War on drugs: 96ਵੇਂ ਦਿਨ 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ
Published : Jun 5, 2025, 7:55 pm IST
Updated : Jun 5, 2025, 7:55 pm IST
SHARE ARTICLE
War on drugs: 154 drug smugglers arrested on 96th day, including 1.6 kg heroin, drug money worth Rs 10 lakh
War on drugs: 154 drug smugglers arrested on 96th day, including 1.6 kg heroin, drug money worth Rs 10 lakh

ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 82 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ

War on drugs:  ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 96 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਈ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 567 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਰਾਜ ਭਰ ਵਿੱਚ 108 ਐਫਆਈਆਰ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 581 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਸਮੇਤ ਛੇ ਜ਼ਿਲਿਆਂ ਵਿੱਚ 82 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹਨਾਂ ਦੁਕਾਨਾਂ ’ਤੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਨਸ਼ੇ ਦੀ ਆਦਤ ਪਾਉਣ ਵਾਲੀ ਦਵਾਈ ਤਾਂ ਨਹੀਂ ਵੇਚੀ ਜਾ ਰਹੀ ਅਤੇ ਕੀ  ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement