
ਪੰਜਾਬ ਦੀ ਅਤਿ ਸੁਰੱਖਿਅਤ ਜੇਲਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ ਦੇ ਖ਼ਾਲਸਾ ਬੈਰਕ ਦੇ 19
ਨਾਭਾ, 4 ਜੁਲਾਈ (ਬਲਵੰਤ ਹਿਆਣਾ) : ਪੰਜਾਬ ਦੀ ਅਤਿ ਸੁਰੱਖਿਅਤ ਜੇਲਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ ਦੇ ਖ਼ਾਲਸਾ ਬੈਰਕ ਦੇ 19 ਬੰਦੀ ਸਿੰਘ ਭੁੱਖ ਹੜਤਾਲ 'ਤੇ ਬੈਠ ਗਏ, ਕੁੱਝ ਦਿਨ ਪਹਿਲਾਂ ਪ੍ਰਬੰਧਕੀ ਆਧਾਰ 'ਤੇ ਜੇਲ ਦੇ 5 ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਵੱਖ-ਵੱਖ ਜੇਲਾਂ ਵਿਚ ਤਬਦੀਲ ਕਰ ਦਿਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਮੰਗ ਨੂੰ ਲੈ ਕੇ ਇਹ 19 ਬੰਦੀ ਸਿੰਘ ਭੁੱਖ ਹੜਤਾਲ ਬੈਠ ਗਏ।
File Photo
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ ਬਲਵੀਰ ਸਿੰਘ ਭੂਤਨਾ (ਕਪੂਰਥਲਾ ਜੇਲ), ਜਸਪ੍ਰੀਤ ਸਿੰਘ ਉਰਫ਼ ਨਿਹਾਲ (ਲੁਧਿਆਣਾ ਜੇਲ) ਰਮਨਦੀਪ ਸਿੰਘ ਉਰਫ਼ ਗੋਲਡੀ (ਫ਼ਰੀਦਕੋਟ ਜੇਲ) ਮਾਨ ਸਿੰਘ (ਫ਼ਿਰੋਜ਼ਪੁਰ ਜੇਲ) ਹਰਵਿੰਦਰ ਸਿੰਘ (ਰੋਪੜ ਜੇਲ) ਵਿਚ ਤਬਦੀਲ ਕਰ ਦਿਤਾ ਗਿਆ ਹੈ ਜਿਸ ਕਰ ਕੇ ਇਹ 19 ਬੰਦੀ ਸਿੰਘ ਭੁੱਖ ਹੜਤਾਲ 'ਤੇ ਚਲੇ ਗਏ। ਇਨ੍ਹਾਂ ਬੰਦੀ ਸਿੰਘਾਂ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਇਕ ਲਿਖਤੀ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਬੰਦੀ ਸਿੰਘਾਂ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਸਬੰਧ ਵਿਚ ਨਾਭਾ ਮੈਕਸੀਮਮ ਸਕਿਉਰਿਟੀ ਜੇਲ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਕਿਹਾ ਕਿ ਇਨ੍ਹਾਂ 5 ਬੰਦੀ ਸਿੰਘਾਂ ਨੂੰ ਪ੍ਰਬੰਧਕੀ ਆਧਾਰ ਅਤੇ ਉੱਚ ਅਧਿਕਾਰੀਆਂ ਦੇ ਕਹਿਣ ਤੇ ਇਨ੍ਹਾਂ ਨੂੰ ਤਬਦੀਲ ਕੀਤਾ ਗਿਆ ਹੈ।