
ਸ੍ਰੋਮਣੀ ਅਕਾਲੀ ਦਲ ਨੇ ਅੱਜ ਐਨਡੀਏ ਸਰਕਾਰ ਦੇ ਕਿਸਾਨਾਂ ਨੂੰ ਮਜ਼ਦੂਰੀ ਸਮੇਤ ਸਮੁੱਚੀ ਖੇਤੀ ਲਾਗਤ ਉੱਤੇ 50 ਫੀਸਦੀ ਤੋਂ ਵੱਧ ਮੁਨਾਫਾ ਦੇਣ ਲਈ ਅਨਾਜ ..........
ਚੰਡੀਗੜ੍ਹ - ਸ੍ਰੋਮਣੀ ਅਕਾਲੀ ਦਲ ਨੇ ਅੱਜ ਐਨਡੀਏ ਸਰਕਾਰ ਦੇ ਕਿਸਾਨਾਂ ਨੂੰ ਮਜ਼ਦੂਰੀ ਸਮੇਤ ਸਮੁੱਚੀ ਖੇਤੀ ਲਾਗਤ ਉੱਤੇ 50 ਫੀਸਦੀ ਤੋਂ ਵੱਧ ਮੁਨਾਫਾ ਦੇਣ ਲਈ ਅਨਾਜ, ਦਾਲਾਂ, ਤੇਲ ਦੇ ਬੀਜਾਂ ਅਤੇ ਕਪਾਹ ਦੀਆਂ ਫਸਲਾਂ ਦੇ ਘੱਟੋ ਘਟ ਸਮਰਥਨ ਮੁੱਲ ਵਿਚ ਭਾਰੀ ਵਾਧਾ ਕਰਨ ਵਾਲੇ ਫੈਸਲੇ ਦੀ ਸਰਾਹਨਾ ਕੀਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਖੇਤੀ ਲਾਗਤ ਉੱਤੇ 50 ਫੀਸਦੀ ਮੁਨਾਫਾ ਦੇਣ ਸੰਬੰਧੀ ਡਾਕਟਰ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਵਾਸਤੇ ਪੰਜਾਬ ਦੇ ਕਿਸਾਨਾਂ ਦੀ ਤਰਫੋਂ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ 'ਤੇ ਵੀ ਵਧਾਈਆਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਉਣੀ ਦੀਆਂ 14 ਫਸਲਾਂ ਦੇ ਸਮਰਥਨ ਮੁੱਲ ਵਿਚ ਇਤਿਹਾਸਕ ਵਾਧਾ ਕਰਕੇ ਭਾਰਤ ਦੇ ਸਭ ਤੋਂ ਵੱਧ ਕਿਸਾਨ-ਪੱਖੀ ਪ੍ਰਧਾਨ ਮੰਤਰੀ ਅਤੇ ਅੰਨਦਾਤਾ ਦੇ ਰਖਵਾਲੇ ਦੇ ਰੂਪ ਵਿਚ ਇੱਕ ਵਿਲੱਖਣ ਪਹਿਚਾਣ ਹਾਸਿਲ ਕਰ ਲਈ ਹੈ। ਸ੍ਰੀ ਮੋਦੀ ਨੇ ਚਾਰ ਸਾਲਾਂ ਵਿਚ ਉਹ ਕਰ ਵਿਖਾਇਅਆ ਹੈ ਜੋ ਕਾਂਗਰਸ ਸਰਕਾਰ ਆਪਣੇ 50 ਸਾਲਾਂ ਦੀ ਹਕੂਮਤ ਦੌਰਾਨ ਨਹੀਂ ਕਰ ਪਾਈ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਉਨ੍ਹਾਂ ਬੇਗੁਨਾਹ ਜੋਧਪੁਰ ਨਜ਼ਰਬੰਦਾਂ ਨੂੰ 2ਥ10 ਕਰੋੜ ਰੁਪਏ ਦੀ ਰਾਹਤ ਦੇਣ ਦੇ ਫੈਸਲੇ ਦੀ ਵੀ ਸਰਾਹਨਾ ਕੀਤੀ, ਜਿਹਨਾਂ ਨੂੰ ਜੂਨ 1984 ਵਿਚ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤੇ ਫੌਜੀ ਹਮਲੇ ਸਮੇਂ ਬਿਨਾਂ ਕਸੂਰ ਤੋਂ ਅੱਤਿਆਚਾਰ ਸਹਿਣੇ ਪਏ ਸਨ।