ਖ਼ਬਰਾਂ |

ਤਾਜ਼ਾ |

ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ
Published : Jul 5, 2018, 3:21 am IST
Updated : Jul 5, 2018, 3:21 am IST
SHARE ARTICLE
Threatened Letter
Threatened Letter

ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਇਕ ਧਮਕੀ ਭਰੀ ਚਿੱਠੀ ਮਿਲੀ ਹੈ..........

ਪਠਾਨਕੋਟ : ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਇਕ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ਚਿੱਠੀ ਵਿਚ ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ ਤੋਂ ਇਲਾਵਾ ਹੋਰ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿਤੀ ਗਈ ਹੈ। ਪੱਤਰ ਵਿਚ ਜੈਸ਼-ਏ-ਮੁਹੰਮਦ ਏਰੀਆ ਕਮਾਂਡਰ ਅਤੇ ਕਰਾਚੀ ਪਾਕਿਸਤਾਨ ਲਿਖਿਆ ਗਿਆ ਹੈ। ਇਸ ਪੱਤਰ ਵਿਚ ਸ੍ਰੀ ਅਮਰਨਾਥ ਯਾਤਰੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਲਿਖੀ ਗਈ ਹੈ। ਇਸ ਧਮਕੀ ਭਰੇ ਖੱਤ ਨੂੰ ਹਿੰਦੀ ਵਿਚ ਲਿਖਿਆ ਗਿਆ ਹੈ। ਖਤ ਮਿਲਣ ਤੋਂ ਬਾਅਦ ਪੁਲਸ ਵਲੋਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿਤੀ ਗਈ ਹੈ। 

ਚਿੱਠੀ ਦੇ ਲਿਫਾਫੇ 'ਤੇ ਡਾਕ ਟਿਕਟ ਵੀ ਲੱਗੀ ਹੋਈ ਹੈ ਪਰ ਇਹ ਚਿੱਠੀ ਪੋਸਟ ਨਹੀਂ ਕੀਤੀ ਗਈ ਸਗੋਂ ਬਾਏ ਹੈਂਡ ਕਿਸੇ ਵਿਅਕਤੀ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਸਫ਼ਾਈ ਕਰਮਚਾਰੀ ਨੂੰ ਦਿਤੀ ਸੀ ਜਿਸ ਨੇ ਅੱਗੇ ਇਹ ਚਿੱਠੀ ਸਟੇਸ਼ਨ ਮਾਸਟਰ ਨੂੰ ਦੇ ਦਿਤੀ। ਰੇਲਵੇ ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ ਕਿਉਂਕਿ ਇਹ ਚਿੱਠੀ ਹਿੰਦੀ ਵਿਚ ਲਿਖੀ ਗਈ ਹੈ। ਫਿਰ ਵੀ ਅਹਿਤਿਆਤ ਵਜੋਂ ਸਟੇਸ਼ਨ 'ਤੇ ਚੌਕਸੀ ਵਧਾ ਦਿਤੀ ਹੈ ਅਤੇ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਕਈ ਥਾਂਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement