
ਲੋਕਾਂ ’ਚ ਖੌਫ਼ ਦਾ ਮਾਹੌਲ
ਚੰਡੀਗੜ੍ਹ: ਸ਼ਹਿਰ ਦੀ ਸੁਖਨਾ ਝੀਲ ’ਚੋਂ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਖੌਫ਼ ਦੀ ਲਹਿਰ ਹੈ। ਉੱਥੇ ਮੌਜੂਦ ਲੋਕਾਂ ਵਲੋਂ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ, ਉੱਥੇ ਹੀ ਦੂਜੇ ਪਾਸੇ ਪੁਲਿਸ ਵੀ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੱਥੇ ਇਕ ਰਾਹਗੀਰ ਨੇ ਝੀਲ ਵਿਚ ਤੈਰਦੀ ਹੋਈ ਲਾਸ਼ ਵੇਖੀ, ਜਿਸ ਤੋਂ ਤੁਰਤ ਬਾਅਦ ਉੱਥੇ ਮੌਜੂਦ ਲੋਕਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿਤੀ।
Dead body found in Sukhna Lake
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿਤਾ। ਫ਼ਿਲਹਾਲ ਪੁਲਿਸ ਲਾਸ਼ ਦੀ ਸ਼ਨਾਖਤ ਕਰਨ ਵਿਚ ਜੁੱਟੀ ਹੋਈ ਹੈ।