Operation Blue Star: ਭਲਕੇ ਬੰਦ ਰਹੇਗਾ ਅੰਮ੍ਰਿਤਸਰ ਬੰਦ, ਵੱਡੀ ਗਿਣਤੀ ਵਿਚ ਪੁਲਿਸ ਬਲ ਕੀਤੀ ਤਾਇਨਾਤ
Published : Jun 5, 2024, 4:00 pm IST
Updated : Jun 5, 2024, 4:00 pm IST
SHARE ARTICLE
Amritsar will be closed tomorrow
Amritsar will be closed tomorrow

Operation Blue Star ਬਾਰਡਰ ਰੇਂਜ ਦੇ 5 ਜ਼ਿਲ੍ਹਿਆਂ 'ਚ ਪੁਲਿਸ ਬਲ ਤਾਇਨਾਤ

Amritsar will be closed tomorrow  News: ਪੰਜਾਬ ਵਿਚ ਲੋਕ ਸਭਾ ਚੋਣ ਡਿਊਟੀ ਖਤਮ ਹੁੰਦੇ ਹੀ ਪੰਜਾਬ ਪੁਲਿਸ ਦੀ ਇੱਕ ਹੋਰ ਅਹਿਮ ਡਿਊਟੀ ਮੁੜ ਸ਼ੁਰੂ ਹੋ ਗਈ ਹੈ। ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ; Operation Blue Star: ਭਲਕੇ ਬੰਦ ਰਹੇਗਾ ਅੰਮ੍ਰਿਤਸਰ ਬੰਦ, ਵੱਡੀ ਗਿਣਤੀ ਵਿਚ ਪੁਲਿਸ ਬਲ ਕੀਤੀ ਤਾਇਨਾਤ

ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ 'ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਪੁਲਿਸ ਬਲ ਬੁਲਾਏ ਗਏ ਹਨ।

ਪੁਲਿਸ ਟਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 45 ਦੇ ਕਰੀਬ ਗਜ਼ਟਿਡ ਪੁਲਿਸ ਅਧਿਕਾਰੀ ਵੀ ਡਿਊਟੀ ਲਈ ਪੁੱਜੇ ਹੋਏ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ ਸਾਬਤ ਸੂਰਤ ਗੁਰੂ ਸਿੱਖ ਹਨ। ਉਨ੍ਹਾਂ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਿਵਲ ਡਰੈੱਸ ਵਿੱਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ; PM Narendra Modi: PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਅਸਤੀਫਾ, ਹੁਣ ਕੌਣ ਹੋਵੇਗਾ ਅਗਲਾ PM?  

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਅਤੇ ਸ਼ਹਿਰ ਦੇ ਪੁਰਾਣੇ ਗੇਟਾਂ ’ਤੇ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਲਿਆਰੇ ਵਿਚ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਲੇ-ਦੁਆਲੇ ਸਿਵਲ ਡਰੈੱਸ ਵਿਚ ਸਿੱਖ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਨਾਲ ਡਿਊਟੀ ਨਿਭਾਉਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Amritsar will be closed tomorrow , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement