ਤਕਨੀਕੀ ਸਿੱਖਿਆ ਮੰਤਰੀ ਵਲੋਂ ਮਲੌਦ ਆਈ.ਟੀ.ਆਈ. ’ਚ ਸਿਖਲਾਈ ਇਸੇ ਸੈਸ਼ਨ ਤੋਂ ਸ਼ੁਰੂ ਕਰਨ ਦਾ ਐਲਾਨ
Published : Jul 5, 2019, 8:50 pm IST
Updated : Jul 5, 2019, 8:50 pm IST
SHARE ARTICLE
Channi announces to start training in Malaud ITI from this session
Channi announces to start training in Malaud ITI from this session

ਦੇਸ਼ ਦੀ ਅਜ਼ਾਦੀ ਦਾ ਸੰਘਰਸ਼ ਵਿੱਢਣ ਵਾਲੇ ਬਾਬਾ ਮਹਾਰਾਜ ਸਿੰਘ ਵੱਲੋਂ ਦਿਖਾਏ ਰਸਤੇ ’ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਸਬਾ ਮਲੌਦ ਵਿਖੇ ਪੰਜਾਬ ਸਰਕਾਰ ਵਲੋਂ ਬਣਾਈ ਉਦਯੋਗਿਕ ਸਿਖ਼ਲਾਈ ਸੰਸਥਾ (ਆਈ.ਟੀ.ਆਈ.) ਨੂੰ ਇਸੇ ਸੈਸ਼ਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹ ਅੱਜ ਪਿੰਡ ਰੱਬੋਂ ਉੱਚੀ ਵਿਖੇ ਪੰਜਾਬ ਸਰਕਾਰ ਵਲੋਂ ਬਾਬਾ ਮਹਾਰਾਜ ਸਿੰਘ ਜੀ ਦੇ 163ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ।

State level function on martyrdom day of Bhai Maharaj Singh held in Rabbon Uchhi VillageState level function on martyrdom day of Bhai Maharaj Singh held in Rabbon Uchhi Village

ਸਮਾਗਮ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਮਲੌਦ ਵਿਖੇ ਆਈ. ਟੀ. ਆਈ. ਤਾਂ ਬਣਾ ਦਿਤੀ ਸੀ ਪਰ ਉਸ ਸੰਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਨਹੀਂ ਜਾਰੀ ਕੀਤੀਆਂ ਗਈਆਂ ਸਨ। ਜਿਸ ਕਾਰਨ ਇਸ ਆਈ.ਟੀ.ਆਈ. ਨੂੰ ਚਲਾਉਣਾ ਸੰਭਵ ਨਹੀਂ ਸੀ। ਹੁਣ ਪੰਜਾਬ ਸਰਕਾਰ ਨੇ ਇਹ ਸਾਰੀਆਂ ਪ੍ਰਵਾਨਗੀਆਂ ਜਾਰੀ ਕਰ ਦਿਤੀਆਂ ਹਨ, ਜਿਸ ਉਪਰੰਤ ਇਸੇ ਸੈਸ਼ਨ ਤੋਂ ਇਹ ਸੰਸਥਾ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਹਿੱਤ ਸ਼ੁਰੂ ਹੋ ਜਾਵੇਗੀ।

ਉਨ੍ਹਾਂ ਇਲਾਕੇ ਦੇ ਵਿਦਿਆਰਥੀਆਂ ਨੂੰ ਸੱਦਾ ਦਿਤਾ ਕਿ ਉਹ ਇਸ ਸੰਸਥਾ ਦਾ ਭਰਪੂਰ ਲਾਹਾ ਲੈ ਕੇ ਕਿੱਤਾਮੁੱਖੀ ਬਣਨ ਅਤੇ ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ ਯੋਜਨਾ’ ਨੂੰ ਸਫ਼ਲ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਕਿੱਤਾਮੁੱਖੀ ਬਣਾਉਣ ਅਤੇ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਉਨ੍ਹਾਂ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਇਹ ਬੁੱਤ ਸਥਾਪਤ ਕਰਵਾ ਦਿਤਾ ਜਾਵੇਗਾ।

Channi announced grant of Rs 10 lakhs for the village for the development works and handed over cheque of Rs 5 lakhs to the panchayat on the spot.Channi announced grant of Rs 10 lakhs for the village for the development works and handed over cheque of Rs 5 lakhs to the panchayat on the spot

ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਨ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ। ਇਸ ਸੰਬੰਧੀ 5 ਲੱਖ ਰੁਪਏ ਦਾ ਚੈੱਕ ਮੌਕੇ ’ਤੇ ਪੰਚਾਇਤ ਨੂੰ ਸੌਂਪਿਆ ਗਿਆ। ਉਨ੍ਹਾਂ ਭਰੋਸਾ ਦਿਤਾ ਕਿ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਨੂੰ ਹਮੇਸ਼ਾਂ ਤਾਜ਼ਾ ਰੱਖਣ ਲਈ ਪੰਜਾਬ ਸਰਕਾਰ ਵਲੋਂ ਪਿੰਡ ਰੱਬੋਂ ਉੱਚੀ ਅਤੇ ਹਲਕਾ ਪਾਇਲ ਦੇ ਵਿਕਾਸ ਨੂੰ ਹਮੇਸ਼ਾ ਤਰਜੀਹ ਦਿਤੀ ਜਾਂਦੀ ਰਹੇਗੀ। 

ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਆਜ਼ਾਦੀ ਸੰਗਰਾਮ ਵਿਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵਲੋਂ ਦਰਸਾਏ ਰਸਤੇ ’ਤੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨੀ ਸੌਖੀ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਬਹੁਤ ਔਖਾ ਹੈ। ਬਾਬਾ ਮਹਾਰਾਜ ਸਿੰਘ ਵਰਗੀਆਂ ਦੇਸ਼ ਭਗਤ ਸਖ਼ਸ਼ੀਅਤਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕੀਤਾ ਅਤੇ ਅਪਣੇ ਪ੍ਰਾਣ ਨਿਛਾਵਰ ਕਰ ਦਿਤੇ। 

Channi announces to install statue of Bhai Maharaj SinghChanni announces to install statue of Bhai Maharaj Singh

ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵਲੋਂ ਅਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿਤਾ ਅਤੇ ਲੱਖਾਂ ਤਸੀਹੇ ਦਿਤੇ, ਜਿਸ ਦੇ ਨਤੀਜੇ ਵਜੋਂ ਉਨਾਂ ਦੀ 5 ਜੁਲਾਈ, 1856 ਨੂੰ ਉਥੇ ਹੀ ਸ਼ਹੀਦੀ ਹੋ ਗਈ। ਬਾਬਾ ਮਹਾਰਾਜ ਸਿੰਘ ਨੇ ਅਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ ’ਤੇ ਬਹੁਤ ਜ਼ੋਰ ਲਗਾਇਆ।

ਇਸ ਤੋਂ ਪਹਿਲਾਂ ਉਨ੍ਹਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪਿੰਡ ਰੱਬੋਂ ਉੱਚੀ ਅਤੇ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਹਲਕੇ ਦੇ ਵਿਕਾਸ ਲਈ ਇਹਨਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦੇ ਸਪੁੱਤਰ ਕਾਮਿਲ ਬੋਪਾਰਾਏ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਕੈਬਨਿਟ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਦਿਸ਼ਾਹੀਣ ਅਤੇ ਹਰੇਕ ਵਰਗ ਦੇ ਲੋਕਾਂ ਲਈ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਬਜਟ ਵਿਚ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰਾਂ ਅਣਗੌਲਿਆਂ ਕੀਤਾ ਗਿਆ ਹੈ।

Channi distribute plantsChanni distribute plants

ਕੇਂਦਰ ਸਰਕਾਰ ਵਿਚ ਪੰਜਾਬ ਦੀ ਨੁਮਾਇੰਦਗੀ ਕਰਦੀ ਬੀਬੀ ਹਰਸਿਮਰਤ ਕੌਰ ਬਾਦਲ ਸੂਬੇ ਦੀ ਪੈਰਵਾਈ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਤੇਲ ਦੇ ਭਾਅ ਵਧਾਉਣ ’ਤੇ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਸਮਾਗਮ ਦੇ ਅੰਤ ਵਿਚ ਚੰਨੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਪੌਦੇ ਵੀ ਵੰਡੇ। ਇਹ ਪੌਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਪੀ.ਏ.ਯੂ. ਲੁਧਿਆਣਾ ਤੋਂ ਲਿਆਂਦੇ ਗਏ ਸਨ। ਇਸ ਮੌਕੇ ਉਨ੍ਹਾਂ ਵਲੋਂ ਤਨਜਾਨੀਆ ਵਿਚ ਖਿੱਚੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਸਵੀਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। 

Inauguration of blood donation campInauguration of blood donation camp

ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਮੁੱਖ ਮਹਿਮਾਨ ਨੇ ਕੀਤਾ ਅਤੇ ਹਲਕਾ ਵਿਧਾਇਕ ਲਖਬੀਰ ਸਿੰਘ ਲੱਖਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਖੁਦ ਖੂਨਦਾਨ ਕੀਤਾ। ਚੰਨੀ ਅਤੇ ਹੋਰਾਂ ਨੇ ਪੌਦੇ ਲਗਾਏ ਅਤੇ ਛਬੀਲ ਦੇ ਰੂਪ ਵਿਚ ਵੰਡੇ ਵੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਜ਼ਿਲ੍ਹਾ ਪੁਲਿਸ ਮੁੱਖੀ ਖੰਨਾ ਗੁਰਸ਼ਰਨਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ, ਐੱਸ. ਡੀ. ਐੱਮ. ਪਾਇਲ, ਸਵਾਤੀ ਟਿਵਾਣਾ, ਗੁਰਦੁਆਰਾ ਪ੍ਰਧਾਨ ਕਰਮ ਸਿੰਘ,

ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਇੰਦਰ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਰਾਮ ਸਿੰਘ, ਯਾਦਵਿੰਦਰ ਸਿੰਘ ਜੰਡਾਲੀ ਮੈਂਬਰ ਜ਼ਿਲਾ ਪ੍ਰੀਸ਼ਦ, ਮਲਕੀਤ ਸਿੰਘ ਗੋਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਪਾਇਲ, ਵੱਖ-ਵੱਖ-ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਸੀਨੀਅਰ ਕਾਂਗਰਸੀ ਆਗੂ ਅਤੇ ਹੋਰ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement