ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਬ੍ਰਹਮ ਮਹਿੰਦਰਾ ਤੇ ਰਾਣਾ ਸੋਢੀ ਦਾ ਕੀਤਾ ਸਨਮਾਨ
Published : Jul 5, 2018, 3:28 am IST
Updated : Jul 5, 2018, 3:28 am IST
SHARE ARTICLE
Sukhdev Singh Dhindsa Honoring Sports Minister Rana Sodhi
Sukhdev Singh Dhindsa Honoring Sports Minister Rana Sodhi

ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਅੱਜ ਸਨਮਾਨਤ ਕੀਤਾ.......

ਐਸ.ਏ.ਐਸ. ਨਗਰ - ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਅੱਜ ਸਨਮਾਨਤ ਕੀਤਾ। ਮੋਹਾਲੀ ਦੇ ਫੇਜ਼ 9 ਵਿਚ ਸਥਿਤ ਪੰਜਾਬ ਓਲੰਪਿਕ ਭਵਨ ਵਿਖੇ ਹੋਏ ਸਨਮਾਨ ਸਮਾਰੋਹ ਦੀ ਸ਼ੁਰੂਆਤ ਵਿੱਚ ਬੋਲਦਿਆਂ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ. ਸਿੱਧੂ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬ੍ਰਹਮ ਮਹਿੰਦਰਾ ਅਤੇ ਕੌਮਾਂਤਰੀ ਨਿਸ਼ਾਨੇਬਾਜ਼ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਬਣਾਇਆ ਜਾਣਾ ਐਸੋਸੀਏਸ਼ਨ ਲਈ ਮਾਣ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮੰਤਰੀਆਂ ਦੇ ਹੁੰਦੇ ਸਰਕਾਰ ਵਿਚ ਖਿਡਾਰੀਆਂ ਦੇ ਹਿੱਤ ਸੁਰੱਖਿਅਤ ਰਹਿਣਗੇ ਅਤੇ ਇਹ ਖੇਡਾਂ ਤੇ ਖਿਡਾਰੀਆਂ ਦੇ ਹਕਾਂ ਲਈ ਪੰਜਾਬ ਕੈਬਨਿਟ ਵਿਚ ਆਪਣੀ ਅਵਾਜ਼ ਬੁਲੰਦ ਕਰਨਗੇ। ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਹਰੇਕ ਪਾਰਟੀ ਨੇ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਸਹਿਯੋਗ ਦਿਤਾ ਹੈ ਅਤੇ ਖੇਡਾਂ ਵਿਚ ਕਦੇ ਵੀ ਰਾਜਨੀਤੀ ਨਹੀਂ ਆਈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਕੌਮੀ ਨਕਸ਼ੇ ਵਿਚ ਮੋਹਰੀ ਸੂਬਾ ਬਣਾਉਣ ਲਈ

ਪੰਜਾਬ ਸਰਕਾਰ ਤੇ ਐਸੋਸੀਏਸ਼ਨ ਮਿਲ ਕੇ ਹੰਭਲਾ ਮਾਰਨਗੇ।  ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਛੇਤੀ ਹੀ ਸੂਬੇ ਵਿਚ ਇਕ ਵਿਸਥਾਰਤ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਵਿਚ ਅਤਿ ਆਧੁਨਿਕ ਉਪਕਰਣਾਂ ਨਾਲ ਖਿਡਾਰੀਆਂ ਦੀ ਸਿਖਲਾਈ, ਨਕਦ ਇਨਾਮ, ਨੌਕਰੀਆਂ ਅਤੇ ਖਿਡਾਰੀਆਂ ਦਾ ਏ, ਬੀ ਤੇ ਸੀ ਸ਼੍ਰੇਣੀਆਂ ਵਿਚ ਵਰਗੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਛੇਤੀ ਹੀ ਦਿਤੇ ਜਾਣਗੇ ਅਤੇ ਜਿੱਥੇ ਨਗਦ ਰਾਸ਼ੀ ਵਿਚ ਵਾਧਾ ਕੀਤਾ ਜਾਵੇਗਾ ਉਥੇ ਇਨ੍ਹਾਂ ਨੂੰ ਸਲਾਨਾ ਫੀਚਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਚਾਂ ਲਈ ਵੀ ਐਵਾਰਡ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜਦੀਪ ਸਿੰਘ ਗਿੱਲ ਨੇ ਖੇਡ ਮੰਤਰੀ ਕੋਲ ਮੰਗ ਰੱਖੀ ਕਿ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪ੍ਰਾਪਤੀ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਖਿਡਾਰੀਆਂ ਦੀ ਪੁਜੀਸ਼ਨ ਅਨੁਸਾਰ ਗਰੁੱਪ ਏ, ਬੀ, ਤੇ ਸੀ ਸ਼੍ਰੇਣੀ ਵਿਚ ਨੌਕਰੀਆਂ ਯਕੀਨੀ ਬਣਾਈਆਂ ਜਾਣ। ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ  ਸੰਜੇ ਕੁਮਾਰ ਦਾ ਵੀ ਵਿਸ਼ੇਸ਼ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਪੀ.ਐਸ. ਕੁਮੇਦਾਨ, ਸਿਕੰਦਰ ਸਿੰਘ ਮਲੂਕਾ, ਤੇਜਾ ਸਿੰਘ ਧਾਲੀਵਾਲ, ਐਨ.ਐਸ. ਕੰਗ, ਰਾਜਨ ਗੁਪਤਾ, ਜੈਪਾਲ ਸਿੰਘ,  ਟੀ.ਪੀ.ਐਸ. ਸਿੱਧੂ, ਜਗਦੀਸ਼ ਮਿੱਤਲ, ਰਾਜਿੰਦਰ ਪਾਲ ਸਿੰਘ ਕਲਸੀ ਤੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਤਾਰ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement