ਘਰਾਂ ਦੇ ਤਾਲੇ ਤੋੜ ਕੇ ਚੋਰੀਆਂ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ
Published : Jul 5, 2018, 10:00 am IST
Updated : Jul 5, 2018, 10:00 am IST
SHARE ARTICLE
Police With Thief
Police With Thief

ਲੁਧਿਆਣਾ ਤੇ ਮੰਡੀ ਅਹਿਮਦਗੜ੍ਹ ਦੇ ਇਲਾਕਿਆਂ ਵਿਚ ਲਾਕ ਕੀਤੇ ਹੋਏ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਕਤ ਘਰਾਂ ਦੇ ਦਿਨ ਦਿਹਾੜੇ ਤਾਲੇ ਤੋੜ ਕੇ ਚੋਰੀ ਦੀਆਂ...

ਲੁਧਿਆਣਾ, ਲੁਧਿਆਣਾ ਤੇ ਮੰਡੀ ਅਹਿਮਦਗੜ੍ਹ ਦੇ ਇਲਾਕਿਆਂ ਵਿਚ ਲਾਕ ਕੀਤੇ ਹੋਏ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਕਤ ਘਰਾਂ ਦੇ ਦਿਨ ਦਿਹਾੜੇ ਤਾਲੇ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਸ਼ਨਾਖ਼ਤ ਵਰਿੰਦਰ ਨਗਰ ਸਲੇਮ ਟਾਬਰੀ ਦੇ ਰਹਿਣ ਵਾਲੇ ਪ੍ਰਿੰਸ ਉਰਫ਼ ਰਾਜੂ ਵਜੋਂ ਹੋਈ ਹੈ।

ਸੀ.ਆਈ.ਏ.-1 ਦੇ ਇੰਚਾਰਜ ਇੰਸਪੈਕਟਰ ਹਰਪਾਲ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਲਜ਼ਮ ਨੂੰ ਮੁਖ਼ਬਰੀ ਦੇ ਆਧਾਰ 'ਤੇ ਬੀਤੇ ਦਿਨ ਜਦ ਪੁਲਿਸ ਵਲੋਂ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ 'ਤੇ ਦੌਰਾਨੇ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇਂ ਕਾਬੂ ਕੀਤਾ। ਗਰੇਵਾਲ ਮੁਤਾਬਕ ਉਕਤ ਮੁਲਜ਼ਮ ਲੁਧਿਆਣਾ ਤੇ ਮੰਡੀ ਅਹਿਮਦਗੜ੍ਹ ਦੇ ਮੁਹੱਲਿਆਂ 'ਚ ਲਾਕ ਕੀਤੇ ਹੋਏ ਘਰਾਂ ਦੇ ਤਾਲੇ ਤੋੜ ਕੇ ਚਿੱਟੇ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਮੁਲਜ਼ਮ ਵਿਰੁਧ ਵੱਖ-ਵੱਖ ਸ਼ਹਿਰਾਂ ਦੇ ਥਾਣਿਆਂ ਵਿਚ ਕਰੀਬ ਤਿੰਨ ਮੁਕੱਦਮੇ ਪਹਿਲਾਂ ਵੀ ਦਰਜ ਹਨ ਤੇ ਮੁਲਜ਼ਮ ਕਰੀਬ ਦੋ ਮਹੀਨੇ ਪਹਿਲਾਂ ਹੀ ਕਪੂਰਥਲਾ ਜੇਲ 'ਚੋਂ ਬਾਹਰ ਆਇਆ ਸੀ ਤੇ ਆਉਂਦਿਆਂ ਹੀ ਫਿਰ ਚੋਰੀਆਂ ਕਰਨੀਆਂ ਸ਼ੁਰੂ ਕਰ ਦਿਤੀਆਂ। ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਮੁਲਜ਼ਮ ਵਿਰੁਧ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਸੀ.ਆਈ.ਏ-1 ਦੇ ਇੰਚਾਰਜ ਗਰੇਵਾਲ ਮੁਤਾਬਕ ਉਕਤ ਮੁਲਜ਼ਮ ਕੋਲੋਂ ਚੋਰੀਸ਼ੁਦਾ ਇਕ ਮੋਟਰਸਾਈਕਲ, ਦੋ ਗੈਸ ਸਿੰਲਡਰ, ਇਕ ਗੈਸ ਚੁੱਲ੍ਹਾ, ਤਿੰਨ ਸੋਨੇ ਦੀਆਂ ਮੁੰਦਰੀਆਂ ਤੇ ਇਕ ਲੈਪਟਾਪ ਵੀ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਵਧੇਰੇ ਪੁਛਗਿਛ ਕੀਤੀ ਜਾਵੇਗੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement