
ਪੰਜਾਬ ਸਰਕਾਰ ਵੱਲੋਂ ਚੇਵੇਂ ਪੇਅ-ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਲਈ ਕਮਿਸ਼ਨ...
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚੇਵੇਂ ਪੇਅ-ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਲਈ ਕਮਿਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਬਾਰੇ ਸੈੱਲ ਦਾ ਗਠਨ ਕੀਤਾ ਗਿਆ ਹੈ।
6th pay commission can get employees in Punjab
ਇਹ ਸੈੱਲ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਲੌੜੀਂਦੀਆਂ ਜਾਣਕਾਰੀਆਂ ਤੇ ਡਾਟਾ ਮੁਹੱਈਆ ਕਰਵਾਏਗਾ। ਜ਼ਿਕਰਯੋਗ ਹੈ ਕਿ 15ਵੇਂ ਵਿੱਤ ਕਮਿਸ਼ਨ ਲਈ ਗਠਿਤ ਕੀਤੇ ਗਏ ਸੈੱਲ ਨੂੰ ਹੀ ਛੇਵੇਂ ਪੇਅ-ਕਮਿਸ਼ਨ ਦੇ ਸੈੱਲ ਵਜੋਂ ਕੰਮ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਇਸ ਦੇ ਲਈ ਸੰਘਰਸ਼ ਕਰ ਰਹੇ ਹਨ। ਇਹੀ ਨਹੀਂ ਮੁਲਾਜ਼ਮਾਂ ਨੂੰ ਡੀਏ ਦੀਆਂ ਚਾਰ ਕਿਸ਼ਤਾਂ ਤੱਕ ਨਹੀਂ ਦਿਤੀ ਗਈਆਂ ਹਨ।
6th Pay Commission
ਦੂਜੇ ਸੂਬਿਆਂ ਵਿਚ 7ਵਾਂ ਪੇਅ ਕਮਿਸ਼ਨ ਵੀ ਲਾਗੂ ਹੋ ਚੁੱਕਿਆ ਹੈ। ਗਠਿਤ ਕੀਤੇ ਗਏ ਸੈੱਲ ਚਪਲਾਨਿੰਗ ਵਿਭਾਗ ਦੀ ਡਿਪਟੀ ਡਾਇਰੈਕਟਰ ਪਰਮਜੀਤ ਕੌਰ ਨਾਲ ਰਿਸਰਚ ਅਫ਼ਸਰ ਲਲਿਤ ਗੋਇਲ, ਡੀਐਸਓ ਗੁਰਮੀਤ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ ਤੇ ਜਸਪਾਲ ਸਿੰਘ ਸ਼ਾਮਲ ਹਨ।