
ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਚਿਤਾਵਨੀ ਦਿਤੀ
ਅੰਮ੍ਰਿਤਸਰ, 4 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਚਿਤਾਵਨੀ ਦਿਤੀ ਹੈ ਕਿ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਇਸ ਲਈ ਹੁਕਮਰਾਨ ਜ਼ੁੰਮੇਵਾਰ ਹੋਣਗੇ। ਪ੍ਰੈਸ ਬਿਆਨ ਜਾਰੀ ਕਰਦਿਆਂ 'ਜਥੇਦਾਰ' ਕਿਹਾ ਕਿ ਅਤਿ ਆਧੁਨਿਕ ਸੁਰੱਖਿਆ ਜੇਲ ਨਾਭਾ (ਪਟਿਆਲਾ) ਦੇ ਪ੍ਰਸ਼ਾਸਨ ਵਲੋਂ ਜੇਲ ਵਿਚ ਬੰਦੀ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ
ਜਿਸ ਕਰ ਕੇ ਬੰਦੀ ਸਿੰਘ ਉਹ 30 ਜੁਲਾਈ ਤੋਂ ਜੇਲ ਵਿਚ ਭੁੱਖ ਹੜਤਾਲ 'ਤੇ ਬੈਠੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਇਸ ਸਬੰਧੀ 'ਜਥੇਦਾਰ' ਵਲੋਂ ਗੰਭੀਰ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਜੇਲ ਪ੍ਰਸ਼ਾਸਨ ਨੂੰ ਤਾੜਨਾ ਕਰ ਕੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ 'ਤੇ ਬੈਠੇ ਸਿੰਘਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।