
Shivraj Singh Chouhan Punjab Visit : ਫੇਰੀ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ
Shivraj Singh Chouhan Punjab Visit News : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਇੱਕ ਦਿਨ ਦੇ ਪੰਜਾਬ ਦੌਰੇ 'ਤੇ ਪਹੁੰਚੇ ਹਨ। ਉਨ੍ਹਾਂ ਦੀ ਫੇਰੀ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫ਼ੈਲਾਉਣਾ ਹੈ।
ਸ਼ਿਵਰਾਜ ਸਿੰਘ ਚੌਹਾਨ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਥੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ।
ਮੰਤਰੀ ਚੌਹਾਨ ਦੁਪਹਿਰ 2 ਵਜੇ ਅਮਰਗੜ੍ਹ ਪਹੁੰਚਣਗੇ। ਜਿੱਥੇ ਉਹ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਨਿਰੀਖਣ ਕਰਨਗੇ। ਇਸ ਤੋਂ ਬਾਅਦ, ਦੁਪਹਿਰ 2:30 ਵਜੇ, ਉਹ ਖੇਤੀ ਮਸ਼ੀਨੀਕਰਨ ਉਦਯੋਗ ਦਾ ਦੌਰਾ ਕਰਨਗੇ ਅਤੇ ਉੱਥੇ ਕੰਮ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।
(For more news apart from 'Shivraj Singh Chouhan Punjab Visit News in punjabi ', stay tune to Rozana Spokesman)