ਕਿਸਾਨ ਅਪਣੇ ਖੇਤਾਂ ’ਚ ਬੂਟੇ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ
Published : Jul 5, 2019, 5:48 pm IST
Updated : Jul 5, 2019, 5:48 pm IST
SHARE ARTICLE
Sadhu Singh Dharamsot
Sadhu Singh Dharamsot

ਇਹ ਸਕੀਮ ਸੂਬੇ ਦੇ 12581 ਪਿੰਡਾਂ ਵਿਚ ਲਾਗੂ ਕੀਤੀ ਗਈ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦਿਤੀ ਜਾ ਰਹੀ ਹੈ। ਜਿਹੜੇ ਕਿਸਾਨ ਅਪਣੇ ਖੇਤਾਂ ਵਿਚ ਬੂਟੇ ਲਗਾਉਣਗੇ, ਉਹ ਇਸ ਸਕੀਮ ਅਧੀਨ ਲਾਭ ਲੈਣ ਦੇ ਹੱਕਦਾਰ ਹੋਣਗੇ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਜੰਗਲਾਂ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਕਿਸਾਨਾਂ ਨੂੰ 50 ਫ਼ੀਸਦੀ ਵਿੱਤੀ ਸਹਾਇਤਾ (ਸਬਸਿਡੀ) ਮੁਹੱਈਆ ਕਰਵਾਈ ਜਾ ਰਹੀ ਹੈ।

Punjab GovernmentPunjab Government

ਉਨ੍ਹਾਂ ਦੱਸਿਆ ਕਿ ਚਾਹਵਾਨ ਕਿਸਾਨ ਅਪਣੇ ਖੇਤਾਂ ਵਿਚ ਪਹਿਲਾਂ ਤੋਂ ਨਿਰਧਾਰਤ ਲਾਗਤ ਖ਼ਰਚ ਅਨੁਸਾਰ ਬੂਟੇ ਲਗਾ ਕੇ 50 ਫ਼ੀਸਦੀ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਉਨ੍ਹਾਂ ਵਲੋਂ ਅਪਣੇ ਖੇਤਾਂ ’ਚ ਲਗਾਏ ਜੀਵਤ ਬੂਟਿਆਂ ਦੀ ਗਿਣਤੀ ਦੇ ਆਧਾਰ ’ਤੇ 50 ਫ਼ੀਸਦੀ ਵਿੱਤੀ ਸਹਾਇਤਾ ਦਿਤੀ ਜਾਵੇਗੀ, ਜੋ ਕਿ ਉਨ੍ਹਾਂ ਦੇ ਆਧਾਰ ਨੰਬਰ ਨਾਲ ਲਿੰਕ ਹੋਏ ਬੈਂਕ ਖ਼ਾਤਿਆਂ ’ਚ ਆਨਲਾਈਨ ਟਰਾਂਸਫਰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਚਾਰ ਸਾਲਾਂ ਦੇ ਸਮੇਂ ਦੌਰਾਨ 40:20:20:20 ਦੇ ਅਨੁਪਾਤ ਅਨੁਸਾਰ ਦਿਤੀ ਜਾਵੇਗੀ। ਇਹ ਸਕੀਮ ਸੂਬੇ ਦੇ 12581 ਪਿੰਡਾਂ ਵਿਚ ਲਾਗੂ ਕੀਤੀ ਗਈ ਹੈ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸੂਬਾ ਐਗਰੋਫਾਰੈਸਟਰੀ ’ਚ ਦੇਸ਼ ਭਰ ’ਚੋਂ ਅੱਵਲ ਸੂਬਾ ਹੈ। ਜੰਗਲਾਤ ਵਿਭਾਗ ਵਲੋਂ 2018-2019 ਦੌਰਾਨ ‘ਸਬਮਿਸ਼ਨ ਆਨ ਐਗਰੋਫਾਰੈਸਟਰੀ’ ਸਕੀਮ ਤਹਿਤ ਸੂਬੇ ਦੇ 3389 ਕਿਸਾਨਾਂ ਨੂੰ 50 ਫੀਸਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਇਸ ਸਮੇਂ ਦੌਰਾਨ 5270.55 ਹੈਕਟੇਅਰ ਰਕਬੇ ਵਿਚ 3529520 ਬੂਟੇ ਲਗਾਉਣ ’ਤੇ 292.21 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਜੰਗਲਾਂ ਹੇਠ ਰਕਬਾ ਵਧਾਉਣ ਲਈ ਵੱਖ-ਵੱਖ ਸਕੀਮਾਂ ਤਹਿਤ ਲਗਾਤਾਰ ਕਾਰਜ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਸਾਲਾਂ ਦੌਰਾਨ ਇਸ ਉਦੇਸ਼ ਦੀ ਪ੍ਰਾਪਤੀ ਕੀਤੀ ਜਾ ਸਕੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੀ ਲੋੜ ਅਤੇ ਨਿਰਧਾਰਤ ਜਗਾ ਅਨੁਸਾਰ ਅਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਮੁਫ਼ਤ ਬੂਟੇ ਪ੍ਰਾਪਤ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement