
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਮਚਾਰੀਆਂ ਦੀਆਂ ਮੰਗਾਂ 'ਤੇ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਮਚਾਰੀਆਂ ਦੀਆਂ ਮੰਗਾਂ 'ਤੇ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਸੱਦ ਕੇ ਚਰਚਾ ਕੀਤੀ। ਇਸ ਮੀਟਿੰਗ ਵਿਚ ਸਬ ਕਮੇਟੀ ਦੇ ਮੈਂਬਰ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ ਅਤੇ ਚਰਨਜੀਤ ਚੰਨੀ ਤੋਂ ਇਲਾਵਾ ਰਾਜ ਦੇ ਮੁੱਖ ਸੈਕਟਰੀ ਕਰਨ ਅਵਤਾਰ ਸਿੰਘ ਮੌਜੂਦ ਸੀ।
Contractual employees
ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਵਿਚਾਰ-ਵਟਾਂਦਰੇ ਦੇ ਸਮੇਂ ਇਨ੍ਹਾਂ ਦੇ ਹੱਲ ਸੰਬੰਧੀ ਗੱਲ-ਬਾਤ ਕੀਤੀ ਗਈ ਪਤਾ ਲੱਗਿਆ ਹੈ ਕਿ ਕਰਮਚਾਰੀਆਂ ਦੀ ਅਦਾਇਗੀਆਂ, ਡੀਏ ਦੀ ਕਿਸ਼ਤਾਂ ਅਤੇ ਪੇਅ ਕਮਿਸ਼ਨ ਨਾਲ ਜੁੜੇ ਮਾਮਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਕੰਟਰੈਕਟ ਕਰਮਚਾਰੀਆਂ ਦੇ ਮਾਮਲੇ ਨੂੰ ਛੱਡ ਕੇ ਕਰਮਚਾਰੀਆਂ ਦੀਆਂ ਹੋਰ ਮੰਗਾਂ ਦੇ ਜਲਦ ਨਿਪਟਾਰੇ ਸੰਬੰਧੀ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਨੇ ਉਮੀਦ ਜਤਾਈ।
Contract Basis Employees
ਵਿੱਤ ਮੰਤਰੀ ਦਾ ਕਹਿਣਾ ਹੈ ਕਿ ਕਰਮਚਾਰੀਆਂ ਦੀਆਂ ਅਦਾਇਗੀਆਂ ਦੇ ਮਾਮਲੇ ਵਿੱਤੀ ਹਾਲਤ ਵਿਚ ਸੁਧਾਰ ਹੋਣ ਨਾਲ ਹੱਲ ਹੋ ਜਾਣਗੇ। ਸੂਤਰਾਂ ਮੁਤਾਬਿਕ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਾਮਲੇ ਵਿਚ ਸਰਕਾਰ ਨੂੰ ਕੋਈ ਠੋਸ ਹੱਲ ਨਹੀਂ ਮਿਲ ਰਿਹਾ ਤੇ ਸਿਰਫ਼ ਇਸੇ ਮਾਮਲੇ ਨੂੰ ਲੈ ਕੇ ਗਰਾਰੀ ਫਸ ਰਹੀ ਹੈ। ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਦੇ ਵਿਚ ਹੈ ਕਿ ਯੋਗ ਪ੍ਰਕਿਰਿਆ ਨਾਲ ਭਰਤੀ ਹੋਏ ਕੰਟਰੈਕਟ ਕਰਮਚਾਰੀਆਂ ਨੂੰ ਪੱਕਾ ਕਰਨ ਵਿਚ ਕੋਈ ਮੁਸ਼ਕਿਲ ਨਹੀਂ, ਕਿਉਂਕਿ ਉਨ੍ਹਾਂ ਨੂੰ 3 ਸਾਲ ਬੇਸਿਕ ਤਨਖ਼ਾਹ ‘ਤੇ ਰੱਖਿਆ ਜਾਣਾ ਹੈ।
Contract Basis Employees
ਇਸਦਾ ਸਰਕਾਰ ‘ਤੇ ਕੋਈ ਜ਼ਿਆਦਾ ਵਿੱਤੀ ਬੋਝ ਨਹੀਂ ਪਵੇਗਾ, ਪ੍ਰੰਤੂ ਆਊਟ ਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕਾਨੂੰਨੀ ਅੜਚਨ ਸਾਹਮਣੇ ਆ ਰਹੀ ਹੈ। ਇਨ੍ਹਾਂ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਲਿਆ ਕੇ ਪੱਕਾ ਕਰਨ ਵਿਚ ਪਹਿਲਾਂ ਯੋਗ ਪ੍ਰੀਖਿਆ ਨਾਲ ਭਰਤੀ ਕਰਵਾਉਣੀ ਜਰੂਰੀ ਹੋਵੇਗੀ, ਜਿਸ ਦੇ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀ ਸਹਿਮਤ ਨਹੀਂ ਹੋਣਗੇ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਭਵਿੱਖ ਵਿਚ ਕਰਮਚਾਰੀਆਂ ਸਬੰਧੀ ਕੈਬਨਿਟ ਸਬ ਕਮੇਟੀ ਦੀ ਹਰ ਸਫ਼ਤੇ ਬੈਠਕ ਹੋਵੇਗੀ।