GNDU Exam Postponed:ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

By : BALJINDERK

Published : Jun 5, 2025, 1:50 pm IST
Updated : Jun 5, 2025, 1:53 pm IST
SHARE ARTICLE
Guru Nanak Dev University
Guru Nanak Dev University

GNDU Exam Postponed : 20 ਜੂਨ ਨੂੰ ਹੋਣਗੀਆਂ ਮੁਲਤਵੀ ਪ੍ਰੀਖਿਆਵਾਂ, ਯੂਨੀਵਰਸਿਟੀ ਵੱਲੋਂ ਪੱਤਰ ਕੀਤਾ ਗਿਆ ਜਾਰੀ 

GNDU Exam Postponed  News in Punjabi : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਸਾਰੀਆਂ ਪ੍ਰੀਖਿਆਵਾਂ 20 ਜੂਨ ਨੂੰ ਕਰਵਾਈਆਂ ਜਾਣਗੀਆਂ। ਸਿੱਖ ਭਾਈਚਾਰੇ ਵੱਲੋਂ ਜੂਨ 1984 ਦੇ ਦੁਖਾਂਤ ਤਹਿਤ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਨੇ ਹਰ ਸਿੱਖ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ ਅਤੇ ਅੱਜ ਵੀ ਉਹ ਜ਼ਖ਼ਮੀ ਅੱਲ੍ਹੇ ਹਨ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।

1

ਯੂਨੀਵਰਸਿਟੀ ਵੱਲੋਂ ਬਾਕਾਇਦਾ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ। ਯੂਨੀਵਰਸਿਟੀ ਵੱਲੋਂ ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਦੀ ਮਿਤੀ ਹੁਣ 20 ਜੂਨ ਐਲਾਨੀ ਗਈ ਹੈ।

ਹਾਲਾਂਕਿ ਯੂਨੀਵਰਸਿਟੀ ਦੇ ਪੱਤਰ ਵਿੱਚ ਪ੍ਰੀਖਿਆਵਾਂ ਰੱਦ ਕਰਨ ਦਾ ਕਾਰਨ ਪ੍ਰਬੰਧਕੀ ਕਾਰਨਾਂ ਨੂੰ ਦੱਸਿਆ ਗਿਆ ਹੈ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਨੇ ਇਹ ਪ੍ਰੀਖਿਆ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੀਆਂ ਹਨ।

(For more news apart from Guru Nanak Dev University postpones exams scheduled June 6 in Ghallughara Day News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement