ਖ਼ਬਰਾਂ |

ਤਾਜ਼ਾ |

ਸੰਸਦ ’ਚ ਬਜਟ ਭਾਸ਼ਣ ਸੁਣਦਿਆਂ ਹਰਸਿਮਰਤ ਤੇ ਸੁਖਬੀਰ ਨੂੰ ਸ਼ਰਮ ਕਿਉਂ ਨਾ ਆਈ: ਰੰਧਾਵਾ
Published : Jul 5, 2019, 7:20 pm IST
Updated : Jul 5, 2019, 7:20 pm IST
SHARE ARTICLE
Sukhjinder Singh Randhawa
Sukhjinder Singh Randhawa

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਕਰ ਮੋਦੀ ਸਰਕਾਰ ਨੇ ਸਮੁੱਚੀ ਸਿੱਖ ਕੌਮ ਨਾਲ ਧਰੋਹ ਕਮਾਇਆ: ਰੰਧਾਵਾ

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ ਵਲੋਂ ਅੱਜ ਪੇਸ਼ ਕੀਤੇ ਬਜਟ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤੇ ਜਾਣ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਇਸ ਨੂੰ ਸਮੁੱਚੀ ਸਿੱਖ ਕੌਮ ਲਈ ਧਰੋਹ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਅਪਣੇ ਬਜਟ ਭਾਸ਼ਣ ਵਿਚ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਤੱਕ ਨਾ ਕਰ ਕੇ 13 ਕਰੋੜ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰ ਦਿਤੇ। 

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਚ ਭਾਈਵਾਲ ਅਕਾਲੀ ਦਲ ਦੇ ਆਗੂ ਇਸ ਮਾਮਲੇ ਉਤੇ ਅਪਣੀ ਸਥਿਤੀ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਸੰਸਦ ਵਿਚ ਬਜਟ ਭਾਸ਼ਣ ਸੁਣਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ਰਮ ਕਿਉਂ ਨਾ ਆਈ। ਉਨ੍ਹਾਂ ਕਿਹਾ ਕਿ ਇਹ ਬਜਟ ਸਿੱਖ ਕੌਮ ਦੇ ਨਾਲ ਪੰਜਾਬ ਵਿਰੋਧੀ ਵੀ ਹੈ ਕਿਉਂਕਿ ਇਸ ਸਾਲ ਨਵੰਬਰ ਮਹੀਨੇ ਮਨਾਏ ਜਾ ਰਹੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੂਰਾ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਵਸਦੀ ਸਿੱਖ ਕੌਮ ਪੱਬਾਂ ਭਾਰ ਹੈ।

ਰੰਧਾਵਾ ਨੇ ਕਿਹਾ ਕਿ ਅੱਜ ਦੇ ਬਜਟ ਨਾਲ ਇਕ ਵਾਰ ਫਿਰ ਭਾਜਪਾ ਅਤੇ ਅਕਾਲੀ ਦਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਜਿਸ ਨੂੰ ਸਿੱਖ ਕੌਮ ਕਦੇ ਮਾਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੇ ਸੱਚਮੁੱਚ ਸਿੱਖ ਹਿਤੈਸ਼ੀ ਹੈ ਤਾਂ ਅਹੁਦਿਆਂ ਦੀ ਭੁੱਖ ਛੱਡ ਕੇ ਭਾਜਪਾ ਨਾਲੋਂ ਅਪਣਾ ਨਾਤਾ ਤੋੜੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement