
Punjab News : ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਰਹੇਗਾ ਲੱਗਿਆ
Punjab News : ਚੰਡੀਗੜ੍ਹ- ਪੰਜਾਬ ਵਿੱਚ ਲੋਕ ਸਭਾ ਸੀਟਾਂ ਦੇ ਨਤੀਜਿਆਂ ਦੇ ਆਉਣ ਤੋਂ ਮਗਰੋਂ ਹੁਣ 6 ਮਹੀਨਿਆਂ ਦੇ ਅੰਦਰ -ਅੰਦਰ ਪੰਜ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ।
ਇਹ ਵੀ ਪੜੋ:Patiala News : ਪਟਿਆਲਾ ਸੀਟ ਤੋਂ ਡਾ: ਧਰਮਵੀਰ ਗਾਂਧੀ ਜਿੱਤੇ
ਸੰਗਰੂਰ ਹਲਕੇ ਤੋਂ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ।
ਇਹ ਵੀ ਪੜੋ:Meritorious School : ਪੰਜਾਬ ਸਿੱਖਿਆ ਵਿਭਾਗ ਦਾ ਫੈਸਲਾ, ਅੱਜ ਹੀ ਦੇਣੀ ਪਵੇਗੀ ਅਰਜ਼ੀ
ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ। ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।
ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ।
ਇਹ ਵੀ ਪੜੋ:Manish Tiwari Winner : ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ।
ਇਹ ਵੀ ਪੜੋ:Mumbai News : ਵਰੂਣ ਧਵਨ ਅਤੇ ਨਤਾਸ਼ਾ ਨੇ ਆਪਣੇ ਪਹਿਲੇ ਬੱਚੇ ਦਾ ਕੀਤਾ ਸਵਾਗਤ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।
ਇਹ ਵੀ ਪੜੋ:Lok Sabha Election Result 2024 : ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਜਿੱਤੇ
ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਹੀ ਲੱਗਿਆ ਰਹੇਗਾ। ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਰਮਿਆਨ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ। ਸਰਕਾਰ ਨੂੰ ਇਨ੍ਹਾਂ ਖ਼ਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਫੋਕਸ ਕਰਨਾ ਪਵੇਗਾ ਅਤੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ’ਤੇ ਕਰਵਾਉਣਾ ਪਵੇਗਾ। ਹਾਲਾਂਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨਗੀਆਂ ਪਰ ਫਿਰ ਵੀ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਵਾਲੇ ਮਹੀਨਿਆਂ ’ਚ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰਨਗੇ।
(For more news apart from 5 seats in Punjab By-elections will be held News in Punjabi, stay tuned to Rozana Spokesman)