Punjab News:ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ
Published : Jun 5, 2025, 10:18 pm IST
Updated : Jun 5, 2025, 10:19 pm IST
SHARE ARTICLE
350th martyrdom anniversary of Sri Guru Tegh Bahadur Ji will be celebrated with devotion in Sri Anandpur Sahib: Bains
350th martyrdom anniversary of Sri Guru Tegh Bahadur Ji will be celebrated with devotion in Sri Anandpur Sahib: Bains

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਾਗਮਾਂ ਵਿੱਚ ਵਿਸ਼ਵ ਭਰ ਤੋਂ ਸ਼ਰਧਾਲੂ/ ਸੰਗਤਾਂ ਹੋਣਗੀਆਂ ਸਾਮਿਲ- ਕੈਬਨਿਟ ਮੰਤਰੀ

350th martyrdom anniversary of Sri Guru Tegh Bahadur Ji: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਦੀ ਸ਼ਹੀਦੀ ਸਮਾਗਮਾਂ ਸਬੰਧੀ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਸਾਰੇ ਵਿਭਾਗਾ ਦੇ ਅਧਿਕਾਰੀਆਂ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸਮਾਗਮਾਂ ਦੀ ਸਮੁੱਚੀ ਰੂਪ ਰੇਖਾ ਅਨੁਸਾਰ ਪ੍ਰਬੰਧਾਂ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਂਲੂਆਂ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਟੈਂਟ ਸਿਟੀ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੇ ਸ਼ਰਧਾਲੂਆਂ ਨੂੰ ਸਾਰੀਆਂ ਲੋੜੀਦੀਆ ਬੁਨਿਆਦੀ ਸਹੂਲਤਾਂ ਮਿਲਣਗੀਆਂ ਅਤੇ ਬਿਹਤਰ ਆਵਾਜਾਈ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਵਿਰਾਸਤ ਏ ਖਾਲਸਾ ਵਿੱਚ ਲਾਈਟ ਐਡ ਸਾਊਡ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਰਾਹੀ ਅੱਜ ਦੀ ਪੀੜ੍ਹੀ ਨੂੰ ਆਪਣੇ ਧਰਮ ਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਸ਼ੋਅ ਡਰੋਨ ਰਾਹੀ ਵਿਸ਼ਵ ਪੱਧਰੀ ਤਕਨੀਕ ਨਾਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਤੋਂ ਪਹਿਲਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਮੁਕੰਮਲ ਤੌਰ ਉੱਤੇ ਵਾਈਟ ਸਿਟੀ ਵਜੋਂ ਤਬਦੀਲ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਜਿਹੜੀਆਂ ਵੀ ਇਮਾਰਤਾਂ ਦੀ ਉਸਾਰੀ ਹੋਵੇਗੀ, ਉਨ੍ਹਾਂ ਲਈ ਇਹ ਨਿਯਮ ਤਹਿ ਕੀਤੇ ਜਾਣਗੇ ਕਿ ਉਨ੍ਹਾਂ ਇਮਾਰਤਾਂ ਦਾ ਰੰਗ ਸਫੇਦ ਹੋਵੇ।

ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਨੂੰ 5 ਸਤੰਬਰ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਭਾਈ ਜੈਤਾ ਜੀ/ਬਾਬਾ ਜੀਵਨ ਸਿੰਘ ਜੀ ਸ਼ਹੀਦ ਦੀ ਯਾਦਗਾਰ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਨੇਚਰ ਪਾਰਕ ਦਾ ਸਮਾਂ ਸਵੇਰੇ 5 ਵਜੇ ਤੋ ਰਾਤ 10 ਵਜੇ ਤੱਕ ਵਧਾਇਆ ਜਾਵੇਗਾ ਅਤੇ ਵਿਰਾਸਤ ਏ ਖਾਲਸਾ ਦੀ ਲਾਈਬ੍ਰੇਰੀ ਨੂੰ ਸ਼ਾਮ 7.30 ਵਜੇ ਤੱਕ ਖੋਲਿਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਵਿਚ ਦਸਤਾਰ ਮਿਊਜੀਅਮ ਦੀ ਉਸਾਰੀ ਕਰਵਾਈ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕੇ ਵਿੱਚ ਹਰਿਆਵਲ ਨੂੰ ਹੋਰ ਤੇਜ਼ੀ ਨਾਲ ਉਸਾਰਿਆ ਜਾਵੇਗਾ ਅਤੇ 3.50 ਲੱਖ ਪੌਦੇ ਲਗਾਉਣ ਦੀ ਵਿਸੇਸ਼ ਮੁਹਿੰਮ ਸੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵੀ.ਆਈ.ਪੀ ਰੋਡ ਦਾ ਨਾਮ ਸਾਹਿਬਜਾਦਾ ਜੁਝਾਰ ਸਿੰਘ ਮਾਰਗ ਰੱਖਿਆ ਜਾਵੇਗਾ ਅਤੇ ਇਸ ਮਾਰਗ ਦਾ ਸੁੰਦਰੀਕਰਨ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਇਸ ਲਈ ਗੁਰੂ ਨਗਰੀ ਵਿੱਚ ਇੱਕ ਬਹੁ ਮੰਜਲਾਂ ਵਹੀਕਲ ਪਾਰਕਿੰਗ ਦੀ ਉਸਾਰੀ ਵੀ ਕਰਵਾਈ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿੱਚ ਪੱਕੇ ਤੌਰ ਤੇ ਆਲਟਰਾਮਾਡਰਨ ਬਾਥਰੂਮ ਬਣਾਏ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM

Gurdaspur Punjabi Truck Driver jashanpreet singh Family Interview| Appeal to Indian Govt|California

24 Oct 2025 3:16 PM

Balwant Singh Rajoana Visit Patiala hospital News: '19ਵਾਂ ਸਾਲ ਮੈਨੂੰ ਫ਼ਾਂਸੀ ਦੀ ਚੱਕੀ ਦੇ ਵਿੱਚ ਲੱਗ ਗਿਆ'

24 Oct 2025 3:16 PM

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM
Advertisement