Ludhiana West by-election: 'ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Published : Jun 5, 2025, 10:27 pm IST
Updated : Jun 5, 2025, 10:27 pm IST
SHARE ARTICLE
AAP releases list of 40 star campaigners including Kejriwal, Mann, Sisodia for by-elections
AAP releases list of 40 star campaigners including Kejriwal, Mann, Sisodia for by-elections

ਆਮ ਆਦਮੀ ਪਾਰਟੀ ਦੇ ਵੱਡੇ ਚਿਹਰੇ ਕਰਨਗੇ ਚੋਣ ਪ੍ਰਚਾਰ

Ludhiana West by-election:: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।

ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਮ ਸ਼ਾਮਲ ਹਨ।

ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆਂ ਵੀ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ।

ਪਾਰਟੀ ਵਿਧਾਇਕ ਤੇ ਚੀਫ਼ ਵ੍ਹਿਪ ਬਲਜਿੰਦਰ ਕੌਰ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰ ਪਾਲ ਕੌਰ ਛੀਨਾ ਅਤੇ ‘ਆਪ’ ਆਗੂ ਸੋਨੀਆ ਮਾਨ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement