Shivraj Chouhan in Punjab: ਅੰਦਲੋਨ ਮਗਰੋਂ ਪੰਜਾਬ ਦੇ ਕਿਸਾਨਾਂ ਨੂੰ ਪਹਿਲੀ ਵਾਰ ਜ਼ਮੀਨੀ ਪੱਧਰ 'ਤੇ ਮਿਲਣ ਆਏ ਮੰਤਰੀ ਸ਼ਿਵਰਾਜ ਚੌਹਾਨ
Published : Jun 5, 2025, 6:12 pm IST
Updated : Jun 5, 2025, 6:12 pm IST
SHARE ARTICLE
Minister Shivraj Chouhan came to meet the farmers of Punjab at the ground level for the first time after the agitation.
Minister Shivraj Chouhan came to meet the farmers of Punjab at the ground level for the first time after the agitation.

ਕਿਸਾਨੀ ਨੂੰ ਬਚਾਉਣ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ - ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

Shivraj Singh Chouhan visit to Punjab: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਇੱਕ ਦਿਨ ਦੇ ਦੌਰੇ 'ਤੇ ਪੰਜਾਬ ਪਹੁੰਚੇ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ। ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਹੈ।

ਪਿੰਡ ਖੇੜੀ ਗੰਡਿਆਂ ਵਿਖੇ ਲਗਾਏ ਰੁੱਖ

ਸਵੇਰੇ ਸਭ ਤੋਂ ਪਹਿਲਾਂ ਮੰਤਰੀ ਚੌਹਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਰਾਜਪੁਰਾ ਵਿਖੇ ਆਯੋਜਿਤ ਕਿਸਾਨ ਚੌਪਾਲ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ, ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ, ਉਨ੍ਹਾਂ ਨੇ ਪਟਿਆਲਾ ਵਿੱਚ ਪੌਦੇ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਮੰਤਰੀ ਨੇ ਖ਼ੁਦ ਟਰੈਕਟਰ ਚਲਾ ਕੇ ਕੀਤੀ ਸਿੱਧੀ ਬਿਜਾਈ

ਮੰਤਰੀ ਖੇਤਾਂ ਵਿੱਚ ਖੁਦ ਟਰੈਕਟਰ ਚਲਾਉਂਦੇ ਹੋਏ ਦਿਖਾਈ ਦਿੱਤੇ ਇਸ ਤੋਂ ਬਾਅਦ ਉਹ ਪਟਿਆਲਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਗਏ। ਜਿੱਥੇ ਉਸ ਨੇ ਖੁਦ ਟ੍ਰੈਕਟਰ ਚਲਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਬਹੁਤ ਉਪਜਾਊ ਹੈ। ਉਨ੍ਹਾਂ ਨੇ ਸਿੱਧੀ ਝੋਨੇ ਦੀ ਕਾਸ਼ਤ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ, ਕਿਸਾਨ ਬਹੁਤ ਸਾਰਾ ਪਾਣੀ ਬਚਾ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਖ਼ੁਦ ਕਿਸਾਨ ਹਾਂ ਅਤੇ ਖੇਤੀ ਦੇ ਨੁਕਤਿਆ ਨੂੰ ਬੜੀ ਬਰੀਕੀ ਨਾਲ ਜਾਣਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਓ ਹੈ।

ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੀ ਧਰਤੀ ਨੂੰ ਕੀਤਾ ਨਮਨ

ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੀ ਧਰਤੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਇੱਥੋਂ ਦੀ ਉਪਜਾਊ ਮਿੱਟੀ ਅਤੇ ਮਿਹਨਤੀ ਕਿਸਾਨ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਕਿਸਾਨ ਝੋਨੇ ਦੀ ਸਿੱਧੀ ਕਾਸ਼ਤ ਸਫਲਤਾਪੂਰਵਕ ਕਰ ਰਹੇ ਹਨ। ਇਸ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਲਾਗਤ ਘੱਟ ਜਾਂਦੀ ਹੈ। ਕੇਂਦਰ ਸਰਕਾਰ ਅਜਿਹੀਆਂ ਕਾਢਾਂ ਨੂੰ ਦੂਜੇ ਰਾਜਾਂ ਦੇ ਕਿਸਾਨਾਂ ਤੱਕ ਲੈ ਜਾਵੇਗੀ।

ਮੈਂ ਤੁਹਾਡੇ ਪਰਿਵਾਰ ਦਾ ਹਿੱਸਾ ਹਾਂ- ਸ਼ਿਵਰਾਜ ਸਿੰਘ ਚੌਹਾਨ

ਮੰਤਰੀ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ ਅਤੇ ਕਿਸਾਨੀ ਦੇ ਮੁੱਦਿਆਂ ਨੂੰ ਚੰਗੀ ਤਰ੍ਹਾ੍ਂ ਸਮਝਦੇ ਹਾਂ। ਮੰਤਰੀ ਨੇ ਕਿਹਾ ਹੈ ਕਿ ਮੈਂ ਕੋਈ ਬਿਗ਼ਾਨਾ ਨਹੀਂ ਹਾਂ ਮੈਂ ਤੁਹਾਡੇ ਪਰਿਵਾਰ ਦਾ ਹਿੱਸਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਨੇਤਾ ਜੀ ਆਏ ਤੇ ਭਾਸ਼ਣ ਦੇ ਕੇ ਚਲੇ ਗਏ ਇਵੇ ਕੰਮ ਨਹੀਂ ਚੱਲਦਾ।

ਕਿਸਾਨੀ ਨੂੰ ਵਿਗਿਆਨ ਦੇ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ

ਪ੍ਰਯੋਗਸ਼ਾਲਾ ਨੂੰ ਜ਼ਮੀਨ ਨਾਲ ਅਤੇ ਕਿਸਾਨ ਨੂੰ ਵਿਗਿਆਨ ਨਾਲ ਜੋੜਨ ਲਈ ਵਿਕ੍ਰਿਤ ਕ੍ਰਿਸ਼ੀ ਸੰਕਲਪ ਨਾਮਕ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਨੂੰ ਹੋਰ ਬੇਹਤਰ ਬਣਾਉਣ ਲਈ ਪ੍ਰਯੋਗਸ਼ਾਲਾ ਨਾਲ ਜੋੜਨਾ ਲਾਜ਼ਮੀ ਹੈ। ਵਿਗਿਆਨਕ ਖੋਜ ਕਰਨਗੇ ਤੇ ਕਿਸਾਨਾਂ ਨੂੰ ਜ਼ਮੀਨ ਵਿਚਲੇ ਤੱਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

ਖੇਤੀ ਅਰਥਵਿਵਸਥਾ ਦਾ ਵੱਡਾ ਹਿੱਸਾ

 ਭਾਰਤ ਦੀ ਅਰਥਵਿਵਸਥਾ ਵਿੱਚ ਖੇਤੀਬਾੜੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੇ ਅੰਨ ਨਾਲ ਦੇਸ਼ ਦਾ ਢਿੱਡ ਭਰਿਆ ਹੈ ਅਤੇ ਸਾਡੀ ਸਰਕਾਰ ਨੂੰ ਕਿਸਾਨ ਦੀ ਚਿੰਤਾ ਹੀ ਨਹੀਂ ਅਸੀਂ ਖੇਤੀ ਨੂੰ ਨਵੇਂ ਵਿਗਿਆਨਕ ਢੰਗ ਪ੍ਰਦਾਨ ਕਰਨਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਦੇ ਮੁੱਦਿਆ ਨੂੰ ਹੱਲ ਕਰਨਾ ਸਾਡਾ ਮੁਢਲਾ ਫ਼ਰਜ ਹੈ।

ਪੰਜਾਬ ਨੇ ਪੂਰੇ ਦੇਸ਼ ਦਾ ਭਰਿਆ ਢਿੱਡ

ਮੰਤਰੀ ਨੇ ਕਿਹਾ ਹੈ ਕਿ ਇਕ ਜ਼ਮਾਨਾ ਸੀ ਜਦੋਂ ਅੰਨ ਵਿਦੇਸ਼ਾਂ ਵਿਚੋਂ ਮੰਗਵਾਉਣਾ ਪੈਂਦਾ ਸੀ ਇਸ ਸੰਕਟਮਈ ਸਮੇਂ ਦੌਰਾਨ ਪੰਜਾਬ ਦੇ ਕਿਸਾਨ ਨੇ ਦੇਸ਼ ਨੂੰ ਅੰਨ ਪੈਦਾ ਕਰ ਕੇ ਦਿੱਤਾ ਹੈ। ਕਿਸਾਨਾਂ ਨੇ ਹਰੀ ਕ੍ਰਾਂਤੀ ਨਾਲ  ਪੂਰੇ ਦੇਸ਼ ਦੇ ਅੰਨ ਭੰਡਾਰ ਨੂੰ ਭਰ ਦਿੱਤਾ।ਕਿਸਾਨਾਂ ਨੂੰ ਉਨਤ ਬੀਜ ਤੇ ਖਾਂਦਾ ਮੁਹੱਈਆਂ ਕਰਵਾਉਣ ਲਈ ਸਾਡੀ ਸਰਕਾਰ ਹਮੇਸ਼ਾ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਹੰਗਾਮਾ ਨਹੀਂ ਕਰਦੇ ਹਾਂ ਭਾਜਪਾ ਹਮੇਸ਼ਾ ਕੰਮ ਕਰਕੇ ਦਿਖਾਉਂਦੀ ਹੈ।

ਸਿੰਧੂ ਜਲ ਸੰਧੀ ਬੇਇਨਸਾਫ਼ੀ ਸੀ- ਸ਼ਿਵਰਾਜ ਚੌਹਾਨ

ਮੰਤਰੀ ਚੌਹਾਨ ਦਾ ਕਹਿਣਾ ਹੈ ਕਿ ਸਿੰਧੂ ਜਲ ਉੱਤੇ ਸਿਰਫ਼ ਪੰਜਾਬ , ਹਰਿਆਣਾ ਤੇ ਹਿਮਾਚਲ ਦੇ ਕਿਸਾਨਾਂ ਦਾ ਹੱਕ ਹੈ ਪਰ ਉਹ ਪਾਕਿਸਤਾਨ ਨੂੰ ਦੇ ਕੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ।ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਧੀ ਨੂੰ ਰੱਦ ਕੀਤਾ ਹੈ ਜਿਸ ਨਾਲ ਇਹ ਪਾਣੀ ਕਿਸਾਨਾਂ ਨੂੰ ਮਿਲੇਗਾ ਤੇ ਲਾਭ ਮਿਲੇਗਾ।

ਕੇਂਦਰ ਸਰਕਾਰ ਕਿਸਾਨੀ ਦੇ ਮੁੱਦਿਆਂ ਨੂੰ ਕਰੇਗੀ ਹੱਲ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨੀ ਦੇ ਮੁੱਦੇ ਜਿਵੇਂ ਐੱਮਐਸਪੀ , ਉਨਤ ਬੀਜ਼, ਖੇਤੀ ਨੂੰ ਵਿਸ਼ੇਸ਼ ਸਹੂਲਤਾਂ ਆਦਿ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਸਿਰਫ ਤੰਜ਼ ਕੱਸ ਸਕਦੇ ਹਨ ਕਿਉਂਕਿ ਉਹ ਕਿਸਾਨ ਦੇ ਦਰਦ ਨੂੰ ਨਹੀਂ ਸਮਝ ਸਕਦੀਆ।

(For more news apart from Minister Shivraj Chouhan came to meet the farmers of Punjab at the ground level for the first time after the agitation. in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM
Advertisement