਂ ਘੱਲੂ ਵਿਖੇ ਆਪਣੀ ਵਿਆਹੀ ਭੈਣ ਦੇ ਘਰ ਮਿਲਣ ਆਇਆ ਸੀ। ਅੱਜ ਜਦੋਂ ਫ਼ਿਰੋਜ਼ਪੁਰ ਤੋਂ ਹਨੂੰਮਾਨਗੜ੍ਹ ਜਾ ਰਹੀ ਟਰੇਨ ਸਵੇਰੇ 8 ਵਜੇ ਦੇ ਕਰੀਬ ਘੱਲੂ ਨੇੜੇ ਪੁੱਜੀ ਤਾਂ ਉਸ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਪੜ੍ਹੋ ਪੂਰੀ ਖਬਰ: ਓਡੀਸ਼ਾ 'ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉਤਰੇ ਮਾਲ ਗੱਡੀ ਦੇ ਕਈ ਡੱਬੇ

ਇਧਰ ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਥਾਣੇ ਤੋਂ ਸਟਾਫ਼ ਦੀ ਟੀਮ ਮੌਕੇ 'ਤੇ ਪਹੁੰਚ ਗਈ। ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਰੇਲਵੇ ਲਾਈਨ ਤੋਂ ਚੁੱਕ ਕੇ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਿਸ ਨੇ ਮ੍ਰਿਤਕ ਦੇ ਵੱਡੇ ਭਰਾ ਬਿੰਦਰ ਸਿੰਘ ਅਤੇ ਜੀਜਾ ਰਾਜ ਸਿੰਘ ਦੇ ਬਿਆਨਾਂ ’ਤੇ 174 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement