ਖਡੂਰ ਸਾਹਿਬ ਸੀਟ 'ਤੇ ਅੰਮ੍ਰਿਤਪਾਲ ਦੀ ਜਿੱਤ ਨੂੰ ਲੈ ਕੇ ਪੁਲਿਸ ਵਾਲਿਆਂ ਨੇ ਲਗਾਈ ਸ਼ਰਤ ,ਪੈਸਿਆਂ ਦੇ ਲੈਣ-ਦੇਣ ਦੀ ਵੀਡੀਓ ਵਾਇਰਲ
Published : Jun 5, 2024, 4:30 pm IST
Updated : Jun 5, 2024, 4:30 pm IST
SHARE ARTICLE
Punjab Police Employee
Punjab Police Employee

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿ ਕੇ ਚੋਣ ਲੜਦੇ ਹੋਏ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ

Amritpal Singh : ਪੰਜਾਬ ਦੀ ਸਭ ਤੋਂ ਦਿਲਚਸਪ ਸੀਟ ਵਜੋਂ ਉੱਭਰੀ ਖਡੂਰ ਸਾਹਿਬ 'ਤੇ ਪੁਲਿਸ ਵਾਲਿਆਂ ਨੇ ਵੀ ਸ਼ਰਤ ਲਗਾਈ ਸੀ। ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਪੁਲਿਸ ਵਾਲਿਆਂ ਦੀ ਪੈਸਿਆਂ ਦੇ ਲੈਣ-ਦੇਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਰਨਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿ ਕੇ ਚੋਣ ਲੜਦੇ ਹੋਏ ਇਸ ਸੀਟ 'ਤੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ।

ਵਾਇਰਲ ਵੀਡੀਓ 'ਚ 7 ਤੋਂ 8 ਪੁਲਿਸ ਕਰਮਚਾਰੀ ਨਜ਼ਰ ਆ ਰਹੇ ਹਨ। ਪੈਸਿਆਂ ਦਾ ਲੈਣ-ਦੇਣ ਕਰਨ ਵਾਲੇ ਦੋਵੇਂ ਵਿਅਕਤੀ ਏਐਸਆਈ ਰੈਂਕ ਦੇ ਅਧਿਕਾਰੀ ਹਨ ਅਤੇ ਵੀਡੀਓ ਬਣਾਉਣ ਵਾਲੇ ਨੇ ਵੀ ਇਸ ਸ਼ਰਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਵੀਡੀਓ ਬਣਾਉਣ ਵਾਲੇ ਦਾ ਸਾਫ਼ ਕਹਿਣਾ ਹੈ ਕਿ ਅੱਜ ਦਾ ਦਿਨ ਬਹੁਤ ਚੰਗਾ ਹੈ। ਭੁਪਿੰਦਰ ਸਿੰਘ 10 ਹਜ਼ਾਰ ਰੁਪਏ ਦੇ ਜੇਤੂ ਰਹੇ ਹਨ, ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ ਅਤੇ ਅੰਗਰੇਜ਼ ਸਿੰਘ ਬਹੁਤ ਬੁਰੀ ਤਰ੍ਹਾਂ ਹਾਰ ਕੇ 10 ਹਜ਼ਾਰ ਰੁਪਏ ਦੇ ਰਹੇ ਹਨ। 

 ਅੰਮ੍ਰਿਤਪਾਲ ਨੇ ਪੰਜਾਬ ਦੀ ਸਭ ਤੋਂ ਵੱਡੀ ਜਿੱਤ ਕੀਤੀ ਹਾਸਲ  


ਦੱਸ ਦੇਈਏ ਕਿ ਪੰਜਾਬ ਦੀ ਸਭ ਤੋਂ ਵੱਡੀ ਜਿੱਤ ਅੰਮ੍ਰਿਤਪਾਲ ਸਿੰਘ ਨੇ ਹਾਸਲ ਕੀਤੀ ਹੈ। ਇਨ੍ਹਾਂ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡਦਿਆਂ 4 ਲੱਖ 4 ਹਜ਼ਾਰ 430 ਵੋਟਾਂ ਹਾਸਲ ਕੀਤੀਆਂ ਹਨ। ਅੰਮ੍ਰਿਤਪਾਲ ਸਿੰਘ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਤੋਂ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲ ਜਿੱਤੇ ਹਨ। ਇਹ ਅੰਕੜਾ ਪੰਜਾਬ ਦੀ ਜਿੱਤ ਦਾ ਸਭ ਤੋਂ ਵੱਡਾ ਫਰਕ ਹੈ।

Location: India, Punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement