Amritpal Singh News: ਅੰਮ੍ਰਿਤਪਾਲ ਸਿੰਘ ਦੇ ਪਿੰਡ ’ਚ ਰਖਵਾਇਆ ਗਿਆ ਅਖੰਡ ਪਾਠ ਸਾਹਿਬ; ਪਰਿਵਾਰ 6 ਜੂਨ ਤੋਂ ਬਾਅਦ ਕਰੇਗਾ ਰਿਹਾਈ ਦੇ ਯਤਨ
Published : Jun 5, 2024, 12:00 pm IST
Updated : Jun 5, 2024, 12:34 pm IST
SHARE ARTICLE
Amritpal Singh
Amritpal Singh

ਪਰਿਵਾਰ ਨੇ ਕਿਹਾ, ‘ਨਹੀਂ ਮਨਾਏ ਜਾਣਗੇ ਜਸ਼ਨ’

Amritpal Singh News: ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਜਿੱਤ ਲਈ ਹੈ। ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਪਿੰਡ ਦੇ ਗੁਰੂਘਰ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਹਨ।

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਦਸਿਆ ਕਿ 6 ਜੂਨ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਅੰਮ੍ਰਿਤਪਾਲ ਦੀ ਰਿਹਾਈ ਲਈ ਯਤਨ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਰਥਕਾਂ ਨੂੰ ਵੀ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਜਸ਼ਨ ਨਾ ਮਨਾਉਣ ਲਈ ਕਿਹਾ ਹੈ। ਉਨ੍ਹਾਂ ਦੇ ਹੁਕਮਾਂ ਨੂੰ ਮੰਨਦਿਆਂ ਕੋਈ ਪ੍ਰੋਗਰਾਮ ਨਹੀਂ ਰੱਖਿਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਾਠ ਰਖਵਾਇਆ ਹੈ।

ਇਸ ਦੌਰਾਨ ਇਕ ਚੈਨਲ ਨਾਲ ਗੱਲਬਾਤ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਉਨ੍ਹਾਂ ਖੇਤਰਾਂ ਤੋਂ ਵੀ ਸਮਰਥਨ ਮਿਲਿਆ ਜਿਥੇ ਦੂਜੇ ਧਰਮਾਂ ਦੇ ਲੋਕ ਬਹੁਤਾਤ ਵਿਚ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖੁਦ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਇਥੇ ਨਸ਼ਾ ਛੱਡਣ ਲਈ ਆਏ ਨੌਜਵਾਨਾਂ ਵਿਚ ਹਿੰਦੂਆਂ ਦੇ ਨਾਲ-ਨਾਲ ਮੁਸਲਮਾਨ ਵੀ ਸਨ। ਸਾਰੇ ਧਰਮਾਂ ਦੇ ਲੋਕਾਂ ਨੇ ਵੀ ਉਸ ਦਾ ਸਾਥ ਦਿਤਾ।

ਪਰਿਵਾਰ ਨੇ ਦਸਿਆ ਕਿ ਫਿਲਹਾਲ ਉਨ੍ਹਾਂ ਦਾ ਅੰਮ੍ਰਿਤਪਾਲ ਨਾਲ ਸੰਪਰਕ ਨਹੀਂ ਹੋ ਸਕਿਆ ਹੈ ਪਰ ਉਨ੍ਹਾਂ ਨੂੰ ਜੇਲ ਅਧਿਕਾਰੀਆਂ ਵਲੋਂ ਸੂਚਨਾ ਪਹੁੰਚਾ ਦਿਤੀ ਗਈ ਹੋਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement