
ਪ੍ਰਿੰਸੀਪਲਾਂ ਨੂੰ ਵੀ ਦਿਤੇ ਆਊਟ ਸੋਰਸਿੰਗ ਰਾਹੀਂ ਭਰਤੀ ਕਰਨ ਦੇ ਅਧਿਕਾਰ
ਅੰਮ੍ਰਿਤਸਰ : ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਲਦੀ ਹੀ ਪੰਜਾਬ ਦੇ ਸਾਰੇ ਮੈਡੀਕਲ ਕਾਲਜਾਂ ਦੀਆਂ ਅਸਾਮੀਆਂ ਭਰ ਦਿਤੀਆਂ ਜਾਣਗੀਆਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਸਰਕਟ ਹਾਊਸ ਵਿਚ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਵਿਡ-19 ਦੇ ਮਾਮਲੇ ਉਤੇ ਕੀਤੀ ਹਫ਼ਤਾਵਾਰੀ ਮੀਟਿੰਗ ਉਪਰੰਤ ਮੀਡੀਏ ਨਾਲ ਗੱਲਬਾਤ ਕਰਦੇ ਕੀਤਾ।
OP Sony
ਇਨ੍ਹਾਂ ਪੋਸਟਾਂ ਤੋਂ ਇਲਾਵਾ ਵੀ ਜੇਕਰ ਅਮਲੇ ਦੀ ਕਿਸੇ ਖੇਤਰ ਵਿਚ ਅਮਲੇ ਦੀ ਲੋੜ ਪੈਂਦੀ ਹੈ ਤਾਂ ਉਹ ਅਧਿਕਾਰ ਕਾਲਜ ਪ੍ਰਿੰਸੀਪਲ ਨੂੰ ਦੇ ਦਿਤੇ ਗਏ ਹਨ ਅਤੇ ਉਹ ਆਊਟ ਸੋਰਸਿੰਗ ਰਾਹੀਂ ਇਹ ਭਰਤੀ ਕਰ ਸਕਦੇ ਹਨ। ਅੰਮ੍ਰਿਤਸਰ ਵਿਚ ਕੋਵਿਡ-19 ਦੀ ਸਥਿਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਥਿਤੀ ਕੰਟਰੋਲ ਹੇਠ ਹੈ, ਪਰ ਲਾਪਰਵਾਹੀ ਦੀ ਕੋਈ ਗੁੰਜਾਇਸ਼ ਨਹੀਂ ਹੈ।
OP Sony
ਅਸੀਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਬਾਰੇ ਦੱਸ ਰਹੇ ਹਾਂ, ਪਰ ਅਜੇ ਵੀ ਕੁੱਝ ਲੋਕ ਸੜਕ ਉਤੇ ਅਜਿਹੇ ਵਿਖਾਈ ਪੈ ਜਾਂਦੇ ਹਨ, ਜੋ ਕਿ ਆਮ ਦੀ ਤਰ੍ਹਾਂ ਬਿਨਾਂ ਮਾਸਕ ਪਾਏ ਅਤੇ ਬਿਨਾਂ ਕਿਸੇ ਨਿਜੀ ਦੂਰੀ ਰੱਖੇ ਵਿਚਰਦੇ ਹਨ।
OP Sony
ਪੰਜਾਬ ਵਿਚ ਤਿੰਨ ਲੱਖ ਤੋਂ ਵੱਧ ਟੈਸਟ ਕਰ ਚੁੱਕੇ ਹਾਂ ਅਤੇ ਰੋਜ਼ਾਨਾ ਤਿੰਨ ਹਜ਼ਾਰ ਟੈਸਟ ਇਕੱਲੇ ਅੰਮ੍ਰਿਤਸਰ ਵਿਚ ਹੋ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।