ਕਿਸਾਨੀ ਮੁੱਦੇ 'ਤੇ ਕੈਪਟਨ ਦੀ ਬੱਲੇ-ਬੱਲੇ : ਕਿਸਾਨਾਂ ਦੀ ਨਿਰਾਜਗੀ ਨੇ ਵਧਾਈ ਅਕਾਲੀ ਦਲ ਦੀ ਚਿੰਤਾ!
Published : Jul 5, 2020, 7:54 pm IST
Updated : Jul 5, 2020, 7:54 pm IST
SHARE ARTICLE
Capt Amrinder Singh Sukhbir Badal
Capt Amrinder Singh Sukhbir Badal

ਆਰਡੀਨੈਂਸਾਂ ਦੇ ਮੁੱਦੇ 'ਤੇ ਅਕਾਲੀਆਂ ਲਈ ਬਣੀ ਔਖੀ ਸਥਿਤੀ

ਚੰਡੀਗੜ੍ਹ : ਕਿਸਾਨੀ ਮੁੱਦੇ ਨੂੰ ਲੈ ਕੇ ਪੰਜਾਬ ਅੰਦਰ ਸਿਆਸੀ ਪਾਰਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀਬਾੜੀ ਆਰਡੀਨੈਂਸਾਂ ਤੋਂ ਬਾਅਦ ਸ਼ੁਰੂ ਹੋਇਆ ਇਹ ਮੁੱਦਾ ਸਿਆਸੀ ਧਿਰਾਂ ਲਈ ਨੱਕ ਦਾ ਸਵਾਲ ਬਣਿਆ ਹੋਇਆ ਹੈ। ਹਰ ਕੋਈ ਕਿਸਾਨੀ ਵੋਟ-ਬੈਂਕ ਨੂੰ ਅਪਣੇ ਵੱਲ ਮੋੜਨ ਲਈ ਦੌੜ ਭੱਜ ਕਰ ਰਿਹੈ। ਤਕਰੀਬਨ ਦੋ ਸਾਲਾਂ ਦੇ ਵਕਫੇ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ। ਕਿਸਾਨੀ ਦਾ ਮੁੱਦਾ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦਾ ਹੈ। ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਕਿਸਾਨ ਹਿਤੈਸ਼ੀ ਸਾਬਤ ਕਰਨ 'ਚ ਕਾਮਯਾਬ ਹੁੰਦਾ ਰਿਹਾ ਹੈ।

Capt Amrinder SinghCapt Amrinder Singh

ਪਰ ਕੇਂਦਰ ਸਰਕਾਰ ਨੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਖੇਤੀਬਾੜੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ-2020 ਵਰਗੇ ਕਦਮ ਚੁੱਕ ਕੇ ਸ਼੍ਰੋਮਣੀ ਅਕਾਲੀ ਦਲ ਲਈ ਸੱਪ ਦੇ ਮੂੰਹ 'ਚ ਕੋਹੜ ਕਿਰਲੀ ਵਾਲੀ ਸਥਿਤੀ ਬਣਾ ਦਿਤੀ ਹੈ। ਨਾ ਹੀ ਉਹ ਕਿਸਾਨੀ ਦੇ ਮੁੱਦਿਆਂ ਨੂੰ ਠੰਡੇ ਬਸਤੇ ਵਿਚ ਪਾ ਸਕਦੇ ਹਨ ਅਤੇ ਨਾ ਹੀ ਭਾਰੀ ਬਹੁਮਤ ਨਾਲ ਸੱਤਾ 'ਤੇ ਬਿਰਾਜਮਾਨ ਕੇਂਦਰ ਸਰਕਾਰ ਤੋਂ ਕੋਈ ਗੱਲ ਮਨਵਾਉਣ ਦੀ ਹਾਲਤ ਵਿਚ ਹਨ। ਉਪਰੋਂ ਵਜ਼ੀਰੀ ਦਾ ਚੋਗਾ ਉਸ ਨੂੰ ਨਾ ਚਾਹੁੰਦੇ ਹੋਏ ਵੀ ਚੁਪ ਧਾਰਨ ਲਈ ਮਜਬੂਰ ਕਰ ਰਿਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਦੋਵੇਂ ਹੱਥਾਂ 'ਚ ਲੱਡੂ ਹਨ। ਉਹ ਆਰਡੀਨੈਂਸਾਂ ਦੇ ਮੁੱਦੇ 'ਤੇ ਕੇਂਦਰ ਨੂੰ ਘੇਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਲਈ ਵੀ ਔਖੀ ਸਥਿਤੀ ਪੈਦਾ ਕਰਨ 'ਚ ਕਾਮਯਾਬ ਹੋਏ ਹਨ।

Sukhbir singh badal Sukhbir singh badal

ਇਨ੍ਹਾਂ ਆਰਡੀਨੈਂਸ ਖਿਲਾਫ਼ ਬੁਲਾਈ ਗਈ ਸਰਬ-ਪਾਰਟੀ ਮੀਟਿੰਗ 'ਚ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਰੀਵੱਸ ਸ਼ਾਮਲ ਹੋਣਾ ਪਿਐ, ਅਤੇ ਜਿਸ ਤਰ੍ਹਾਂ ਦੇ ਤਿੱਖੇ ਸਵਾਲਾਂ ਦੇ ਜਵਾਬ ਸ਼੍ਰੋਮਣੀ ਅਕਾਲੀ ਦਲ ਨੂੰ ਦੇਣੇ ਪਏ ਹਨ, ਉਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਉਣ ਵਾਲੇ ਮਾੜੇ ਸਮੇਂ ਦਾ ਅਹਿਸਾਸ ਕਰਵਾ ਦਿਤਾ ਹੈ। ਬੇਸ਼ੱਕ ਬੀਜੇਪੀ ਤੇ ਅਕਾਲੀ ਦਲ ਦੇ ਲੀਡਰ ਮੋਦੀ ਸਰਕਾਰ ਦੇ ਇਨ੍ਹਾਂ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਪਰ ਪਰ ਦੋਵਾਂ ਪਾਰਟੀਆਂ ਅੰਦਰ ਇਸ ਗੱਲ਼ ਦਾ ਭੈਅ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੱਡਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਸ ਲਈ ਅਕਾਲੀ ਦਲ ਦੇ ਬਹੁਤੇ ਲੀਡਰ ਮੋਦੀ ਸਰਕਾਰ ਦੇ ਇਨ੍ਹਾਂ ਕਦਮਾਂ ਤੋਂ ਖੁਸ਼ ਨਹੀਂ ਪਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਸਟੈਂਡ ਕਰਕੇ ਖਾਮੋਸ਼ ਹਨ।

Sukhbir Singh Badal and Captain Amrinder Singh Sukhbir Singh Badal and Captain Amrinder Singh

ਦੂਜੇ ਪਾਸੇ ਤਿੰਨ ਸਾਲ ਦੀਆਂ ਨਾਕਾਮੀਆਂ ਕਰਕੇ ਨਿਮੋਸ਼ੀ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਨੂੰ ਇਹ ਘਰ ਬੈਠੇ ਹੀ ਚੰਗੇ ਮੁੱਦੇ ਮਿਲ ਗਏ ਹਨ। ਚੁਫੇਰਿਓਂ ਅਲੋਚਨਾ ਕਰਕੇ ਬੈਕਫੁੱਟ 'ਤੇ ਗਏ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਫਰੰਟ ਮੱਲ ਲਿਆ ਹੈ। ਕੈਪਟਨ ਨੇ ਬੜੀ ਸੁਲਝੀ ਚਾਲ ਚੱਲਦਿਆਂ ਪਹਿਲਾਂ ਵਿਰੋਧੀ ਸਿਆਸੀ ਧਿਰਾਂ ਨੂੰ ਇਨ੍ਹਾਂ ਮੁੱਦਿਆਂ 'ਤੇ ਨਾਲ ਲੈ ਲਿਆ ਤੇ ਹੁਣ ਕਿਸਾਨ ਜਥੇਬੰਦੀਆਂ ਦੀ ਵੀ ਹਮਾਇਤ ਹਾਸਲ ਕਰ ਲਈ ਹੈ। ਵਿਰੋਧੀ ਧਿਰਾਂ ਦੀ ਹਮਾਇਤ ਮਿਲਣ ਮਗਰੋਂ ਕੈਪਟਨ ਨੇ ਅਕਾਲੀ ਦਲ ਖਿਲਾਫ਼ ਮੁੜ ਹਮਾਲਵਰ ਰੁਖ ਅਖਤਿਆਰ ਕਰ ਲਿਆ ਹੈ। ਕੈਪਟਨ ਨੇ ਆਰਡੀਨੈਂਸਾਂ ਬਾਰੇ ਹਾਮੀ ਭਰਨ ਵਾਲੇ ਅਕਾਲੀ ਦਲ 'ਤੇ ਨਿਸ਼ਾਨਾ ਵਿਨਦਿਆਂ ਉਨ੍ਹਾਂ 'ਤੇ ਪੰਜਾਬ ਦੇ ਹਿੱਤ ਵੇਚਣ ਦੇ ਇਲਜ਼ਾਮ ਲਾਏ ਹਨ। ਕੈਪਟਨ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਣ ਤੋਂ ਪਿੱਛੇ ਨਹੀਂ ਹਟਣਗੇ।

Capt Amrinder Singh Capt Amrinder Singh

ਕੈਪਟਨ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 'ਸੁਖਬੀਰ ਬਾਦਲ ਜਾਂ ਭਾਜਪਾ ਵਾਲੇ ਭਾਵੇਂ ਕੁਝ ਵੀ ਕਹੀ ਜਾਣ, ਜੇ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵਲੋਂ ਆਪਣੇ ਅਗਲੇ ਕਦਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦੇ ਨਾਲ-ਨਾਲ ਐਫਸੀਆਈ ਨੂੰ ਵੀ ਤੋੜ ਦਿਤਾ ਜਾਵੇਗਾ। ਕੈਪਟਨ ਮੁਤਾਬਕ ਜੇ ਇਹ ਆਰਡੀਨੈਂਸ ਕਾਨੂੰਨੀ ਰੂਪ ਵਿਚ ਲਾਗੂ ਹੋ ਗਏ ਤਾਂ ਖ਼ਰੀਦ ਪ੍ਰਕਿਰਿਆ ਖ਼ਤਮ ਹੋ ਜਾਵੇਗੀ ਤੇ ਸਰਕਾਰੀ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ। ਮੁੱਖ ਮੰਤਰੀ ਨੇ ਅਕਾਲੀ ਦਲ 'ਤੇ ਅਪਣੇ ਸਿਆਸੀ ਮੁਫਾਦਾਂ ਨੂੰ ਤਰਜੀਹ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਵੱਡਾ ਨੁਕਸਾਨ ਪਹੁੰਚਾ ਚੁੱਕਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement